ਖਜ਼ਾਨਾ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ

ਖਜ਼ਾਨਾ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ

ਸੰਗਰੂਰ, (ਗੁਰਪ੍ਰੀਤ ਸਿੰਘ) ਪਿਛਲੇ ਕਈ ਦਿਨਾਂ ਤੋਂ ਸੰਗਰੂਰ ਵਿਖੇ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਰਿਹਾਇਸ਼ ਦਾ ਘਿਰਾਓ ਕਰੀ ਬੈਠੇ ਈ.ਟੀ.ਟੀ. ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ ਕਰ ਲਈਆਂ ਗਈਆਂ ਹਨ ਜਿਸ ਕਾਰਨ ਅੱਜ ਉਨ੍ਹਾਂ ਨੇ ਧਰਨਾ ਚੁੱਕ ਲਿਆ ਹੈ ਜਾਣਕਾਰੀ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਅਧਿਆਪਕਾਂ ਨਾਲ ਰਾਬਤਾ ਰੱਖਿਆ ਹੋਇਆ ਸੀ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨੇਕਾਂ ਵਾਰ ਮੀਟਿੰਗ ਕਰਵਾਉਣ ਦੀ ਜੱਦੋ ਜ਼ਹਿਦ ਕੀਤੀ ਜਾ ਰਹੀ ਸੀ ਇਸੇ ਤਹਿਤ ਅੱਜ ਐਸ.ਐਸ.ਪੀ. ਸੰਗਰੂਰ ਇੰਦਰਵੀਰ ਸਿੰਘ ਡੀ.ਐਸ.ਪੀ. (ਡੀ) ਦੀ ਅਗਵਾਈ ਹੇਠ ਅੱਜ ਇੱਕ ਵਫ਼ਦ ਮੱਖਣ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਖਜ਼ਾਨਾ ਮੰਤਰੀ ਢੀਂਡਸਾ ਨਾਲ ਰਵਾਨਾ ਹੋਇਆ ਵਫ਼ਦ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਲਈਆਂ ਗਈਆਂ ਹਨ

ਉਨ੍ਹਾਂ ਦੱਸਿਆ ਕਿ ਸਮੂਹ ਈ.ਜੀ.ਐਸ./ ਏ.ਆਈ.ਈ./ ਐਸ.ਟੀ.ਆਰ / ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਇੱਕ ਕੈਟਾਗਰੀ ‘ਚ ਲਿਆਂਦਾ ਜਾ ਚੁੱਕਾ ਹੈ ਜਿਸਦੀ ਸਾਰੀ ਕਾਰਵਾਈ ਅੱਜ ਮੁਕੰਮਲ ਕਰ ਲਈ ਗਈ ਹੈ ਸਮੂਹ ਅਧਿਆਪਕਾਂ ਦੀ ਨਿਯੁਕਤੀ ਕੁਝ ਦਿਨਾਂ ਵਿੱਚ ਹੀ ਕਰ ਦਿੱਤੀ ਜਾਵੇਗੀ ਜਿਨ੍ਹਾਂ ਨੂੰ 3 ਸਾਲ ਬੇਸਿਕ ਪੇਅ ‘ਤੇ ਨਿਯੁਕਤ ਕੀਤਾ ਜਾਵੇਗਾ ਤੇ ਇਸ ਦਾ ਐਲਾਨ ਨੋਟੀਫਿਕੇਸ਼ਨ ਜਾਰੀ ਕਰਕੇ ਕੀਤਾ ਜਾਵੇਗਾ ਉਨ੍ਹਾਂ ਸਮੂਹ ਅਧਿਆਪਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਵੀ ਕਿਹਾ

ਇਸ ਸਬੰਧੀ ਜਥੇਬੰਦੀ ਦੇ ਸੂਬਾਈ ਆਗੂ ਮੱਖਣ ਸਿੰਘ ਤੋਲਾਵਾਲ ਤੇ ਦਵਿੰਦਰ ਸਿੰਘ ਮੁਕਤਸਰ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਆਪਣੇ ਕੀਤੇ ਵਾਅਦੇ ਅਨੁਸਾਰ ਜਲਦ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਜਾਂ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੂਰੇ ਪੰਜਾਬ ‘ਚ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ ਤੇ ਲਹਿਰੇ ਹਲਕੇ ‘ਚ ਪੱਕਾ ਮੋਰਚਾ ਲਾਉਣ ਲਈ ਮਜ਼ਬੂਰ ਹੋਣਾ ਪਵੇਗਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ