ਗੁਰਮਨ ਸਿੰਘ, ਰਾਵੀ ਗਿੱਲ ਅਤੇ ਜਸ਼ਨਦੀਪ ਕੌਰ ਨੇ ਕ੍ਰਮਵਾਰ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ
(ਮਨੋਜ) ਮਲੋਟ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜੇ ਵਿੱਚੋਂ ਨਿਊ ਗੋਬਿੰਦ ਨਗਰ ਸਥਿਤ ਚੰਦਰ ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕਰਕੇ ਸਕੂਲ, ਇਲਾਕੇ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕਮ ਚੇਅਰਮੈਨ ਚੰਦਰ ਮੋਹਣ ਸੁਥਾਰ ਅਤੇ ਮੁੱਖ ਅਧਿਆਪਕ ਸ਼੍ਰੀਮਤੀ ਰਜਨੀ ਸੁਥਾਰ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ ਨਤੀਜੇ ਵਿੱਚੋਂ ਗੁਰਮਨ ਸਿੰਘ ਨੇ 91.83 ਪ੍ਰਤੀਸ਼ਤ ਅੰਕਾਂ ਨਾਲ ਸਕੂਲ ਵਿੱਚੋਂ ਪਹਿਲਾ ਸਥਾਨ, ਰਾਵੀ ਗਿੱਲ ਨੇ 89.16 ਪ੍ਰਤੀਸ਼ਤ ਅੰਕਾਂ ਨਾਲ ਦੂਸਰਾ ਸਥਾਨ ਅਤੇ ਜਸ਼ਨਦੀਪ ਕੌਰ ਨੇ 88.66 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ।
ਇਸ ਦੇ ਨਾਲ ਹੀ ਕਾਕੂ ਨੇ 86.33 ਪ੍ਰਤੀਸ਼ਤ ਅੰਕ, ਅਨੂਪ੍ਰੀਤ ਕੌਰ ਨੇ 85.33 ਪ੍ਰਤੀਸ਼ਤ ਅੰਕ, ਹਿਮੇਸ਼ ਕੁਮਾਰ ਨੇ 79.33 ਪ੍ਰਤੀਸ਼ਤ ਅੰਕ, ਦੀਪਿਕਾ ਨੇ 77.76 ਪ੍ਰਤੀਸ਼ਤ ਅੰਕ, ਦਿਲਜੀਤ ਨੇ 72.16 ਪ੍ਰਤੀਸ਼ਤ ਅੰਕ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । ਉਨ੍ਹਾਂ ਦੱਸਿਆ ਕਿ ਸਕੂਲ ਦੇ ਕੁੱਲ 13 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਿਦਿਆਰਥੀ 70 ਪ੍ਰਤੀਸ਼ਤ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ । ਉਨ੍ਹਾਂ ਅਧਿਆਪਕਾਂ ਅਤੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।