Farmers ਜਥੇਬੰਦੀਆਂ ਨੇ ਧਰਨਾ ਲਾ ਕੇ ਇਹ ਸੜਕ ਕੀਤੀ ਮੁਕੰਮਲ ਬੰਦ

Farmers

ਗੁਰੂਹਰਸਹਾਏ (ਵਿਜੈ ਹਾਂਡਾ)। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਗੋਲੂ ਕਾ ਮੋੜ ਵਿਖੇ ਧਰਨਾ ਲਗਾ ਕੇ ਫਿਰੋਜ਼ਪੁਰ ਫਾਜ਼ਿਲਕਾ ਜੀ.ਟੀ ਰੋਡ ਮੁਕੰਮਲ ਬੰਦ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਐਂਬੂਲੈਂਸ, ਪੇਪਰ ਦੇਣ ਵਾਲੇ ਵਿਦਿਆਰਥੀਆਂ ਅਤੇ ਵਿਆਹ ਸ਼ਾਦੀ ਵਾਲੀਆਂ ਗੱਡੀਆਂ ਨੂੰ ਲੰਘਣ ਦੀ ਇਜਾਜ਼ਤ ਦਿੱਤੀ ਗਈ। ਇਸ ਮੌਕੇ ਕਿਸਾਨ ਯੂਨੀਅਨ ਵਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਾਅਦਾ ਖਿਲਾਫੀ ਕਰ ਰਹੀ ਹੈ ਸਾਡੀਆਂ ਹੱਕੀ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾਂ ਰਿਹਾ ਹੈ। (Farmers)

Internet Ban News : ਸਰਸਾ ਸਮੇਤ 7 ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾਵਾਂ ਸਬੰਧੀ ਆਏ ਨਵੇਂ ਹੁਕਮ, ਜਾਣੋ…

LEAVE A REPLY

Please enter your comment!
Please enter your name here