ਪਿੰਡ ਦੀ ਪੜ੍ਹੀ-ਲਿਖੀ ਧੀ ਨੇ ਲਹਿਰਾਇਆ ਝੰਡਾ

ਸਰਸਾ (ਰਵਿੰਦਰ ਸ਼ਰਮਾ)। ਪਿੰਡ ਰੰਗੜੀ ਖੇੜਾ ਦੇ ਸਕੂਲ ’ਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ’ਤੇ ਪਿੰਡ ਦੀ ਪੜ੍ਹੀ ਲਿਖੀ ਧੀ (Educated Daughter) ਨੈਨਸੀ (ਐੱਮਐੱਸਸੀ ਫਿਜ਼ੀਕਸ) ਨੇ ਝੰਡਾ ਲਹਿਰਾਇਆ। ਇਸ ਦੌਰਾਨ ਪਿੰਡ ਦੇ ਪਤਵੰਤੇ ਵਿਅਕਤੀ, ਸਰਪੰਚ ਸ੍ਰੀਮਤੀ ਗੁਰਪ੍ਰੀਤ ਕੌਰ ਤੇ ਪ੍ਰਾਇਮਰੀ ਸਕੂਲ ਤੇ ਸੈਕੰਡਰੀ ਸਕੂਲ ਦੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਪ੍ਰਧਾਨ ਮੌਜ਼ੂਦ ਰਹੇ।

ਸਕੂਲ ਦੇ ਹੈੱਡਮਾਸਟਰ ਸ੍ਰੀ ਭੀਮ ਸੈਨ ਨੇ ਸਾਰਿਆਂ ਦਾ ਸਵਾਗਤ ਕੀਤਾ ਤੇ ਬੱਚਿਆਂ ਨੂੰ ਗਣਤੰਤਰ ਦਿਵਸ ਦੇ ਮਹੱਤਵ ਬਾਰੇ ਦੱਸਿਆ ਅਤੇ ਪਿੰਡ ਦੇ ਸਰਪੰਚ ਨੇ ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਮੰਚ ਦਾ ਸੰਚਾਲਨ ਸਕੂਲ ਸਟਾਫ਼ ਸ੍ਰੀ ਅਸ਼ੋਕ ਸਚਦੇਵਾ ਤੇ ਸ੍ਰੀਮਤੀ ਮੀਨਾਕਸ਼ੀ ਨੇ ਕੀਤਾ ਤੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ