ਭਾਜਪਾ ਨੇਤਾ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ ਖਿਲਾਫ਼ FIR ਹੋਈ ਰੱਦ

high-court

ਭਾਜਪਾ ਨੇਤਾ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ ਖਿਲਾਫ਼ ਐਫ਼ਆਈਆਰ ਹੋਈ ਰੱਦ

ਚੰਡੀਗੜ੍ਹ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਬੁੱਧਵਾਰ ਨੂੰ ਹਾਈਕੋਰਟ ਨੇ ਇਸ ਸਬੰਧੀ ਆਪਣਾ ਫੈਸਲਾ ਸੁਣਾਇਆ। ਬੱਗਾ ਮਾਮਲੇ ’ਚ ਹਾਈਕੋਰਟ ਨੇ ਕਿਹਾ ਕਿ ਇਹ ਟਵੀਟ ਪੰਜਾਬ ’ਚ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦਾ ਟਵੀਟ ਭੜਕਾਊ ਨਹੀਂ ਹੈ। ਜਿਸ ਤਰ੍ਹਾਂ ਸਿਆਸੀ ਲੋਕ ਇੱਕ-ਦੂਜੇ ਵਿਰੁੱਧ ਬਿਆਨਬਾਜ਼ੀ ਕਰਦੇ ਹਨ, ਇਸ ਨਾਲ ਕੋਈ ਊਚ-ਨੀਚ ਨਹੀਂ ਫੈਲਦੀ।

ਕੁਮਾਰ ਖ਼ਿਲਾਫ਼ ਰੋਪੜ ਵਿੱਚ ਕੇਸ ਦਰਜ ਕੀਤਾ ਗਿਆ ਸੀ

ਕੁਮਾਰ ਵਿਸ਼ਵਾਸ ਖ਼ਿਲਾਫ਼ ਰੋਪੜ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਕੁਮਾਰ ਨੇ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨ ਪੱਖੀ ਕਿਹਾ ਹੈ। ਉਨ੍ਹਾਂ ਦੇ ਇਸ ਬਿਆਨ ਕਾਰਨ ਪਾਰਟੀ ਦਾ ਅਕਸ ਖਰਾਬ ਹੋਇਆ ਹੈ। ਕੇਸ ਦਰਜ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਇਸ ਕਾਰਨ ਜਦੋਂ ਉਹ ਪ੍ਰਚਾਰ ਕਰਨ ਗਿਆ ਤਾਂ ਉਸ ਨੂੰ ਖਾਲਿਸਤਾਨ ਦਾ ਸਮਰਥਕ ਕਿਹਾ ਗਿਆ। ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵੀ ਗਾਜ਼ੀਆਬਾਦ ਸਥਿਤ ਕਵੀ ਦੇ ਘਰ ਪਹੁੰਚੀ। ਨੂੰ ਨੋਟਿਸ ਭੇਜ ਕੇ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ। ਜਿਸ ਦੇ ਖਿਲਾਫ ਕੁਮਾਰ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ।

ਬੱਗਾ ਨੂੰ ਲੈ ਕੇ ਹੰਗਾਮਾ ਹੋਇਆ

ਕੇਜਰੀਵਾਲ ਬਾਰੇ ਟਵੀਟ ਕਰਨ ’ਤੇ ਦਿੱਲੀ ਭਾਜਪਾ ਨੇਤਾ ਤਜਿੰਦਰ ਬੱਗਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਬੱਗਾ ਨੂੰ ਦਿੱਲੀ ਤੋਂ ਗਿ੍ਰਫ਼ਤਾਰ ਕਰ ਲਿਆ। ਇਸ ਦੇ ਵਿਰੋਧ ’ਚ ਬੱਗਾ ਦੇ ਪਰਿਵਾਰ ਨੇ ਦਿੱਲੀ ’ਚ ਅਗਵਾ ਹੋਣ ਦੀ ਸ਼ਿਕਾਇਤ ਕੀਤੀ ਹੈ। ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖ਼ਿਲਾਫ਼ ਵੀ ਅਗਵਾ ਦਾ ਕੇਸ ਦਰਜ ਕੀਤਾ ਹੈ। ਜਿਸ ਤੋਂ ਬਾਅਦ ਬੱਗਾ ਨੂੰ ਲੈ ਕੇ ਆ ਰਹੀ ਪੰਜਾਬ ਪੁਲਿਸ ਨੂੰ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਰੋਕ ਲਿਆ। ਫਿਰ ਦਿੱਲੀ ਪੁਲਿਸ ਆਈ ਅਤੇ ਬੱਗਾ ਨੂੰ ਵਾਪਸ ਦਿੱਲੀ ਲੈ ਗਈ। ਇਸ ਮਾਮਲੇ ਵਿੱਚ ਬੱਗਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here