ਸ਼ਹੀਦ ਦੀਆਂ ਕਲਸ਼, ਚਿੱਠੀਆਂ, ਪਿਸਤੌਲ ਆਦਿ ਮਿਊਜ਼ੀਅਮ ‘ਚ ਰੱਖਣ ਦੀ ਕੀਤੀ ਮੰਗ
(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਦੇਸ਼ ਦੇ ਮਹਾਨ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਹਰਪਾਲ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਇਕ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਵੱਖ-ਵੱਖ ਮੰਗਾਂ ਸ਼ਹੀਦ ਊਧਮ ਸਿੰਘ ਨੂੰ ਕੌਮੀ ਸ਼ਹੀਦ ਦਾ ਐਲਾਨਣ, ਸੁਨਾਮ ਊਧਮ ਸਿੰਘ ਵਾਲਾ ਦੀ ਜਗ੍ਹਾ ’ਤੇ ਸੁਨਾਮ ਸ਼ਹੀਦ ਊਧਮ ਸਿੰਘ ਵਾਲਾ, ਸ਼ਹੀਦ ਊਧਮ ਸਿੰਘ ਦੇ ਨਾਮ ’ਤੇ ਸ਼ਹਿਰ ‘ਚ ਇਕ ਮੈਡੀਕਲ ਕਾਲਜ ਅਤੇ ਹਸਪਤਾਲ, ਉਨ੍ਹਾਂ ਦੀਆਂ ਚੀਜ਼ਾਂ ਜਿਵੇਂ ਕਿ ਕਲਸ਼, ਚਿੱਠੀਆਂ, ਪਿਸਤੌਲ, ਮਿਊਜ਼ੀਅਮ ‘ਚ ਰੱਖਿਆ ਜਾਵੇ ਅਤੇ ਸ਼ਹਿਰ ਵਿੱਚ ਨਵਾਂ ਅਤੇ ਮਾਡਰਨ ਬੱਸ ਸਟੈਂਡ ਉਸਾਰਿਆ ਜਾਵੇ, ਸ਼ਹਿਰ ਵਿੱਚ ਲੱਗਦੀਆਂ ਟਰੇਨਾਂ ਦਾ ਰੁਕਣਾ ਯਕੀਨੀ ਬਣਾਇਆ ਜਾਵੇ।
ਬੱਸ ਸਟੈਂਡ ਤੋਂ ਲੈ ਕੇ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਦੇ ਰਸਤੇ ਨੂੰ ਸਪੈਸ਼ਲ ਮਾਰਕ ਕੀਤਾ ਜਾਵੇ ਅਤੇ ਸ਼ਹੀਦ ਦੇ ਜੱਦੀ ਘਰ ਨੂੰ ਵੱਡਾ ਕਰਕੇ ਉਸਦੇ ਸਾਂਭ ਸੰਭਾਲ ਲਈ ਵਿਸ਼ੇਸ਼ ਉਪਰਾਲਾ ਕਰਕੇ ਸਾਰੇ ਦਿਨ ਖੋਲ੍ਹਣ ਦਾ ਪ੍ਰਬੰਧ ਕੀਤਾ ਜਾਵੇ, ਸੁਨਾਮ ਊਧਮ ਸਿੰਘ ਵਾਲਾ ਨੂੰ ਜ਼ਿਲ੍ਹਾ ਘੋਸ਼ਿਤ ਕੀਤਾ ਜਾਵੇ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਇਹ ਮੰਗ ਪੱਤਰ ਦਿੱਤਾ ਗਿਆ
ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ