ਮਨੀ ਮਾਜਰਾ ਵਿਖੇ ਲਿਆ ਉਨ੍ਹਾਂ ਨੇ ਆਖੀਰੀ ਸਾਹ
ਚੰਡੀਗੜ੍ਹ। ਪ੍ਰਸਿੱਧ ਢਾਡੀ ਤੇ ਲੋਕ ਗਾਇਕ ਈਦੂ ਸ਼ਰੀਫ (edu sharif) ਨਹੀਂ ਅੱਜ ਨਹੀਂ ਰਹੇ। ਈਦ ਸ਼ਰੀਫ਼ ਨੇ ਅੱਜ ਮਨੀ ਮਾਜਰਾ ਵਿਖੇ ਆਪਣੇ ਘਰ ਅੰਤਿਮ ਸਾਹ ਲਿਆ। ਉਹ ਪਿਛਲੇ ਸਮੇਂ ਤੋਂ ਬਿਮਾਰ ਤੇ ਆਰਥਿਕ ਤੰਗੀ ਨਾਲ ਜੂਝ ਰਹੇ ਸਨ। ਸ਼੍ਰੋਮਣੀ ਢਾਡੀ ਦੇ ਖਿਤਾਬ ਨਾਲ ਨਵਾਜ਼ੇ ਈਦੂ ਸ਼ਰੀਫ ਨੇ ਅੱਜ ਦੁਪਹਿਰ ਮਨੀਮਾਜਰਾ ਸਥਿਤ ਆਪਣੇ ਘਰ ਆਖਰੀ ਸਾਹ ਲਿਆ।
ਉਹ ਲੰਮੇ ਸਮੇਂ ਤੋਂ ਅਧਰੰਗ ਦੀ ਬਿਮਾਰੀ ਤੋਂ ਪੀੜਤ ਸਨ। ਈਦੂ ਸ਼ਰੀਫ਼ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਮ੍ਰਿਤਕ ਦੀ ਦੇਹ ਨੂੰ ਕੱਲ੍ਹ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਪਿਛਲੇ ਸਮੇਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
edu sharif