(ਸਤੀਸ਼ ਜੈਨ) ਰਾਮਾਂ ਮੰਡੀ। ਫਸਲਾਂ ਦੇ ਭਾਅ ਸਵਾਮੀਨਾਥਨ ਰਿਪੋਰਟ ਅਨੁਸਾਰ ਲਾਗੂ ਕਰਨ, ਸ਼ਹੀਦ ਨੌਜਵਾਨ ਕਿਸਾਨ ਸੁਭਕਰਨ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਨਾ ਕਰਨ ਸਣੇ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਕਿਸਾਨਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨੇੜਲੇ ਪਿੰਡ ਸੇਖੂ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਦਯੋਗਪਤੀਆਂ ਅੰਬਾਨੀ, ਅਡਾਨੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਨਾਲ ਵਾਅਦਾ ਕਰਨ ਦੇ ਬਾਵਜ਼ੂਦ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਅਤੇ ਕੇਂਦਰ ਸਰਕਾਰ ਨੇ ਆਪਣੇ ਵਾਅਦੇ ਵਫਾ ਨਹੀਂ ਕੀਤੇ। Farmers Protest
ਉਹਨਾਂ ਕਿਹਾ ਕਿ ਐਮਐਸਪੀ ਸਣੇ ਹੋਰ ਵੱਖ-ਵੱਖ ਮੰਗਾਂ ਦੇ ਸੰਬੰਧ ਵਿੱਚ ਕਿਸਾਨਾਂ ਵੱਲੋਂ ਦੁਬਾਰਾ ਸ਼ੁਰੂ ਕੀਤੇ ਅੰਦੋਲਨ ਦੌਰਾਨ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੀਆਂ ਸਰਹੱਦਾਂ ਤੇ ਬੈਰੀਕੇਡ ਲਗਾ ਕੇ ਰੋਕਣ ਦੇ ਨਾਲ-ਨਾਲ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ ਜਿਸ ਤੋਂ ਕਿਸਾਨਾਂ ਪ੍ਰਤੀ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਦੇਖਣ ਨੂੰ ਮਿਲ ਰਿਹਾ ਹੈ। ਇਸ ਦੀ ਤਾਜ਼ਾ ਉਦਾਹਰਨ ਬੀਤੇ ਦਿਨੀਂ ਖਨੌਰੀ ਬਾਰਡਰ ’ਤੇ ਸ਼ੁਭਕਰਨ ਸਿੰਘ ਨਾਂਅ ਦੇ ਨੌਜਵਾਨ ਦੀ ਮੌਤ ਸਰਕਾਰੀ ਗੋਲੀ ਲੱਗਣ ਨਾਲ ਹੋਈ ਹੈ ਜਿਸ ਤੋਂ ਸਾਫ ਹੁੰਦਾ ਹੈ ਕਿ ਸਰਕਾਰ ਕਿਸਾਨਾਂ ਨੂੰ ਦਬਾ ਕੇ ਰੱਖਣਾ ਚਾਹੁੰਦੀ ਹੈ ਪਰੰਤੂ ਕਿਸਾਨ ਆਪਣਾ ਹੱਕ ਲੈ ਕੇ ਮੁੜਨਗੇ ਅਤੇ ਆਪਣੀਆਂ ਮੰਗਾਂ ਮਨਵਾ ਕੇ ਪਿੱਛੇ ਹਟਣਗੇ।
ਇਹ ਵੀ ਪੜ੍ਹੋ: Solar Eclipse: 54 ਸਾਲਾਂ ਬਾਅਦ ਫਿਰ ਆ ਰਿਹਾ ਹੈ 8 ਅਪ੍ਰੈਲ ਦਾ ਸੂਰਜ ਗ੍ਰਹਿਣ, ਜਾਣੋ ਇਸਦੇ ਪਿੱਛੇ ਦੀ ਪੂਰੀ ਜਾਣਕਾਰੀ
ਉਹਨਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਤੱਕ ਕਿਸਾਨਾਂ ਵੱਲੋਂ ਹਰ ਤਰ੍ਹਾਂ ਦਾ ਸ਼ਾਂਤਮਈ ਸੰਘਰਸ਼ ਜਾਰੀ ਰਹੇਗਾ। ਉਹਨਾਂ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇ ਕੇ ਸਮੱਸਿਆਵਾਂ ਦਾ ਹੱਲ ਕਰੇ ਤਾਂ ਜੋ ਸੜਕਾਂ ’ਤੇ ਖੱਜਲ-ਖੁਆਰ ਹੋ ਰਹੇ ਕਿਸਾਨ ਖੇਤਾਂ ਵਿੱਚ ਕੰਮ ਕਰ ਸਕਣ। ਇਸ ਮੌਕੇ ਗੁਰਜੰਟ ਸਿੰਘ ਸੇਖੂ ਪ੍ਰਧਾਨ ਪਿੰਡ ਇਕਾਈ, ਤਰਨਜੀਤ ਸਿੰਘ ਸਰਾਂ, ਮੈਂਗਲ ਸਿੰਘ ਖਾਲਸਾ, ਪਿਆਰਾ ਸਿੰਘ ਖਾਲਸਾ, ਪਿਸ਼ੌਰਾ ਸਿੰਘ ਭਾਊ, ਪਿਆਰਾ ਸਿੰਘ ਔਲਖ, ਸੁਖਦੇਵ ਸਿੰਘ ਸਰਾਂ, ਹਰਭਗਵਾਨ ਸਿੰਘ, ਹਰਗੋਬਿੰਦ ਸਿੰਘ ਅਤੇ ਮਨਜੀਤ ਸਿੰਘ ਸਣੇ ਕਾਫੀ ਗਿਣਤੀ ਕਿਸਾਨ ਹਾਜ਼ਰ ਸਨ। Farmers Protest