Farmers News: ਪੰਜਾਬ ਦੇ ਕਿਸਾਨਾਂ ਨੂੰ ਡੀ.ਏ.ਪੀ ਦੀ ਕੋਈ ਵੀ ਕਮੀ ਨਾ ਹੋਣ ਦਿੱਤੀ ਜਾਵੇ : ਡਾ. ਅਮਰ ਸਿੰਘ

Farmers News
ਸ੍ਰੀ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ.ਅਮਰ ਸਿੰਘ ਕੇਂਦਰੀ ਖਾਦ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕਰਨ ਮੌਕੇ। ਤਸਵੀਰ: ਅਨਿਲ ਲੁਟਾਵਾ

(ਅਨਿਲ ਲੁਟਾਵਾ) ਅਮਲੋਹ। ਸ੍ਰੀ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖਾਦ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਕਿਸਾਨਾਂ ਨੂੰ ਚੰਗੀ ਕੁਆਲਿਟੀ ਦੀ ਯੂਰੀਆ ਅਤੇ ਡੀਏਪੀ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਬੇਨਤੀ ਕੀਤੀ। Farmers News

ਇਹ ਵੀ ਪੜ੍ਹੋ: Teej Festival: ਤੀਆਂ ਦਾ ਤਿਉਹਾਰ ਗਿੱਧਾ ਤੇ ਬੋਲੀਆਂ ਪਾ ਕੇ ਮਨਾਇਆ

ਉਨ੍ਹਾਂ ਨੇ ਮੰਤਰੀ ਨੂੰ ਦੱਸਿਆ ਕਿ ਕਿਸਾਨਾਂ ਵਿੱਚ ਭਾਰੀ ਤਣਾਅ ਹੈ ਕਿਉਂਕਿ ਪੰਜਾਬ ਨੂੰ ਭੇਜੇ ਗਏ 60 ਫੀਸਦੀ ਡੀ.ਏ.ਪੀ ਸੈਂਪਲ ਕੁਆਲਿਟੀ ਟੈਸਟਾਂ ਵਿੱਚ ਫੇਲ੍ਹ ਹੋਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦੀ ਗੰਭੀਰਤਾ ਨਾਲ ਜਾਂਚ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਇਸ ਸਮੇਂ ਪੰਜਾਬ ਕੋਲ ਡੀਏਪੀ ਦਾ ਬਹੁਤ ਘੱਟ ਸਟਾਕ ਹੈ ਅਤੇ ਭਾਰਤ ਸਰਕਾਰ ਵੱਲੋਂ ਹੁਣ ਤੱਕ ਪੰਜਾਬ ਨੂੰ ਭੇਜਿਆ ਗਿਆ ਸਟਾਕ ਪਿਛਲੇ ਸਾਲ ਭੇਜੇ ਗਏ ਸਟਾਕ ਨਾਲੋਂ ਬਹੁਤ ਘੱਟ ਹੈ। Farmers News

ਘਟੀਆ ਕੁਆਲਿਟੀ ਦੀ ਡੀ.ਏ.ਪੀ ਸਪਲਾਈ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

ਡਾ. ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਅਨਾਜ ਦੀ ਖਰੀਦ ਦੇ ਸਬੰਧ ਵਿੱਚ ਕੇਂਦਰੀ ਪੂਲ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਡੀਏਪੀ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਤੋਂ ਡੀਏਪੀ ਖਰੀਦਣ ਨਾਲ ਛੋਟੇ ਕਿਸਾਨਾਂ ’ਤੇ ਵਾਧੂ ਬੋਝ ਪਵੇਗਾ ਜੋ ਡੀਏਪੀ ਅਤੇ ਹੋਰ ਖਾਦਾਂ ਦੀ ਸਪਲਾਈ ਲਈ ਸਰਕਾਰ ਅਤੇ ਸਹਿਕਾਰੀ ਏਜੰਸੀਆਂ ’ਤੇ ਨਿਰਭਰ ਕਰਦੇ ਹਨ। ਕੇਂਦਰੀ ਖਾਦ ਮੰਤਰੀ ਜੇਪੀ ਨੱਡਾ ਨੇ ਵਾਅਦਾ ਕੀਤਾ ਕਿ ਘਟੀਆ ਕੁਆਲਿਟੀ ਦੀ ਡੀ.ਏ.ਪੀ ਸਪਲਾਈ ਕਰਨ ਵਾਲਿਆਂ ਵਿਰੁੱਧ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।