ਚੋਣ ਕਮਿਸ਼ਨਰ ਨੇ ਲਿਆ ਆਮ ਚੋਣਾਂ ਦੀਆਂ ਤਿਆਰੀਆਂ ਦਾ ਮੁੱਢਲਾ ਜਾਇਜ਼ਾ

ਅਪੰਗ ਵੋਟਰਾਂ ਨੂੰ ਸਹੂਲਤਾਂ ਦੇਣ ਲਈ ਉਨ੍ਹਾਂ ਦੀਆਂ ਲੋੜਾਂ ਦੀ ਸ਼ਨਾਖਤ ਕਰਨ ਦੀ ਹਦਾਇਤ

  • ਪ੍ਰਵਾਸੀ ਪੰਜਾਬੀਆਂ ਦੇ ਨਾਂਅ ਵੋਟਰ ਸੂਚੀਆਂ ‘ਚ ਦਰਜ ਕਰਨ ‘ਤੇ ਵੀ ਦਿੱਤਾ ਜ਼ੋਰ

ਅੰਮ੍ਰਿਤਸਰ (ਰਾਜਨ ਮਾਨ) ਭਾਰਤ ਦੇ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ, ਉਪ ਚੋਣ ਕਮਿਸ਼ਨਰ ਸ੍ਰੀ ਸੰਦੀਪ ਸਕਸੈਨਾ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕੁਰਣਾ ਰਾਜੂ ਤੇ ਵਧੀਕ ਚੋਣ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਅੱਜ ਅੰਮ੍ਰਿਤਸਰ ਤੇ ਤਰਨਤਾਰਨ ਜਿਲ੍ਹੇ ਦੇ ਚੋਣ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕਰਕੇ ਅਗਲੇ ਸਾਲ ਆ ਰਹੀਆਂ ਲੋਕ ਸਭਾ ਦੀਆਂ ਚੋਣ ਤਿਆਰੀਆਂ ਬਾਰੇ ਮੁੱਢਲਾ ਜਾਇਜ਼ਾ ਲਿਆ ਉਨ੍ਹਾਂ ਇਸ ਮੌਕੇ ਵੋਟਰ ਰਜਿਸਟਰੇਸ਼ਨ, ਵੋਟਰ ਸੂਚੀ ਵਿਚ ਸੁਧਾਈ, ਪੋਲਿੰਗ ਬੂਥਾਂ ‘ਤੇ ਦਿੱਤੀਆਂ ਜਾਂਦੀਆਂ।

ਇਹ ਵੀ ਪੜ੍ਹੋ : ਸੱਚ ਕਹੂੰ ਦੀ ਵਰ੍ਹੇਗੰਢ ’ਤੇ ਵਿਸ਼ੇਸ਼ : ਛੋਟਾ ਜਿਹਾ ਪੌਦਾ ਅੱਜ 20 ਸਾਲ ਦਾ ਬਣਿਆ ਬੋਹੜ

ਸਹੂਲਤਾਂ ਆਦਿ ਦਾ ਵੇਰਵਾ ਲਿਆ ਸ੍ਰੀ ਅਰੋੜਾ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਕੰਮ ਅਜ਼ਾਦ, ਨਿਰਪੱਖ ਅਤੇ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਵੋਟਾਂ ਕਰਵਾਉਣਾ ਹੈ, ਇਸ ਲਈ ਆਮ ਵੋਟਰ ਦੇ ਨਾਲ-ਨਾਲ ਉਨ੍ਹਾਂ ਵੋਟਰਾਂ ਵੱਲ ਵੀ ਧਿਆਨ ਦੇਣ ਦੀ ਲੋੜ ਹੈ, ਜੋ ਕਿ ਸਰੀਰਕ ਅਪੰਗਤਾ ਕਾਰਨ ਖ਼ੁਦ ਚੋਣ ਬੂਥ ਤੱਕ ਨਹੀਂ ਆ ਸਕਦੇ ਇਸ ਤੋਂ ਇਲਾਵਾ ਚੋਣ ਕਮਿਸ਼ਨਰ ਨੇ ਪ੍ਰਵਾਸੀ ਪੰਜਾਬੀਆਂ ਦਾ ਨਾਂਅ ਵੋਟਰ ਸੂਚੀ ‘ਚ ਦਰਜ ਕਰਨ ਲਈ ਹਦਾਇਤ ਕਰਦੇ ਕਿਹਾ ਕਿ ਪੰਜਾਬ ਦੇ ਵੱਡੀ ਗਿਣਤੀ ਲੋਕ ਵਿਦੇਸ਼ਾਂ ਵਿਚ ਰਹਿੰਦੇ ਹਨ, ਪਰ ਵੋਟਰ ਸੂਚੀ ਵਿਚ ਉਨ੍ਹਾਂ ਦੇ ਨਾਂਅ ਬਹੁਤ ਘੱਟ ਦਰਜ ਹਨ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਧ ਤੋਂ ਵੱਧ ਪ੍ਰਵਾਸੀ ਪੰਜਾਬੀਆਂ ਦੇ ਨਾਂਅ ਵੋਟਰ ਸੂਚੀ ਵਿਚ ਦਰਜ ਕੀਤੇ ਜਾਣ।

ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਨੇ ਇਹ ਵੀ ਹਦਾਇਤ ਕੀਤੀ ਕਿ ਬੀ. ਐਲ. ਓਜ਼ ਅਤੇ ਬੀ.ਐਲ. ਓਜ਼ ਸੁਪਰਵਾਈਜ਼ਰ ਨਾਲ ਸਹਾਇਕ ਚੋਣ ਅਧਿਕਾਰੀ ਲਗਾਤਾਰ ਮੀਟਿੰਗ ਕਰਨ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਟਰੇਨਿੰਗ ਦਿੱਤੀ ਜਾਵੇ ਸ੍ਰੀ ਅਰੋੜਾ ਨੇ ਕਿਹਾ ਕਿ ਬੀ ਐਲ ਓਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਨਵੇਂ ਵੋਟਰ ਰਜਿਸਟਰ ਕਰਨ ਅਤੇ ਵੋਟਰ ਸੂਚੀ ਵਿਚ ਸੁਧਾਈ ਲਈ ਉਨ੍ਹਾਂ ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 18 ਤੋਂ 19 ਸਾਲ ਉਮਰ ਵਰਗ ਦੇ ਹਰ ਨੌਜਵਾਨ ਨੂੰ ਬਤੌਰ ਵੋਟਰ ਦਰਜ ਕੀਤਾ ਜਾਵੇ ਉਨ੍ਹਾਂ ਜਿਲ੍ਹਾ ਚੋਣ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ।

ਕਿ ਉਹ ਹਰ ਮਹੀਨੇ ਚੋਣ ਅਧਿਕਾਰੀਆਂ ਅਤੇ ਸਹਾਇਕ ਚੋਣ ਅਧਿਕਾਰੀਆਂ ਨਾਲ ਮੀਟਿੰਗ ਕਰਨ ਚੋਣ ਕਮਿਸ਼ਨਰ ਨੇ ਪਾਇਲਟ ਸਟੇਜ ‘ਤੇ ਚੱਲ ਰਹੇ ਬੀ. ਐਲ. ਓਜ਼ ਐਪ ਬਾਰੇ ਵੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਚੋਣ ਕਮਿਸ਼ਨਰ ਨੇ ਦੱਸਿਆ ਕਿ ਉਹ ਦੋ ਮਹੀਨਿਆਂ ਬਾਅਦ ਸਾਰੇ ਜਿਲ੍ਹਾ ਅਧਿਕਾਰੀਆਂ ਨਾਲ ਵੋਟਰ ਸੂਚੀ ਬਾਰੇ ਵਿਸਥਾਰਤ ਮੀਟਿੰਗ ਕਰਨਗੇ ਇਸ ਮੌਕੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਅਤੇ ਸਾਰੇ ਰਿਟਰਨਿੰਗ ਅਧਾਕਰੀ ਤੇ ਸਹਾਇਕ ਰੀਟਰਨਿੰਗ ਅਧਿਕਾਰੀ ਹਾਜ਼ਰ ਸਨ।