ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, February 20, 2026
More
    Home Breaking News ਤੇਜ਼ ਰਫਤਾਰ ਕਾਰ...

    ਤੇਜ਼ ਰਫਤਾਰ ਕਾਰ ਨੇ ਲਈ ਦਾਦੇ ਪੋਤੇ ਦੀ ਜਾਨ ਕਾਰ ਚਾਲਕ ਕਾਰ ਲੈ ਕੇ ਮੌਕੇ ਤੋਂ ਫਰਾਰ

    ਤੇਜ਼ ਰਫਤਾਰ ਕਾਰ ਨੇ ਲਈ ਦਾਦੇ ਪੋਤੇ ਦੀ ਜਾਨ ਕਾਰ ਚਾਲਕ ਕਾਰ ਲੈ ਕੇ ਮੌਕੇ ਤੋਂ ਫਰਾਰ

    ਫਰੀਦਕੋਟ (ਗੁਰਪ੍ਰੀਤ ਪੱਕਾ) | ਪਿਛਲੇ ਦਿਨੀਂ ਨੈਸ਼ਨਲ ਹਾਈਵੇ 54 ਤੇ ਪਿੰਡ ਕਲੇਰ ਕੋਲ ਤੇਜ਼ ਰਫਤਾਰ ਸਵਿਫਟ ਕਾਰ ਨੇ ਲਈ ਦਾਦੇ ਪੋਤੇ ਦੀ ਜਾਨ ਮਿਲੀ ਜਾਣਕਾਰੀ ਅਨੁਸਾਰ ਇਕ ਸਾਈਕਲ ਅਸਵਾਰ ਬਾਲਾ ਰਾਮ ( 65 ) ਵਾਸੀ ਪਿੰਡ ਕੰਮੇਆਣਾ ਅਤੇ ਉਨ੍ਹਾਂ ਦਾ ਪੋਤਾ ਹਰਮਨਦੀਪ ਸਿੰਘ ( 8 ) ਪੁੱਤਰ ਕ੍ਰਿਸ਼ਨ ਲਾਲ ਵਾਸੀ ਪਿੰਡ ਪੱਕਾ ਨੰਬਰ 4 ਜੋ ਕਿ ਪਿੰਡ ਕੋਟਸੁਖੀਆ ਵਿਖੇ ਕਿਸੇ ਪ੍ਰੋਗਰਾਮ ਤੇ ਗਏ ਸੀ ਜਦੋਂ ਘਰ ਵਾਪਸ ਆ ਰਹੇ ਸੀ ਤਾਂ ਪਿੰਡ ਕਲੇਰ ਵਿਖੇ ਪੁੱਜੇ ਤਾਂ ਪਿੰਡ ਵਾਲੀ ਸਾਈਡ ਮੁੜਨ ਲੱਗੇ ਤਾਂ ਫ਼ਰੀਦਕੋਟ ਵਾਲੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਸਵਿਫਟ ਕਾਰ ਰੰਗ ਚਿੱਟਾ ਨੰਬਰ ਪੀ ਬੀ 47 ਜੋ ਕਿ ਇਸ ਗੱਡੀ ਦਾ ਇੰਨਾ ਹੀ ਨੰਬਰ ਪੜ੍ਹਿਆ ਜਾ ਰਿਹਾ ਸੀ ਇਹ ਗੱਡੀ ਜੀਰੇ ਏਰੀਏ ਦੀ ਦੱਸੀ ਜਾ ਰਹੀ ਹੈ

    ਸਵਿਫਟ ਕਾਰ ਸਾਈਕਲ ਵਿਚ ਇੰਨੀ ਜ਼ਬਰਦਸਤ ਟੱਕਰ ਹੋਈ ਕਿ ਹਰਮਨਦੀਪ ਸਿੰਘ ਪੁੱਤਰ ਕ੍ਰਿਸ਼ਨ ਲਾਲ ਵਾਸੀ ਪਿੰਡ ਪੱਕਾ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ ਅਤੇ ਬਾਲਾ ਰਾਮ ਵਾਸੀ ਕੰਮੇਆਣਾ ਜੋ ਕਿ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਤਾਂ ਕਾਰ ਚਾਲਕ ਆਪਣੀ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਲੋਕਾਂ ਦੀ ਮੱਦਦ ਦੇ ਨਾਲ ਦੋਨਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਮ੍ਰਿਤਕ ਕਰਾਰ ਦੇ ਦਿੱਤਾ ਮੌਕੇ ਤੇ ਪੁੱਜੀ ਪੁਲੀਸ ਨੇ ਦੋਵੇਂ ਹੀ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ

    ਜਿਨ੍ਹਾਂ ਦਾ ਪਾਲਾ ਰਾਮ ਵਾਸੀ ਕੰਮੇਆਣਾ ਦਾ ਸਸਕਾਰ ਉਨ੍ਹਾਂ ਦੇ ਪਿੰਡ ਕੰਮੇਆਣਾ ਵਿਖੇ ਅਤੇ ਹਰਮਨਦੀਪ ਸਿੰਘ ਪੁੱਤਰ ਕ੍ਰਿਸ਼ਨ ਲਾਲ ਪਿੰਡ ਪੱਕਾ ਵਿਖੇ ਅੰਤਮ ਸਸਕਾਰ ਕੀਤਾ ਗਿਆ ਅਤੇ ਪਿੰਡ ਦੇ ਮੋਹਤਬਰ ਅਤੇ ਸੰਘ ਪਰਿਵਾਰ ਨੇ ਪੁਲਸ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਇਸ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ ਇਸ ਮੌਕੇ ਤੇ ਸਾਬਕਾ ਮੈਂਬਰ ਕਰਮਜੀਤ ਸਿੰਘ ਪੱਕਾ ਸਰਪੰਚ ਦਰਸ਼ਨ ਸਿੰਘ ਪੱਕਾ ਅਤੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪੂਰਨ ਸਿੰਘ ਭਾਣਾ ਧਰਮ ਪ੍ਰਵਾਨਾ ਅਤੇ ਪਿੰਡ ਵਾਸੀ ਸਮੂਹ ਰਿਸ਼ਤੇਦਾਰ ਆਦਿ ਹਾਜ਼ਰ ਸਨ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ