ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home ਵਿਚਾਰ ਪ੍ਰੇਰਨਾ ਮਾਨਵਤਾ ਤੇ ਪਸ਼ੂ...

    ਮਾਨਵਤਾ ਤੇ ਪਸ਼ੂਪੁਣੇ ‘ਚ ਫਰਕ

    Simran, Competition, Round, Sirsa, Block, Winer

    ਮਾਨਵਤਾ ਤੇ ਪਸ਼ੂਪੁਣੇ ‘ਚ ਫਰਕ

    ਪੁਰਾਣੇ ਗਰੰਥਾਂ ‘ਚ ਇੱਕ ਕਥਾ ਆਉਂਦੀ ਹੈ, ਪਰਜਾਪਤੀ ਨੇ ਸ੍ਰਿਸ਼ਟੀ ਬਣਾਈ ਤਾਂ ਕੁਝ ਨਿਯਮ ਵੀ ਬਣਾਏ ਸਾਰਿਆਂ ਨੂੰ ਕਿਹਾ ਕਿ ਇਨ੍ਹਾਂ ਨਿਯਮਾਂ ਮੁਤਾਬਕ ਚੱਲਣਾ ਪਵੇਗਾ ਪਸ਼ੂਆਂ ਨੂੰ ਤੇਜ਼ ਭੁੱਖ ਲੱਗ ਰਹੀ ਸੀ ਉਨ੍ਹਾਂ ਨੇ ਪਰਜਾਪਤੀ ਕੋਲ ਜਾ ਕੇ ਕਿਹਾ, ‘ਮਹਾਰਾਜ! ਅਸੀਂ ਖਾਈਏ ਕੀ ਤੇ ਦਿਨ ‘ਚ ਕਿੰਨੀ ਵਾਰ?’ ਪਰਜਾਪਤੀ ਬੋਲੇ, ‘ਤੁਹਾਡੇ ਲਈ ਖਾਣ-ਪੀਣ ਦਾ ਕੋਈ ਨਿਯਮ ਨਹੀਂ ਹੈ, ਜਦੋਂ ਚਾਹੋ ਖਾ ਸਕਦੇ ਹੋ ਤੁਹਾਡੇ ਲਈ ਦਿਨ ਅਤੇ ਰਾਤ, ਸਵੇਰ ਅਤੇ ਸ਼ਾਮ ਦੀ ਕੋਈ ਪਾਬੰਦੀ ਨਹੀਂ ਤੁਹਾਡੀ ਇੱਛਾ ਹੋਵੇ ਤਾਂ 24 ਘੰਟੇ ਖਾ ਸਕਦੇ ਹੋ’

    ਮਨੁੱਖ ਵੀ ਕੋਲ ਹੀ ਖੜ੍ਹੇ ਸਨ ਉਹ ਵੀ ਅੱਗੇ ਵਧੇ, ਹੱਥ ਜੋੜ ਕੇ ਬੋਲੇ, ‘ਮਹਾਰਾਜ! ਪਸ਼ੂਆਂ ਲਈ ਤੁਸੀਂ ਬਹੁਤ ਵਧੀਆ ਆਗਿਆ ਦਿੱਤੀ, ਪਰੰਤੂ ਭੁੱਖ ਤਾਂ ਸਾਨੂੰ ਵੀ ਲੱਗਦੀ ਹੈ ਸਾਡੇ ਲਈ ਕੀ ਨਿਯਮ ਹੈ?’ ਪਰਜਾਪਤੀ ਬੋਲੇ, ‘ਤੁਸੀਂ ਮਨੁੱਖ ਹੋ ਤੁਹਾਡੇ ਲਈ ਇਹ ਨਿਯਮ ਹੈ ਕਿ ਤੁਸੀਂ ਦਿਨ-ਰਾਤ ‘ਚ ਸਿਰਫ਼ ਦੋ ਵਾਰ ਖਾਓ’

    Simran, Abhiyaan, Competition, From, Punjab, Bathoi kalan, aaval

    ਮਨੁੱਖ ਨੇ ਸੋਚਿਆ, ‘ਇਹ ਚੰਗਾ ਪਰਜਾਪਤੀ ਹੈ ਪਸ਼ੂਆਂ ਨੂੰ ਤਾਂ ਚੌਵੀ ਘੰਟੇ ਖਾਣ ਦੀ ਆਗਿਆ ਦੇ ਦਿੱਤੀ ਹੈ, ਸਾਨੂੰ ਸਿਰਫ਼ ਦੋ ਵਾਰ ਖਾਣ ਲਈ ਕਿਹਾ ਹੈ ਸਾਥੋਂ ਤਾਂ ਪਸ਼ੂ ਹੀ ਚੰਗੇ ਹਨ’ ਸੋਚ ਕੇ ਉਹ ਚਲੇ ਆਏ ਉਦੋਂ ਤੋਂ ਮਨੁੱਖ ‘ਚ ਵਾਰ-ਵਾਰ ਉਹ ਪਸ਼ੂਪੁਣਾ ਜਾਗ ਉੱਠਦਾ ਹੈ ਅੱਜ-ਕੱਲ੍ਹ ਵੀ ਜਾਗ ਰਿਹਾ ਹੈ ਸਵੇਰ ਤੋਂ ਸ਼ਾਮ ਤੱਕ ਸਾਨੂੰ ਖਾਣ ਤੋਂ ਹੀ ਵਿਹਲ ਨਹੀਂ ਮਿਲਦੀ ਹਰ ਸਮੇਂ ਖਾਣਾ ਤੇ ਬਹੁਤ ਵੱਧ ਖਾਣਾ ਮਾਨਵਤਾ ਨਹੀਂ ਹੈ ਇਸ ਲਈ ਮਾਨਵਤਾ ਦੇ ਰਾਹ ‘ਤੇ ਚੱਲਦੇ ਹੋਏ ਸਮੇਂ ‘ਤੇ ਅਤੇ ਲੋੜ ਮੁਤਾਬਕ ਹੀ ਭੋਜਨ ਖਾਣਾ ਚਾਹੀਦਾ ਹੈ

     

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.