ਨਵੀਂ ਦਿੱਲੀ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਭਾਰਤ ਦੇ ਚੋਣ ਕਮਿਸ਼ਨਰ (ਈਸੀ) ਅਰੁਣ ਗੋਇਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਗੋਇਲ ਦਾ ਅਸਤੀਫਾ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਕੁਝ ਹੀ ਦਿਨਾਂ ‘ਚ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਜਾ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। Election Commission
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਨੇ ਕੀਤਾ ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਦਾ ਉਦਘਾਟਨ

ਅਰੁਣ ਗੋਇਲ ਮੁੱਖ ਚੋਣ ਕਮਿਸ਼ਨਰ (ਸੀਈਸੀ) ਬਣਨ ਦੀ ਕਤਾਰ ਵਿੱਚ ਸਨ, ਕਿਉਂਕਿ ਮੌਜੂਦਾ ਰਾਜੀਵ ਕੁਮਾਰ ਫਰਵਰੀ 2025 ਵਿੱਚ ਸੇਵਾਮੁਕਤ ਹੋਣ ਵਾਲੇ ਹਨ।