ਕੈਨੇਡਾ ਤੋਂ ਵਾਪਸ ਆਏ ਪਰਿਵਾਰ ਨਾਲ ਹੋਈ ਕੁੱਟਮਾਰ ਤੇ ਲੁੱਟ

 ਕੁੱਟਮਾਰ ਕਰਕੇ ਲੁੱਟਿਆ ਸੋਨਾ ਤੇ ਨਗਦੀ

(ਵਿੱਕੀ ਕੁਮਾਰ) ਮੋਗਾ। ਜ਼ਿਲ੍ਹਾ ਮੋਗਾ ਵਿੱਚ ਲੁਟੇਰਿਆਂ ਵੱਲੋਂ ਕੈਨੇਡਾ ਤੋਂ ਪਰਤੇ ਪਰਿਵਾਰ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਫਾਰਚੂਨਰ ‘ਚ ਸਵਾਰ ਹੋ ਕੇ ਆਏ 8 ਲੁਟੇਰਿਆਂ ਨੇ ਇਨੋਵਾ ਕਾਰ ‘ਚ ਸਵਾਰ ਪਰਿਵਾਰ ਨੂੰ ਰੋਕਿਆਂ ਅਤੇ ਗੱਡੀ ਦਾ ਸ਼ੀਸ਼ਾ ਤੋੜ ‘ਤੇ ਉਨ੍ਹਾਂ ਦੀ ਕੁੱਟਮਾਰ ਕੀਤੀ। ਇਸ ਮਗਰੋਂ ਉਹ ਉਨ੍ਹਾਂ ਕੋਲੋਂ ਨਗਦੀ ਤੇ ਗਹਿਣੇ ਖੋਹ ਕੇ ਫਰਾਰ ਹੋ ਗਏ। ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। (Moga News)

ਇਸ ਮਾਮਲੇ ਸਬੰਧੀ ਬੱਧਨੀਂ ਕਲਾਂ ਦੇ ਰਹਿਣ ਵਾਲੇ ਹਰਦੀਪ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਬੀਤੇ ਸ਼ੁੱਕਰਵਾਰ ਨੂੰ ਉਸ ਦੇ ਪਿਤਾ ਮੱਖਣ ਲਾਲ, ਮਾਤਾ ਸ਼ਿਮਲਾ ਅਤੇ 13 ਸਾਲ ਦੀ ਭਤੀਜੀ ਕਰੀਬ ਇਕ ਸਾਲ ਬਾਅਦ ਕੈਨੇਡਾ ਤੋਂ ਭਾਰਤ ਪਰਤ ਰਹੇ ਸਨ। ਇਸ ਲਈ ਉਹ ਕਸਬਾ ਬੱਧਨੀਂ ਕਲਾਂ ਤੋਂ ਇਨੋਵਾ ਕਾਰ ਟੈਕਸੀ ਲੈ ਕੇ ਆਪਣੇ ਮਾਤਾ-ਪਿਤਾ ਅਤੇ ਭਤੀਜੀ ਨੂੰ ਲੈਣ ਲਈ ਦਿੱਲੀ ਏਅਰਪੋਰਟ ਗਿਆ ਸੀ। ਸ਼ਨਿੱਚਰਵਾਰ ਸਵੇਰੇ ਉਹ ਉਨ੍ਹਾਂ ਨੂੰ ਲੈ ਕੇ ਵਾਪਸ ਆ ਰਿਹਾ ਸੀ। ਜਿਵੇਂ ਹੀ ਉਸ ਦੀ ਇਨੋਵਾ ਕਾਰ ਮੋਗਾ ਬਰਨਾਲਾ ਰੋਡ ‘ਤੇ ਸਥਿਤ ਕਸਬਾ ਬਿਲਾਸਪੁਰ ਨੇੜੇ ਪੁੱਜੀ ਤਾਂ ਫਾਰਚੂਨਰ ’ਚ ਸਵਾਰ ਬਦਮਾਸ਼ਾਂ ਨੇ ਉਨ੍ਹਾਂ ਦੀ ਕਾਰ ਰੋਕ ਲਈ।

ਉਨ੍ਹਾਂ ਅੱਗੇ ਦੱਸਿਆ ਕਿ ਇਨੋਵਾ ਕਾਰ ‘ਚੋਂ 8 ਬਦਮਾਸ਼ ਬਾਹਰ ਆਏ ਅਤੇ ਉਨ੍ਹਾਂ ਦੀ ਕਾਰ ਦਾ ਸ਼ੀਸ਼ਾ ਤੋੜ ਕੇ ਉਸ ਦੇ ਮਾਤਾ-ਪਿਤਾ ਦੀ ਕੁੱਟਮਾਰ ਕਰਨ ਲੱਗੇ। ਇਸ ਮਗਰੋਂ ਬਦਮਾਸ਼ਾਂ ਨੇ ਉਨ੍ਹਾਂ ਕੋਲੋਂ ਕਰੀਬ 20 ਹਜ਼ਾਰ ਨਗਦੀ, ਸੋਨੇ ਦੇ ਗਹਿਣੇ ਅਤੇ ਮੋਬਾਈਲ ਫੋਨ ਖੋਹ ਲਿਆ ਅਤੇ ਮੌਕੇ ‘ਤੋਂ ਸਾਰੇ ਬਦਮਾਸ਼ ਫਰਾਰ ਹੋ ਗਏ। ਇਸ ‘ਤੋਂ ਬਾਅਦ ਉਨ੍ਹਾਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। Moga News

ਪੁਲਿਸ ਕਰ ਰਹੀ ਹੈ CCTV ਫੁਟੇਜ ਦੀ ਜਾਂਚ

ਘਟਨਾ ਦੀ ਜਾਣਕਾਰੀ ਦਿੰਦਿਆਂ ਨਿਹਾਲ ਸਿੰਘ ਵਾਲਾ ਦੇ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਾਈਵੇਅ ‘ਤੇ ਲੱਗੇ CCTV ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਫਾਰਚੂਨਰ ਸਵਾਰ ਲੁਟੇਰਿਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।