ਸੁਨਾਮ ਦੇ ਮਸਹੂਰ ਡਾ. ਸਤਪਾਲ ਸਿੰਗਲਾ ਦੀ ਕੋਰੋਨਾ ਕਾਰਨ ਹੋਈ ਮੌਤ

Corona India

ਸੁਨਾਮ ਦੇ ਮਸਹੂਰ ਡਾ. ਸਤਪਾਲ ਸਿੰਗਲਾ ਦੀ ਕੋਰੋਨਾ ਕਾਰਨ ਹੋਈ ਮੌਤ

ਸੁਨਾਮ/ ਊਧਮ ਸਿੰਘ ਵਾਲਾ, (ਕਰਮ ਥਿੰਦ) ਜਿੱਥੇ ਪੂਰੀ ਦੁਨੀਆ ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਚ ਵਾਧਾ ਲਗਾਤਾਰ ਜਾਰੀ ਹੈ ਉੱਥੇ ਸੁਨਾਮ ਸ਼ਹਿਰ ‘ਚ ਵੀ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਅੱਜ ਸੁਨਾਮ ਸ਼ਹਿਰ ਦੇ ਲੋਕਾਂ ਲਈ ਇੱਕ ਬਹੁਤ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਸੁਨਾਮ ਸਹਿਰ ਦੇ ਪ੍ਰਸਿੱਧ ਦਿਲ ਦੇ ਰੋਗਾਂ ਦੇ ਮਾਹਰ ਡਾ.ਸਤਪਾਲ ਸਿੰਗਲਾ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਸੁਨਾਮ ਦੇ ਐਸ.ਐਮ.ਓ ਡਾ. ਸੰਜੇ ਕਾਮਰਾ ਨੇ ਦੱਸਿਆ ਕਿ ਡਾ.ਸਤਪਾਲ ਸਿੰਗਲਾ ਕੋਰੋਨਾ ਤੋਂ ਪੀੜਤ ਸਨ ਉਨ੍ਹਾਂ ਦਾ ਇਲਾਜ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਚੱਲ ਰਿਹਾ ਸੀ

Corona

ਇਲਾਜ ਦੌਰਾਨ ਉਨ੍ਹਾਂ ਦੀ ਅੱਜ ਸਵੇਰੇ ਮੌਤ ਹੋ ਗਈ ਅਤੇ ਕੱਲ੍ਹ ਸੁਨਾਮ ਸ਼ਹਿਰ ਦੀ ਉਰਮਿਲਾ ਦੇਵੀ ਉਮਰ 71 ਸਾਲ ਜਿਨ੍ਹਾਂ ਦੀ ਵੀ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ ਅਤੇ ਇਹ ਕੋਰੋਨਾ ਵਾਇਰਸ ਨਾਲ ਸਥਾਨਕ ਸ਼ਹਿਰ ਦੀ 7ਵੀਂ ਮੌਤ ਹੋਈ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.