ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਡੀਐਂਡ (ਈਟੀਟੀ) (ETT Exam) ਪ੍ਰੀਖਿਆਵਾਂ ਦਾ ਲਿਆ ਜਾਇਜ਼ਾ
(ਰਜਨੀਸ਼ ਰਵੀ) ਫਾਜ਼ਿਲਕਾ /ਜਲਾਲਾਬਾਦ। ਸੂਬੇ ਦੀਆਂ ਡਾਇਟਾ ਅਤੇ ਕਾਲਜਾਂ ਵਿੱਚ ਡੀਐਡ (ਈਟੀਟੀ) ਕਰ ਰਹੇ ਸਿੱਖਿਆਰਥੀਆਂ ਦੀਆਂ ਪ੍ਰੀਖਿਆਵਾਂ ਜਾਰੀ ਹਨ। ਪ੍ਰੀਖਿਆਵਾਂ (ETT Exam) ਦੌਰਾਨ ਪ੍ਰੀਖਿਆਰਥੀ ਸਿੱਖਿਆ ਵਿਭਾਗ ਅਤੇ ਐਸ ਸੀ ਈ ਆਰ ਟੀ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰੀਖਿਆਵਾਂ ਦੇ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੇ ਦੱਸਿਆ ਕਿ ਉਕਤ ਪ੍ਰੀਖਿਆਵਾਂ ਸਬੰਧੀ ਜਿਲ੍ਹਾ ਫਾਜਿਲਕਾ ਵਿੱਚ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਪ੍ਰੀਖਿਆਰਥੀਆਂ ਦੀ ਸਹੂਲਤ ਲਈ ਐਸ਼ ਸੀ ਈ ਆਰ ਟੀ ਦੀਆ ਹਦਾਇਤਾਂ ਅਨੁਸਾਰ ਪ੍ਰੀਖਿਆਂ ਕੇਂਦਰਾਂ ਵਿੱਚ ਵਧੀਆ ਪ੍ਰਬੰਧ ਕੀਤੇ ਗਏ ਹਨ। ਸਿਹਤ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰੋਨਾ ਸਾਵਧਾਨੀਆਂ ਦੀ ਪਾਲਣਾ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ : ਲਾਰੇਂਸ ਬਿਸ਼ਨੋਈ ਨੇ ਕਬੂਲਿਆ ਮੂਸੇਵਾਲਾ ਦਾ ਕਤਲ
ਇਸ ਮੌਕੇ ‘ਤੇ ਉਹਨਾਂ ਵੱਲੋ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਦਾ ਦੌਰਾ ਕਰਕੇ ਚੱਲ ਰਹੀਆਂ ਪ੍ਰੀਖਿਆਵਾਂ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜ਼ਾਹਿਰ ਕੀਤੀ। ਉਹਨਾਂ ਦੱਸਿਆ ਕਿ ਇੱਥੇ ਲਾਲਾ ਜਗਤ ਨਰਾਇਣ ਕਾਲਜ, ਗੂਰੂ ਰਾਮ ਦਾਸ ਕਾਜਲ ,ਬਰਿਲੀਐਂਟ ਕਾਲਜ ਬਾਹਮਣੀ ਵਾਲਾ ਅਤੇ ਜਯੋਤੀ ਬੀ ਐਂਡ ਕਾਲਜ ਫਾਜ਼ਿਲਕਾ ਦੇ ਸ਼ੈਸ਼ਨ 2020-22 ਦੇ ਦੂਜੇ ਅਤੇ ਸੈਸ਼ਨ 2021-23 ਦੇ ਪਹਿਲੇ ਸਾਲ ਦੇ ਪ੍ਰੀਖਿਆਰਥੀਆਂ ਵੱਲੋਂ ਪ੍ਰੀਖਿਆ ਦਿੱਤੀ ਜਾ ਰਹੀ ਹੈ।
ETT Exam ਪ੍ਰੀਖਿਆਵਾਂ ਬੜੇ ਸੁਚੱਜੇ ਢੰਗ ਨਾਲ ਅਤੇ ਨਕਲ ਰਹਿਤ ਚੱਲ ਰਹੀਆਂ ਹਨ।ਇਸ ਦੌਰਾਨ ਨਕਲ ਦਾ ਕੋਈ ਕੇਸ ਸਾਹਮਣੇ ਨਹੀ ਆਇਆ। ਕੇਂਦਰ ਸੁਪਰਡੈਂਟ ਅਤੇ ਨਿਗਰਾਨ ਅਮਲੇ ਵੱਲੋ ਆਪਣੀ ਡਿਊਟੀ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਹੈ। ਸਕੂਲ ਦੇ ਪ੍ਰਿੰਸੀਪਲ ਅਮਿਤ ਗਗਨੇਜਾ ਵੱਲੋਂ ਬਤੌਰ ਕੇਂਦਰ ਕੰਟਰੋਲਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।