ਨਾਗਾਲੈਂਡ ਵਿੱਚ ਹਥਿਆਰਬੰਦ ਫੋਰਸ ਵਿਸ਼ੇਸ਼ ਅਧਿਕਾਰ ਐਕਟ ਦੀ ਮਿਆਦ 6 ਮਹੀਨੇ ਵਧਾਈ ਗਈ

AFSPA in Nagaland Sachkahoon

ਨਾਗਾਲੈਂਡ ਵਿੱਚ ਹਥਿਆਰਬੰਦ ਫੋਰਸ ਵਿਸ਼ੇਸ਼ ਅਧਿਕਾਰ ਐਕਟ ਦੀ ਮਿਆਦ 6 ਮਹੀਨੇ ਵਧਾਈ ਗਈ

ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਨਾਗਾਲੈਂਡ ਵਿੱਚ ਹਥਿਆਰਬੰਦ ਬਲ ਵਿਸ਼ੇਸ਼ ਅਧਿਕਾਰ ਕਾਨੂੰਨ (ਅਫਸਪਾ) ਦੀਆਂ ਵਿਵਸਥਾਵਾਂ ਦੇ ਤਹਿਤ ਰਾਜ ਦੇ ਸਮੁੱਚੇ ਖੇਤਰ ਨੂੰ ਅੱਜ ਤੋਂ ਅਗਲੇ ਛੇ ਮਹੀਨਿਆਂ ਲਈ ਅਸ਼ਾਂਤ ਖੇਤਰ ਘੋਸ਼ਿਤ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਇੱਕ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਕਿਹਾ ਕਿ ਸਮੁੱਚੇ ਰਾਜ ਵਿੱਚ ਅਜੇ ਅਜਿਹੀ ਖਤਰਨਾਕ ਅਤੇ ਅਸ਼ਾਂਤ ਸਥਿਤੀ ਹੈ ਜਿਸ ਤੋਂ ਨਿਪਟਣ ਲਈ ਹਥਿਆਰਬੰਦ ਬਲਾਂ ਦੀ ਤਾਇਨਾਤੀ ਅਤੇ ਜ਼ਰੂਰਤ ਪੈਣ ’ਤੇ ਉਹਨਾਂ ਦੀ ਵਰਤੋਂ ਕਰਨਾ ਜ਼ਰੂਰੀ ਹੈ। ਇਸ ਲਈ ਕੇਂਦਰ ਸਰਕਾਰ ਇਸ ਐਕਟ ਦੀ ਧਾਰਾ 3 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਦੇ ਸਮੁੱਚੇ ਖੇਤਰ ਨੂੰ 30 ਦਸੰਬਰ ਤੋਂ ਅਗਲੇ ਛੇ ਮਹੀਨਿਆਂ ਲਈ ਅਸ਼ਾਂਤ ਖੇਤਰ ਐਲਾਨ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਹਾਲ ਵਿੱਚ ਹੀ ਨਾਗਾਲੈਂਡ ’ਚ (ਅਫ਼ਸਪਾ) ਕਾਨੂੰਨ ਨੂੰ ਲੈ ਕੇ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਇਹ ਕੇਮਟੀ ਸੂਬੇ ਵਿੱਚ (ਅਫ਼ਸਪਾ) ਨਾਲ ਸਬੰਧਿਤ ਸਾਰੇ ਪਹਿਲੂਆਂ ਦੀ ਸਮੀਖਿਆ ਕਰੇਗੀ ਅਤੇ ਫਿਰ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਸੌਂਪੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਦੇ ਮੱਦੇਨਜ਼ਾਰ ਸੂਬੇ ’ਚ ਅਫ਼ਸਪਾ ਦੀਆਂ ਵਿਵਸਥਾਵਾਂ ਨੂੰ ਫਿਲਹਾਲ ਲਾਗੂ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਕਮੇਟੀ ਨੂੰ ਆਪਣੀ ਰਿਪੋਰਟ ਦੇਣ ਲਈ 3 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਸੂਬੇ ਵਿੱਚ 4 ਦਸੰਬਰ ਨੂੰ ਫੌਜ ਦੀ ਕਾਰਵਾਈ ਵਿੱਚ ਕੁੱਝ ਆਮ ਨਾਗਰਿਕਾਂ ਦੇ ਮਾਰੇ ਜਾਣ ਤੋਂ ਬਾਅਦ ਵੱਖ ਵੱਖ ਪੱਧਰਾਂ ’ਤੇ ਹੋ ਰਹੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਇਹ ਕਮੇਟੀ ਬਣਾਈ ਗਈ ਸੀ। ਫੌਜ ਵੀ ਆਪਣੇ ਪੱਧਰ ’ਤੇ ਇਸ ਘਟਨਾ ਦੀ ਵਿਆਪਕ ਜਾਂਚ ਕਰ ਰਹੀ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ