ਅਵਾਰਾ ਪਸ਼ੂਆਂ ਲਈ ਬਣੀ ਨੰਦੀਸ਼ਾਲਾ ’ਚ ਲੱਗੀ ਅੱਗ, ਗਰੀਨ ਐਸ ਦੇ ਸੇਵਾਦਾਰਾਂ ਨੇ ਪਾਇਆ ਅੱਗ ’ਤੇ ਕਾਬੂ

ਰਾਮਪੁਰਾ ਫੂਲ: ਅੱਗ ’ਤੇ ਕਾਬੂ ਪਾਉਂਦੇ ਹੋਏ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ। ਤਸਵੀਰ: ਸੱਚ ਕਹੂੰ ਨਿਊਜ਼

(ਅਮਿਤ ਗਰਗ) ਰਾਮਪੁਰਾ ਫੂਲ। ਬੀਤੇ ਦਿਨੀਂ ਸਥਾਨਕ ਫੂਲ ਰੋਡ ’ਤੇ ਅਵਾਰਾ ਪਸ਼ੂਆਂ ਲਈ ਬਣੀ ਨੰਦੀਸ਼ਾਲਾ ਵਿੱਚ ਅੱਗ ਲੱਗ ਗਈ। ਜਿਸ ਨੂੰ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਫਾਇਰ ਬਿਗ੍ਰੇਡ ਦੀਆਂ ਟੀਮਾਂ ਦੇ ਸਹਿਯੋਗ ਨਾਲ ਅੱਗ ’ਤੇ ਕਾਬੂ ਪਾਇਆ। (Fire In Nandishala)

ਇਸ ਮੌਕੇ ਜ਼ਿੰਮੇਵਾਰ ਬਲਰਾਜ ਇੰਸਾਂ ਨੇ ਦੱਸਿਆਂ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਸ਼ੂ ਮੰਡੀ ਕੋਲ ਆਵਾਰਾ ਪਸ਼ੂਆਂ ਲਈ ਬਣੀ ਨੰਦੀਸ਼ਾਲਾ ਵਿੱਚ ਪਈ ਤੂੜੀ ਨੂੰ ਅੱਗ ਲੱਗ ਗਈ ਹੈ ਤਾਂ ਉਨ੍ਹਾਂ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰਾਂ ਨੂੰ ਇਸ ਸਬੰਧੀ ਸੂਚਿਤ ਕੀਤਾ ਸੇਵਾਦਾਰਾਂ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਫਾਇਰ ਬਿਗ੍ਰੇਡ ਦੇ ਕਰਮਚਾਰੀਆਂ ਅਤੇ ਸ਼ਹਿਰ ਵਾਸੀਆਂ ਦੇ ਨਾਲ ਮਿਲ ਕੇ ਅੱਗ ’ਤੇ ਕਾਬੂ ਪਾਇਆ। ਦੱਸਣਯੋਗ ਹੈ ਕਿ ਨੰਦੀਸ਼ਾਲਾ ਵਿੱਚ ਤੂੜੀ ਨੂੰ ਅੱਗ ਲੱਗਣ ਦੀ ਇਹ ਦੂਸਰੀ ਘਟਨਾ ਹੈ।

ਰਾਮਪੁਰਾ ਫੂਲ: ਅੱਗ ’ਤੇ ਕਾਬੂ ਪਾਉਂਦੇ ਹੋਏ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ। ਤਸਵੀਰ: ਸੱਚ ਕਹੂੰ ਨਿਊਜ਼

ਪਿਛਲੀ ਵਾਰ 12 ਫਰਵਰੀ ਨੂੰ ਨੰਦੀਸ਼ਾਲਾ ਵਿੱਚ ਭਿਆਨਕ ਅੱਗ ਲੱਗ ਗਈ ਸੀ (Fire In Nandishala)

ਅੰਦਾਜਾ ਲਾਇਆ ਜਾ ਰਿਹਾ ਹੈ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਅੱਗ ਲਾਈ ਗਈ ਹੈ। ਪਿਛਲੀ ਵਾਰ 12 ਫਰਵਰੀ ਨੂੰ ਨੰਦੀਸ਼ਾਲਾ ਵਿੱਚ ਭਿਆਨਕ ਅੱਗ ਲੱਗ ਗਈ ਸੀ। ਜਿਸ ਵਿੱਚ ਸੈਕੜੈ ਕੰਵਿਟਲ ਪਰਾਲੀ ਮੱਚ ਕੇ ਰਾਖ ਹੋ ਗਈ ਸੀ। ਸ਼ਹਿਰ ਵਾਸੀਆਂ ਨੇ ਅੱਗ ਲੱਗਣ ਪਿਛੇ ਕਿਸੇ ਸ਼ਰਾਰਤੀ ਅਨਸਰ ਦਾ ਹੱਥ ਹੋਣ ਦਾ ਸ਼ੱਕ ਪ੍ਰਗਟ ਕੀਤਾ। ਉਹਨਾਂ ਕਿਹਾ ਕਿ ਹੁਣ ਤਿੰਨ ਮਹੀਨੇ ਵਿੱਚ ਦੂਸਰੀ ਵਾਰ ਅੱਗ ਲੱਗਣ ਨਾਲ ਕਾਫੀ ਨੁਕਸਾਨ ਹੋਇਆ ਹੈ। ਜਿਸ ਦੀ ਜਾਂਚ ਹੋਣੀ ਜ਼ਰੂਰੀ ਹੈ।