Kisan Andolan News: ਖਨੌਰੀ ਬਾਰਡਰ ਲਈ ਰਾਕੇਸ਼ ਟਿਕੈਤ ਦਾ ਵੱਡਾ ਐਲਾਨ, ਹੁਣ ਹੋਵੇਗਾ ਇਹ ਕੰਮ

Kisan Andolan News
Kisan Andolan News: ਖਨੌਰੀ ਬਾਰਡਰ ਲਈ ਰਾਕੇਸ਼ ਟਿਕੈਤ ਦਾ ਵੱਡਾ ਐਲਾਨ, ਹੁਣ ਹੋਵੇਗਾ ਇਹ ਕੰਮ

Kisan Andolan News: ਮੁਜ਼ੱਫਰਨਗਰ (ਸੱਚ ਕਹੂੰ ਨਿਊਜ਼/ਰਵਿੰਦਰ ਸਿੰਘ)। ਜਦੋਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਲਿਆਂਦੇ ਤਾਂ ਦੇਸ਼ ਭਰ ਦੇ ਕਿਸਾਨਾਂ ਨੇ ਇੱਕਜੁੱਟ ਹੋ ਕੇ ਇਨ੍ਹਾਂ ਤਿੰਨ ਕਾਨੂੰਨਾਂ ਦਾ ਵਿਰੋਧ ਕੀਤਾ। ਜਿਸ ਕਾਰਨ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਦਾ ਘਿਰਾਓ ਕਰਕੇ ਤੇਰਾਂ ਮਹੀਨਿਆਂ ਤੱਕ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ। ਜਿਸ ਕਾਰਨ ਕੇਂਦਰ ਸਰਕਾਰ ਨੇ ਤਿੰਨੋਂ ਕਾਲੇ ਕਾਨੂੰਨ ਵਾਪਸ ਲੈ ਲਏ। ਇਹ ਗੱਲ ਬੀ.ਕੇ.ਯੂ ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੇ ਕਹਿੰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਦੇਸ਼ ਦੇ ਸਾਰੇ ਵਰਗਾਂ ਨੇ ਇਸ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਈ ਤਾਂ ਹੀ ਨਸਲ ਅਤੇ ਫਸਲ ਬਚਾਉਣ ਦੀ ਇਹ ਲੜਾਈ ਜਿੱਤੀ ਗਈ।

Read Also : Cold Alert: ਸਾਵਧਾਨ! ਸਿਹਤ ਵਿਭਾਗ ਨੇ ਸੀਤ ਲਹਿਰ ਸਬੰਧੀ ਐਡਵਾਈਜਰੀ ਕੀਤੀ ਜਾਰੀ

ਉਨ੍ਹਾਂ ਕਿਹਾ ਕਿ ਇਹ ਸਾਡੀ ਸਾਰਿਆਂ ਦੀ ਲੜਾਈ ਹੈ, ਕਿਉਂਕਿ ਅਸੀਂ ਸਾਰੇ ਕਿਸਾਨਾਂ ਦੇ ਮੁੱਦਿਆਂ ਲਈ ਲੜ ਰਹੇ ਹਾਂ। ਕੇਂਦਰ ਸਰਕਾਰ ਨੇ ਐਮਐਸਪੀ ਨੂੰ ਗਾਰੰਟੀ ਕਾਨੂੰਨ ਦਾ ਦਰਜਾ ਨਹੀਂ ਦਿੱਤਾ ਹੈ। ਦੇਸ਼ ਦੇ ਕਿਸਾਨ ਅਜੇ ਵੀ ਐਮਐਸਪੀ ’ਤੇ ਗਾਰੰਟੀ ਕਾਨੂੰਨ ਆਦਿ ਸਾਰੇ ਮੁੱਦਿਆਂ ’ਤੇ ਅੰਦੋਲਨ ਕਰ ਰਹੇ ਹਨ। ਅੱਠ ਮਹੀਨਿਆਂ ਤੋਂ ਵੱਧ ਸਮੇਂ ਤੋਂ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਅੰਦੋਲਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਪੰਦਰਾਂ ਦਿਨਾਂ ਤੋਂ ਮਰਨ ਵਰਤ ’ਤੇ ਹਨ। ਅਸੀਂ ਸਾਰੇ ਉਸ ਦੀ ਸਿਹਤ ਨੂੰ ਲੈ ਕੇ ਬਹੁਤ ਚਿੰਤਤ ਹਾਂ ਕਿਉਂਕਿ ਇਹ ਉਨ੍ਹਾਂ ਦੀ ਇਕੱਲੀ ਲੜਾਈ ਨਹੀਂ ਹੈ। Kisan Andolan News

ਉਨ੍ਹਾਂ ਕਿਹਾ ਕਿ ਅਸੀਂ ਭਲਕੇ ਦੁਪਹਿਰ 1 ਵਜੇ ਖਨੋਰੀ ਸਰਹੱਦ ਪਹੁੰਚ ਕੇ ਉਨ੍ਹਾਂ ਨੂੰ ਮਿਲਾਂਗੇ। ਇਸ ਦੌਰਾਨ ਪੰਜਾਬ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੋਂ ਹਰਿੰਦਰ ਸਿੰਘ ਲੱਖੋਵਾਲ ਅਤੇ ਹਰਿਆਣਾ ਦੇ ਸੂਬਾ ਪ੍ਰਧਾਨ ਰਤਨਮਨ ਸਿੰਘ ਅਤੇ ਹੋਰ ਜਥੇਬੰਦੀਆਂ ਦੇ ਕਿਸਾਨ ਆਗੂ ਵੀ ਸਾਡੇ ਨਾਲ ਮੌਜ਼ੂਦ ਰਹਿਣਗੇ, ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਵੱਡਾ ਅੰਦੋਲਨ ਕਰਨ ਲਈ ਮਜ਼ਬੂਰ ਨਾ ਕਰੇ।