ਪੰਜਾਬ ‘ਚ ਮੋਗਾ ਬਲਾਕ ਰਿਹਾ ਮੋਹਰੀ
ਟਾਪ-10 ‘ਚ ਹਰਿਆਣਾ ਦੇ 7 ਤਾਂ ਪੰਜਾਬ ਦੇ 3 ਬਲਾਕ ਸ਼ਾਮਲ
ਸਰਸਾ (ਸੱਚ ਕਹੂੰ ਨਿਊਜ਼) ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦਰਮਿਆਨ ਚੱਲ ਰਹੇ ਸਿਮਰਨ ਪ੍ਰੇਮ ਮੁਕਾਬਲੇ ‘ਚ ਇਸ ਵਾਰ ਫਿਰ ਹਰਿਆਣਾ ਦੇ ਜ਼ਿਲ੍ਹਾ ਕੈਥਲ ਬਲਾਕ ਦੀ ਸਾਧ-ਸੰਗਤ ਨੇ ਇੱਕ ਵਾਰ ਫਿਰ ਪਹਿਲਾ ਸਥਾਨ ਹਾਸਲ ਕੀਤਾ ਹੈ
ਹਰਿਆਣਾ ਦੇ ਹੀ ਬਲਾਕ ਸਰਸਾ ਨੇ ਇਸ ਵਾਰ ਵੀ ਦੂਜਾ ਤੇ ਬਲਾਕ ਕਲਿਆਣ ਨਗਰ ਨੇ ਤੀਜਾ ਸਥਾਨ ਹਾਸਲ ਕੀਤਾ ਟਾਪ-10 ਦੀ ਗੱਲ ਕਰੀਏ ਤਾਂ ਇਸ ਵਾਰ ਹਰਿਆਣਾ ਦੇ 7 ਬਲਾਕ ਤਾਂ ਪੰਜਾਬ ਦੇ 3 ਬਲਾਕਾਂ ਨੇ ਟਾਪ 10 ‘ਚ ਜਗ੍ਹਾ ਬਣਾਈ ਹੈ ਪੂਰੇ ਦੇਸ਼ ਦੀ ਗੱਲ ਕਰੀਏ ਤਾਂ 405 ਬਲਾਕਾਂ ਦੇ 449483 ਸੇਵਾਦਾਰਾਂ ਨੇ 1839472 ਘੰਟੇ ਰਾਮ ਨਾਮ ਦਾ ਜਾਪ ਕੀਤਾ ਇਸ ਸਿਮਰਨ ਪ੍ਰੇਮ ਮੁਕਾਬਲੇ ‘ਚ ਹਰਿਆਣਾ ਦੇ ਬਲਾਕ ਕੈਥਲ ਦੇ 10752 ਸੇਵਾਦਾਰਾਂ ਨੇ 151445 ਘੰਟੇ ਸਿਮਰਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਬਲਾਕ ਸਰਸਾ ਦੇ 147079 ਘੰਟੇ ਸਿਮਰਨ ਕਰਕੇ ਦੂਜਾ ਸਥਾਨ ਹਾਸਲ ਕੀਤਾ
ਗੱਲ ਜੇਕਰ ਵਿਦੇਸ਼ਾਂ ਦੀ ਕਰੀਏ ਤਾਂ 257 ਸੇਵਾਦਾਰਾਂ ਨੇ 1465 ਘੰਟੇ ਸਿਮਰਨ ਕੀਤਾ ਜਿਸ ‘ਚ ਅਸਟਰੇਲੀਆ ਦੇ ਮੈਲਬੌਰਨ ਨੇ ਪਹਿਲਾ ਸਥਾਨ ਹਾਸਲ ਕੀਤਾ ਇਸ ਦੇ ਨਾਲ ਹੀ ਵਿਦੇਸ਼ਾਂ ‘ਚ ਕਤਰ, ਨਿਊਜ਼ੀਲੈਂਡ, ਦੁਬਈ, ਰੋਮ, ਕੈਨਗੇਰੀ, ਕੁਵੈਤ, ਇੰਗਲੈਂਡ, ਸਿਪਰਸ, ਕੈਨਬੇਰਾ, ਆਬੂ ਧਾਬੀ, ਬਿਜਿੰਗ, ਸਿੰਗਾਪੁਰ, ਨੇਪਾਲ, ਬ੍ਰਿਸਬੇਨ ‘ਚ ਵੱਡੀ ਗਿਣਤੀ ‘ਚ ਸੇਵਾਦਾਰਾਂ ਨੇ ਸਿਮਰਨ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।