ਅੰਬਰੋਂ ਵਰ੍ਹ ਰਹੀ ਅੱਗ, ਸਿੱਖਿਆ ਵਿਭਾਗ ਨੇ ਸਕੂਲੀ ਬੱਚਿਆਂ ਲਈ ਲਿਆ ਵੱਡਾ ਫ਼ੈਸਲਾ

School Timetable

ਸਵੇਰੇ 7 ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ ਸਕੂਲ | School Timetable

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੈ ਰਹੀ ਤੇਜ਼ ਗਰਮੀ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ (School Timetable) ਦੇ ਹੁਕਮ ਦਿੱਤੇ ਹਨ। ਹੁਣ ਪੰਜਾਬ ਦੇ ਸਾਰੇ ਸਕੂਲ ਸਵੇਰੇ ਸੱਤ ਵਜੇ ਤੋਂ 12 ਵਜੇ ਤੱਕ ਖੁੱਲ੍ਹੇ ਰਹਿਣਗੇ ਇਹ ਹੁਕਮ 20 ਮਈ 2024 ਤੋਂ 31 ਮਈ 2024 ਤੱਕ ਲਾਗੂ ਰਹਿਣਗੇ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਵੀ ਕੀਤਾ ਗਿਆ ਸੀ। ਦੱਸ ਦਈਏ ਕਿ ਇਸ ਤੋਂ ਇੱਕ ਦਿਨ ਪਹਿਲਾਂ ਹਰਿਆਣਾ ਸਰਕਾਰ ਦੇ ਸਿੱਖਿਆ ਵਿਭਾਗ ਨੇ ਵੀ ਹਰਿਆਣਾ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਸਮਾਂ ਬਦਲ ਦਿੱਤਾ ਸੀ। ਹਰਿਆਣਾ ਦੇ ਸਕੂਲ ਵੀ ਉਕਤ ਸਮੇਂ ਅਨੁਸਾਰ ਹੀ ਖੁੱਲ੍ਹ ਤੇ ਬੰਦ ਹੋ ਰਹੇ ਹਨ। (School Timing)

ਦੋ ਦਿਨਾਂ ਲਈ ਮੌਸਮ ਵਿਭਾਗ ਨੇ ਕੀਤਾ ਰੈੱਲ ਅਲਰਟ ਜਾਰੀ | School Timetable

ਸ਼ਨਿੱਚਰਵਾਰ ਨੂੰ ਪਹਾੜੀ ਖੇਤਰਾਂ ਨੂੰ ਛੱਡ ਕੇ ਪੂਰੇ ਉੱਤਰੀ ਭਾਰਤ ਵਿੱਚ ਪਾਰਾ ਆਮ ਨਾਲੋਂ ਕਿਤੇ ਵੱਧ ਰਿਹਾ ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦਾ ਸਰਸਾ ਜ਼ਿਲ੍ਹਾ ਦੇਸ਼ ਦਾ ਸਭ ਤੋਂ ਗਰਮ ਰਿਹਾ। ਭਾਰਤੀ ਮੌਸਮ ਵਿਭਾਗ ਦੀ ਆਬਜ਼ਰਵੇਟਰੀ ਵਿੱਚ ਦਰਜ ਕੀਤੇ ਗਏ ਰਿਕਾਰਡ ਅਨੁਸਾਰ ਸਰਸਾ ਵਿੱਚ ਵੱਧ ਤੋਂ ਵੱਧ ਤਾਪਮਾਨ 47.1 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਬਾਅਦ ਆਗਰਾ ਦੇ ਤਾਜ ਮਹਿਲ ਦਾ ਤਾਪਮਾਨ 46.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੇਵਾਤ ਦਾ ਵੱਧ ਤੋਂ ਵੱਧ ਤਾਪਮਾਨ 46.9, ਜੀਂਦ ਦਾ ਤਾਪਮਾਨ 46.7 ਅਤੇ ਹਿਸਾਰ ਦੇ ਬਾਲਸਮੰਦ ਦਾ ਵੱਧ ਤੋਂ ਵੱਧ ਤਾਪਮਾਨ 46.3 ਡਿਗਰੀ ਸੈਲਸੀਅਸ ਰਿਹਾ। ਇਸੇ ਤਰ੍ਹਾਂ ਪੰਜਾਬ ਦੇ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 46.3 ਡਿਗਰੀ ਦਰਜ ਕੀਤਾ ਗਿਆ। (School Timing)

ਹਰਿਆਣਾ ਦੇ ਹਿਸਾਰ ਮਹਿੰਦਰਗੜ੍ਹ, ਰੋਹਤਕ, ਸਰਸਾ ਦਿਹਾਤੀ ਖੇਤਰ, ਚਰਖੀ-ਦਾਦਰੀ, ਗੁਰੂਗ੍ਰਾਮ, ਹਿਸਾਰ ਸ਼ਹਿਰ, ਝੱਜਰ, ਜੀਂਦ, ਕਰਨਾਲ, ਮਹਿੰਦਰਗੜ੍ਹ ਦਿਹਾਤੀ ਖੇਤਰ, ਮੇਵਾਤ, ਮੇਵਾਤ ਦਿਹਾਤੀ ਖੇਤਰ, ਪਲਵਲ, ਪਾਣੀਪਤ, ਰੇਵਾੜੀ, ਰੋਹਤਕ, ਸੋਨੀਪਤ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਰਿਹਾ ਇਸ ਦੇ ਨਾਲ ਹੀ ਹਰਿਆਣਾ, ਪੰਜਾਬ, ਰਾਜਸਥਾਨ, ਦਿੱਲੀ ਐੱਨਸੀਆਰ ਅਤੇ ਉੱਤਰ ਪ੍ਰਦੇਸ਼ ਦੇ ਖੇਤਰਾਂ ਵਿੱਚ ਗਰਮੀ ਦਾ ਕਹਿਰ ਦੇਖਣ ਨੂੰ ਮਿਲਿਆ। ਭਾਰਤੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਇਨ੍ਹਾਂ ਸਾਰੇ ਖੇਤਰਾਂ ਵਿੱਚ ਲੋਅ ਚੱਲਣ ਦੀ ਚਿਤਾਵਨੀ ਦਿੱਤੀ ਹੈ।

Also Read : ਜੇਠ ਮਹੀਨੇ ਦੀ ਗਰਮੀ ਕੱਢਣ ਲੱਗੀ ਵੱਟ, ਥਰਮਲ ਪਲਾਂਟਾਂ ਦੇ ਸੁੱਕੇ ਸਾਹ

ਪੱਛਮੀ ਰਾਜਸਥਾਨ ’ਚ ਹੀਟ ਵੇਵ ਤੋਂ ਲੈ ਕੇ ਸੀਵਿਅਰ ਹੀਟ ਵੇਵ ਚੱਲ ਸਕਦੀ ਹੈ। ਇਸ ਦੇ ਲਈ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਦੇ ਮੌਸਮ ਵਿਭਾਗ ਦੇ ਦਿੱਲੀ ਹੈੱਡਕੁਆਰਟਰ ਤੋਂ ਜਾਰੀ ਤਾਜ਼ਾ ਮੌਸਮ ਬੁਲੇਟਿਨ ਅਨੁਸਾਰ, ਰਾਜਸਥਾਨ, ਹਰਿਆਣਾ, ਪੰਜਾਬ, ਚੰਡੀਗੜ੍ਹ, ਦਿੱਲੀ, ਦੱਖਣੀ ਉੱਤਰ ਪ੍ਰਦੇਸ਼ ਅਤੇ ਗੁਜਰਾਤ ਦੇ ਜ਼ਿਆਦਾਤਰ ਸਥਾਨਾਂ ’ਤੇ ਅਗਲੇ 5 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਤੋਂ 46 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਅਨੁਸਾਰ ਅਗਲੇ 7 ਦਿਨਾਂ ਭਾਵ 24 ਮਈ ਤੱਕ ਮੌਸਮ ਖੁਸ਼ਕ ਰਹੇਗਾ। ਜਦੋਂ ਕਿ ਹੀਟ ਵੇਵ ਦਾ ਪ੍ਰਭਾਵ 22 ਮਈ ਤੱਕ ਰਹਿਣ ਦੀ ਸੰਭਾਵਨਾ ਹੈ।