
ਲੱਖਾਂ ਦਾ ਸਾਮਾਨ ਸੜ ਕੇ ਸਵਾਹ (Patran News)
- ਅੱਧੀ ਦਰਜਨ ਵਿਅਕਤੀ ਜਖ਼ਮੀ, ਜਾਨੀ ਨੁਕਸਾਨ ਤੋਂ ਬਚਾਅ
- ਲੋਕਾਂ ਨਾਲ ਮਿਲ ਕੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਅੱਗ ’ਤੇ ਪਾਇਆ ਕਾਬੂ
(ਭੂਸਨ ਸਿੰਗਲਾ) ਪਾਤੜਾਂ। ਸ਼ਹਿਰ ਦੇ ਚੁਨਾਗਰਾ ਰੋਡ ’ਤੇ ਫਾਸਟ ਫੂਡ ਬਣਾਉਣ ਵਾਲੇ ਬਰਗਰ ਕੈਫੇ ਵਿੱਚ ਅੱਜ ਦੁਪਹਿਰ ਸਮੇਂ ਗੈਸ ਸਿਲੰਡਰ ਫੱਟ ਗਿਆ। (Patran News) ਦੁਕਾਨ ਵਿੱਚ ਕੰਮ ਕਰਦੇ ਸਮੇਂ ਅਚਾਨਕ ਸਿਲੰਡਰ ਫੱਟ ਜਾਣ ਦੀ ਵਾਪਰੀ ਘਟਨਾ ਵਿੱਚ ਭਾਵੇਂ ਜਾਨੀ ਨੁਕਸਾਨ ਤੋਂ ਬਚਾ ਹੋ ਗਿਆ ਪਰ ਅੱਗ ਬੁਝਾਉਣ ਦੀ ਕੋਸ਼ਿਸ਼ ਵਿੱਚ ਲੱਗੇ ਅੱਧੀ ਦਰਜਨ ਦੇ ਕਰੀਬ ਵਿਅਕਤੀ ਸਿਲੰਡਰ ਫੱਟਣ ਸਮੇਂ ਹੋਏ ਜ਼ੋਰਦਾਰ ਧਮਾਕੇ ਕਰਕੇ ਦੁਕਾਨ ਦੇ ਦਰਵਾਜੇ ਨੂੰ ਲੱਗੇ ਕੈਬਿਨ ਦਾ ਸੀਸਾ ਚਕਨਾਚੂਰ ਹੋਣ ਕਰਕੇ ਵੱਜੇ ਟੁਕੜਿਆਂ ਕਰਕੇ ਜਖਮੀ ਹੋ ਗਏ। ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਨੂੰ ਸੱਟ ਜ਼ਿਆਦਾ ਹੋਣ ਕਰਕੇ ਹਸਪਤਾਲ ਦਾਖਲ ਕਰਵਾਇਆ ਗਿਆ। ਅੱਗ ਲੱਗਣ ਦੀ ਵਾਪਰੀ ਇਸ ਘਟਨਾ ਦੌਰਾਨ ਦੁਕਾਨ ਅੰਦਰਲਾ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। Patran News
ਇਸ ਮੌਕੇ ਲੋਕਾਂ ਨਾਲ ਮਿਲ ਕੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਘਟਨਾ ਸੰਬੰਧੀ ਅੱਗ ਬੁਝਾਉ ਦਸਤੇ ਨੂੰ ਸੂਚਿਤ ਕੀਤੇ ਜਾਣ ਦੇ ਬਾਵਜੂਦ ਫਾਇਰ ਬਿ੍ਰਗੇਡ ਦੀ ਗੱਡੀ ਕਰੀਬ ਸਵਾ ਘੰਟੇ ਬਾਅਦ ਪੁੱਜੀ ਪਰ ਇਸ ਤੋਂ ਪਹਿਲਾਂ ਇਕੱਠੇ ਹੋਏ ਲੋਕਾਂ ਵੱਲੋਂ ਅੱਗ ਉੱਤੇ ਕਾਬੂ ਪਾ ਲਿਆ ਗਿਆ। ਅੱਗ ਬਝਾਉਣ ਵਾਲੀ ਗੱਡੀ ਦੇ ਦੇਰੀ ਨਾਲ ਪਹੁੰਚਣ ਨੂੰ ਲੈ ਕੇ ਦੁਕਾਨਦਾਰਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲਿਆ। ਇਸ ਘਟਨਾ ਦੌਰਾਨ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗਰੀਨ ਐਸ ਵੈੱਲਫੇਅਰ ਫੋਰਸ ਦੇ ਵਲੰਟੀਅਰਾਂ ਵੱਲੋਂ ਰਾਹਤ ਕਾਰਜਾਂ ਵਿੱਚ ਨਿਭਾਏ ਰੋਲ ਦੀ ਹਰ ਪਾਸੇ ਸਲਾਘਾ ਕੀਤੀ ਜਾ ਰਹੀ ਹੈ।













