ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਉਣ ਲਈ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਮਗਰੋਂ ਸਾੜਿਆ ਪੁਤਲਾ

ਡੀ. ਸੀ. ਦਫਤਰ ਮੂਹਰੇ ਰੋਡ ਜਾਮ ਕਰਕੇ ਕੀਤਾ ਸੂਬਾ ਸਰਕਾਰ ਦਾ ਪਿੱਟ ਸਿਆਪਾ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਸਾਲ 2004 ਤੋਂ ਬੰਦ ਹੋਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਉਣ ਲਈ ਜ਼ਿਲ੍ਹੇ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਗਏ ਸੀ. ਪੀ. ਐਫ. ਕਰਮਚਾਰੀ ਯੂਨੀਅਨ ਵੱਲੋਂ ਲਗਾਤਾਰ ਸ਼ੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦੇ ਸੀ. ਪੀ. ਐਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਸ਼ੰਘਰਸ਼ ਬਹਾਲ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਮਿੱਨੀ ਸਕੱਤਰੇਤ ਵਿਖੇ ਪੰਜਾਬ ਸਰਕਾਰ ਖਿਲਾਫ ਰੋਸ-ਪ੍ਰਦਰਸ਼ਨ ਕਰਨ ਮਗਰੋਂ ਡੀ. ਸੀ. ਦਫਤਰ ਮੂਹਰੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ

ਇਸ ਮੌਕੇ ਖਜ਼ਾਨਾ ਦਫਤਰ, ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਰਜਿੰਦਰਾ ਹਸਪਤਾਲ, ਭਾਸ਼ਾ ਵਿਭਾਗ, ਸਿੱਖਿਆ ਵਿਭਾਗ, ਬਿਜਲੀ ਬੋਰਡ, ਆਈ. ਟੀ. ਆਈ. ਸਮੇਤ ਹੋਰ ਵਿਭਾਗਾਂ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਮੁਲਾਜ਼ਮਾਂ ਵਲੋਂ ਸ਼ਿਰਕਤ ਕੀਤੀ ਗਈ

ਰੋਸ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਮੇਲ ਵਿਰਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੂਨੀਅਨ ਦੀਆਂ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ ‘ਤੇ ਚੁੱਪ ਧਾਰੀ ਹੋਈ ਹੈ ਜਦਕਿ ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੂਬੇ ਨੂੰ ਆਰਥਿਕ ਸੰਕਟ ਵਿੱਚ ਦੱਸ ਰਹੇ ਹਨ ਯੂਨੀਅਨ ਵੱਲੋਂ ਬਹੁਤ ਵਾਰ ਸੁਝਾਅ ਦਿੱਤਾ ਹੈ ਕਿ ਜੇਕਰ ਸੀ. ਪੀ. ਐਫ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ ਵਿੱਚ ਲਿਆਦਾ ਜਾਵੇ ਤਾਂ 7 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਪੈਸਾ ਸੂਬਾ ਸਰਕਾਰ ਨੂੰ ਕੇਂਦਰੀ ਪੈਨਸ਼ਨ ਏਜੰਸੀ ਤੋਂ ਵਾਪਸ ਆਵੇਗਾ,

ਜਿਸ ਨਾਲ ਸੂਬਾ ਸਰਕਾਰ ਦਾ ਆਰਥਿਕ ਸੰਕਟ ਵੀ ਖਤਮ ਹੋਵੇਗਾ ਤੇ ਮੁਲਾਜ਼ਮਾਂ ਦੇ ਮਨ ਵਿੱਚ ਨਵੀਂ ਪੈਨਸ਼ਨ ਸਕੀਮ ਨੂੰ ਲੈ ਕੇ ਬਣੀ ਬੇਭਰੋਸਗੀ ਤੋਂ ਵੀ ਦੂਰ ਹੋਵੇਗੀ ਇਸ ਮੌਕੇ ਚੇਅਰਮੈਨ ਰਵਿੰਦਰ ਸ਼ਰਮਾ ਤੇ ਸੁਖਵਿੰਦਰ ਸਿੰਘ,ਵਿਨੈ ਕੁਮਾਰ ਕਲਿਆਣ ਭੁਪਿੰਦਰ ਸਿੰਘ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਮੁਲਾਜ਼ਮਾਂ ਦਾ ਹੱਕ ਹੈ ਅਤੇ ਜਦੋਂ ਤੱਕ ਉਨ੍ਹਾਂ ਨੂੰ ਇਹ ਹੱਕ ਨਹੀਂ ਮਿਲ ਜਾਂਦਾ ਉਦੋਂ ਤੱਕ ਉਹ ਪਿੱਛੇ ਹੱਟਣ ਵਾਲੇ ਨਹੀਂ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.