ਕਿਸਾਨ ਨੇ ਫਾਹਾ ਲਗਾ ਕੀਤੀ ਜੀਵਨ ਲੀਲਾ ਸਮਾਪਤ

ਕਿਸਾਨ ਨੇ ਫਾਹਾ ਲਗਾ ਕੀਤੀ ਜੀਵਨ ਲੀਲਾ ਸਮਾਪਤ

ਬਰਨਾਲਾ, (ਜਸਵੀਰ ਸਿੰਘ ਗਹਿਲ) ਜ਼ਿਲ੍ਹੇ ਦੇ ਪਿੰਡ ਲੋਹਗੜ ਵਿਖੇ ਇੱਕ ਕਿਸਾਨ ਵੱਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਬੁੱਧਵਾਰ ਦੇਰ ਸ਼ਾਮ ਨੂੰ ਕੰਟਰੋਲ ਰੂਮ ਤੋਂ ਥਾਣਾ ਮਹਿਲ ਕਲਾਂ ਦੀ ਪੁਲਿਸ ਨੂੰ ਫੋਨ ਆਇਆ ਕਿ ਪਿੰਡ ਲੋਹਗੜ ਵਿਖੇ ਕਿਰਾਏ ‘ਤੇ ਰਹਿੰਦੇ ਇੱਕ ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਦਿਆਂ ਹੀ ਪਿੰਡ ਲੋਹਗੜ ਪੁੱਜ ਕੇ ਪੜਤਾਲ ਕੀਤੀ ਤਾਂ ਮ੍ਰਿਤਕ ਦੀ ਪਹਿਚਾਣ ਕਿਸਾਨ ਬੂਟਾ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਲੋਹਗੜ ਵਜੋਂ ਹੋਈ ਜੋ ਕਿ ਪਿੰਡ ‘ਚ ਹੀ ਪਿਛਲੇ 14 ਮਹੀਨਿਆਂ ਦੇ ਸਮੇਂ ਤੋਂ ਕਿਰਾਏ ਦੇ ਮਕਾਨ ‘ਚ ਰਹਿ ਰਿਹਾ ਸੀ। ਮ੍ਰਿਤਕ ਦੀ ਪਤਨੀ ਹਰਜੋਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਮਹਿਲ ਕਲਾਂ ਵਿਖੇ 174 ਦੀ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ