Punjab Government Schemes: ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਉਪਰਾਲੇ ਨਾਲ ਖਿੜ ਉਠੇ ਇਸ ਵਰਗ ਦੇ ਚਿਹਰੇ

Punjab Government Schemes

Punjab Government Schemes: ਚੰਡੀਗੜ੍ਹ। ਪੰਜਾਬ ਸਰਕਾਰ ਹਰ ਵਰਗ ਲਈ ਉਪਰਾਲੇ ਕਰ ਰਹੀ ਹੈ। ਯਤਨ ਦੇ ਤਹਿਤ ਹੁਣ ਇੱਕ ਖਾਸ ਵਰਗ ਦਾ ਧਿਆਨ ਰੱਖਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਤਰਨਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ ਅਤੇ ਸਮਾਗਮ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਸਨਮਾਨਿਤ ਵੀ ਕੀਤਾ।

Read Also : Punjab: ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ, ਇਨ੍ਹਾਂ ਖਾਲੀ ਅਸਾਮੀਆਂ ’ਤੇ ਹੋਵੇਗੀ ਭਰਤੀ ਪ੍ਰਕਿਰਿਆ

ਕੈਬਨਿਟ ਮੰਤਰੀ ਵੱਲੋਂ ਦਿਵਿਆਂਗਜਨਾਂ ਦੇ ਸਵੈ-ਅਧਿਕਾਰ ਅਤੇ ਸਮਾਜ ਵਿੱਚ ਉਨ੍ਹਾਂ ਦੇ ਸਮੂਹਿਕ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਹੱਕਾਂ ਦੀ ਰੱਖਿਆ, ਸਿੱਖਿਆ, ਰੋਜ਼ਗਾਰ ਅਤੇ ਸਿਹਤ ਸਹੂਲਤਾਂ ਦੇ ਪ੍ਰਦਾਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਵੱਲੋਂ ਦਿਵਿਆਂਗਜਨ ਭਲਾਈ ਸਕੀਮਾਂ, ਜਿਵੇਂ ਕਿ ਪੈਨਸ਼ਨ ਯੋਜਨਾ, ਮੁਫਤ ਸਫਰ ਸਹੂਲਤ, ਸਵੈ-ਰੋਜ਼ਗਾਰ ਯੋਜਨਾਵਾਂ ਆਦਿ ਦਾ ਵੀ ਜ਼ਿਕਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਨਵੀਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। Punjab Government Schemes

LEAVE A REPLY

Please enter your comment!
Please enter your name here