ਕਿਸਾਨਾਂ ਦੇ ਧਰਨਿਆਂ ਸਬੰਧੀ ਸੁਪਰੀਮ ਕੋਰਟ ’ਚ ਅੱਜ ਫਿਰ ਹੋਵੇਗੀ ਸੁਣਵਾਈ
ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ 22ਵੇਂ ਦਿਨ ਜਾਰੀ ਹੈ। ਅੱਜ ਸੁਪਰੀਮ ਕੋਰਟ ’ਚ ਦਿੱਲੀ ’ਚ ਧਰਨੇ ਦੇ ਰਹੇ ਕਿਸਾਨਾਂ ਦੇ ਧਰਨਿਆਂ ਨੂੰ ਹਟਾਉਣ ਸਬੰਧੀ ਪਟੀਸ਼ਨ ’ਤੇ ਅੱਜ ਦੂਜੇ ਦਿਨ ਫਿਰ ਸੁਣਵਾਈ ਹੋਵੇਗੀ।
ਕੱਲ੍ਹ ਇਸ ਮਸਲੇ ਦੇ ਹੱਲ ਲਈ ਸੁਪਰੀਮ ਕੋਰਟ ਨੇ ਕਮੇਟੀ ਬਣਾਉਣ ਲਈ ਕਿਹਾ ਸੀ। ਕਿਸਾਨ ਆਪਣੀਆਂ ਮੰਗਾਂ ਸਬੰਧੀ ਦਿੱਲੀ ’ਚ ਧਰਨੇ ਦੇ ਰਹੇ ਹਨ। ਕਿਸਾਨ ਦੀਆਂ 30 ਜਥੇਬੰਦੀਆਂ ਅੱਜ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਸਬੰਧੀ ਮੀਟਿੰਗ ਕਰ ਰਹੀਆਂ ਹਨ। ਇਸ ਮੀਟਿੰਗ ’ਚ ਬਾਬਾ ਰਾਮ ਸਿੰਘ ਦੀ ਖੁਦਕੁਸ਼ੀ ਸਬੰਧੀ ਵਿਚਾਰ ਵਟਾਂਦਰਾ ਕੀਤੀਆਂ ਜਾਣਗੀਆਂ। ਕਿਸਾਨਾਂ ਜਥੇਬੰਦੀਆਂ ਆਪਸ ’ਚ ਲਗਾਤਾਰ ਮੀਟਿੰਗਾਂ ਕਰ ਰਹੀਆਂ ਹਨ। ਦੂਜੇ ਪਾਸੇ ਕੇਂਦਰੀ ਮੰਤਰੀਆਂ ਦੀਆਂ ਵੀ ਕਿਸਾਨਾਂ ਦੇ ਮਸਲੇ ਦੇ ਹੱਲ ਲਈ ਆਪਸ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.