ਸਮੁੱਚੀ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਚਾੜ੍ਹਿਆ ਜਾਵੇਗਾ ਨੇਪਰੇ : ਭਗਵੰਤ ਮਾਨ

Cm saab

ਨੌਜਵਾਨਾਂ ਨੂੰ ਛੇਤੀ ਹੀ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਰੁਜ਼ਗਾਰ ਦੇ ਹੋਰ ਮੌਕੇ ਸਿਰਜਣ ਦਾ ਭਰੋਸਾ

ਅਸ਼ਵਨੀ ਚਾਵਲਾ
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਸਰਕਾਰ ਦੇ 50 ਦਿਨ ਪੂਰੇ ਹੋਣ ’ਤੇ ਵੱਡੀ ਪੱਧਰ ’ਤੇ ਭਰਤੀ ਮੁਹਿੰਮ ਚਲਾਉਣ ਦਾ ਐਲਾਨ ਕਰਦੇ ਹੋਏ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੀ ਵਿਦਿਅਕ ਯੋਗਤਾ ਮੁਤਾਬਕ ਨਿਰੋਲ ਮੈਰਿਟ ਦੇ ਅਧਾਰ ’ਤੇ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਵੱਡੇ ਪੱਧਰ ’ਤੇ ਚੱਲ ਰਹੀ ਭਰਤੀ ਮੁਹਿੰਮ ਵਿਚ ਸਿਫਾਰਸ਼ ਜਾਂ ਰਿਸ਼ਵਤਖੋਰੀ ਨੂੰ ਕੋਈ ਥਾਂ ਨਹੀਂ ਮਿਲੇਗੀ।

ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 25 ਵੱਖ-ਵੱਖ ਵਿਭਾਗਾਂ ਵਿੱਚ 26,454 ਅਸਾਮੀਆਂ ਲਈ ਭਰਤੀ ਭਿ੍ਰਸ਼ਟਾਚਾਰ ਮੁਕਤ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਅਖਬਾਰਾਂ ਵਿੱਚ ਵਿਸਥਾਰਪੂਰਵਕ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ, ਜਿਸ ਵਿੱਚ ਵਿਦਿਅਕ ਯੋਗਤਾ ਦੇ ਅਨੁਸਾਰ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰਾਂ ਦੀ ਸਹੂਲਤ ਲਈ ਖਾਲੀ ਅਸਾਮੀਆਂ ਦੀ ਗਿਣਤੀ, ਭਰਤੀ ਏਜੰਸੀਆਂ (ਪੀਪੀਐਸਸੀ./ਐਸਐਸਐਸਬੀ/ਤੀਜੀ ਧਿਰ/ਵਿਭਾਗ) ਅਤੇ ਭਰਤੀ ਦੇ ਵੇਰਵੇ ਜਾਣਨ ਵਿਭਾਗੀ ਵੈਬਸਾਈਟਾਂ ਦੇ ਲਿੰਕ ਸ਼ਾਮਲ ਕੀਤੇ ਗਏ ਹਨ।

ਨੌਜਵਾਨਾਂ ਲਈ ਰੁਜ਼ਗਾਰ ਦੇ ਬੇਸ਼ੁਮਾਰ ਮੌਕਿਆਂ ਦਾ ਵਾਅਦਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸਰਕਾਰੀ ਅਤੇ ਪ੍ਰਾਈਵੇਟ ਖੇਤਰਾਂ ਵਿੱਚ ਹੋਰ ਨੌਕਰੀਆਂ ਵੀ ਲੈ ਕੇ ਆਵੇਗੀ ਤਾਂ ਜੋ ਨੌਜਵਾਨਾਂ ਨੂੰ ਮਾਣ-ਇੱਜਤ ਨਾਲ ਜੀਵਨ ਬਤੀਤ ਕਰਨ ਲਈ ਰੋਜ਼ੀ-ਰੋਟੀ ਦੇ ਸਮਰੱਥ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕਈ ਹੋਰ ਲੋਕ-ਪੱਖੀ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਦਾ ਐਲਾਨ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੇਸ਼ ਹੋਣ ਵਾਲੇ ਸਾਲਾਨਾ ਆਮ ਬਜਟ 2022-23 ਵਿੱਚ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ