ਤਨਖਾਹ ਨਾ ਮਿਲਣ ’ਤੇ ਮੈਡੀਕਲ ਸੁਪਰਡੈਂਟ ਦਫ਼ਤਰ ਅੱਗੇ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

Patiala News
ਪਟਿਆਲਾ :ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਟ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ।

ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾ ਇਹ ਰੋਸ਼ ਪ੍ਰਰਦਸ਼ਨ ਜਾਰੀ ਰਹਿਣਗੇ- ਰਾਜੇਸ਼ ਗੋਲੂ

(ਖੁਸ਼ਵੀਰ ਸਿੰਘ ਤੂਰ)ਪਟਿਆਲਾ। ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਰਜਿੰਦਰਾ ਹਸਪਤਾਲ ਵੱਲੋਂ ਤਨਖਾਹ ਨਾ ਮਿਲਣ ਕਾਰਨ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ ਅਤੇ ਇਸ ਦੌਰਾਨ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ 21 ਜੂਨ ਨੂੰ ਡਾਇਰੈਕਟਰ ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਦਫਤਰ ਅੱਗੇ ਤਨਖਾਹਾਂ ਸਮੇਤ ਲੰਬਿਤ ਪਈਆਂ ਮੰਗਾਂ ਨੂੰ ਲੈ ਕੇ ਰੈਲੀ ਕੀਤੀ ਜਾਵੇਗੀ। (Patiala News)

ਕਰਮਚਾਰੀਆਂ ਦੀ ਤਨਖਾਹ 26000 ਰੁਪਏ ਕੀਤੀ ਜਾਵੇ ( Patiala News)

ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਦਫਤਰ ਅੱਗੇ ਰੈਲੀ ਦੌਰਾਨ ਮੰਗ ਕੀਤੀ ਕਿ ਅਪ੍ਰੈਲ, ਮਈ ਮਹੀਨੇ ਦੀਆਂ ਤਨਖਾਹਾਂ ਕੱਚੇ ਕਰਮੀਆਂ ਨੂੰ ਜਾਰੀ ਕੀਤੀਆਂ ਜਾਣ ਅਤੇ ਕਰਮਚਾਰੀਆਂ ਦੀ ਘਾਟ ਨਵੀਂ ਰੈਗੂਲਰ ਭਰਤੀ ਕਰਕੇ ਪੂਰੀ ਕੀਤੀ ਜਾਵੇ। ਇਸ ਦੇ ਨਾਲ ਹੀ ਸਾਰੇ ਕੰਟਰੈਕਟ, ਆਊਟ ਸੋਰਸ, ਡੀ.ਸੀ ਰੇਟਾਂ ’ਤੇ ਕੰਮ ਕਰਦੇ ਅਤੇ ਮਲਟੀਟਾਸਕ ਕਰਮੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਅਤੇ ਘੱਟੋ-ਘੱਟ ਤਨਖਾਹ 26000 ਰੁਪਏ ਕੀਤੀ ਜਾਵੇ। ਮੌਸਮੀ ਵਰਦੀਆਂ ਦਿੱਤੀਆਂ ਜਾਣ ਅਤੇ ਕਰੋਨਾ ਕਾਲ ਸਮੇਂ ਕੰਮ ਕਰਦੇ ਫਾਰਗ ਕੀਤੇ ਕਾਮਿਆਂ ਨੂੰ ਮੁੜ ਹਾਜ਼ਰ ਕਰਨ ਦੀ ਮੰਗ ਵੀ ਕੀਤੀ।

Patiala News
ਪਟਿਆਲਾ :ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਟ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ।
ਇਹ ਵੀ ਪੜ੍ਹੋ: ਵਿਧਾਇਕ ਕਿਰਨ ਚੌਧਰੀ ਭਾਜਪਾ ‘ਚ ਸ਼ਾਮਲ

ਸਰਕਾਰ ਵੱਲੋਂ ਜੋਂ ਪ੍ਰਾਈਵੇਟ ਕੰਪਨੀਆਂ ਨੂੰ ਚੌਥਾ ਦਰਜਾ ਮੁਲਾਜ਼ਮਾਂ ਦੀ ਕਮੀ ਪੂਰੀ ਕਰਨ ਲਈ ਦਿੱਤੇ ਜਾ ਰਹੇ ਹਨ ਉਹ ਜਥੇਬੰਦੀ ਵੱਲੋਂ ਸਖਤ ਵਿਰੋਧ ਕਰੇਗੀ। ਰੈਲੀ ਨੂੰ ਵਿਸ਼ੇਸ਼ ਤੌਰ ’ਤੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਬਲਜਿੰਦਰ ਸਿੰਘ ਸੈਕਟਰੀ, ਜਗਮੋਹਨ ਸਿੰਘ ਨੋਲੱਖਾ, ਸਵਰਨ ਸਿੰਘ ਬੰਗਾ, ਕਮਲਜੀਤ ਸਿੰਘ, ਦੀਪ ਚੰਦ ਹੰਸ, ਅਸ਼ੋਕ ਕੁਮਾਰ ਬਿੱਟੂ ਆਦਿ ਨੇ ਸੰਬੋਧਨ ਕੀਤਾ ਅਤੇ ਚੇਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਨ ਸਮੇਤ ਉਨ੍ਹਾਂ ਦੀ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਮੰਨਿਆ ਜਾਵੇ। ਉਨ੍ਹਾਂ ਅਧਿਕਾਰੀਆਂ ਵੱਲੋਂ ਪਹਿਲਾ ਭਰੋਸਾ ਦਿੱਤਾ ਗਿਆ ਸੀ, ਪਰ ਵਫ਼ਾ ਨਹੀਂ ਹੋਇਆ। ਇਸ ਮੌਕੇ ਮੱਖਣ ਸਿੰਘ, ਲਖਵਿੰਦਰ ਸਿੰਘ, ਪ੍ਰਧਾਨ ਰਾਜੇਸ਼ ਕੁਮਾਰ ਗੋਲੂ ਰਾਜਿੰਦਰਾ ਹਸਪਤਾਲ ਪਟਿਆਲਾ, ਅਰੁਣ ਕੁਮਾਰ ਪ੍ਰਧਾਨ ਮੈਡੀਕਲ ਕਾਲਜ ਪਟਿਆਲਾ, ਮੀਤ ਪ੍ਰਧਾਨ ਗੀਤਾ, ਹੈਪੀ, ਅਨਿਲ ਕੁਮਾਰ, ਮਹਿੰਦਰ ਸਿੰਘ ਸਿੱਧੂ, ਸਕੱਤਰ ਜਨਰਲ ਕਿਸ਼ੋਰ ਕੁਮਾਰ, ਟੋਨੀ ਆਦਿ ਹਾਜ਼ਰ ਸਨ।