ਇਸ ਜ਼ਿਲ੍ਹੇ ਦੇ 127 ਕਿਸਾਨਾਂ ਦੇ ਖਾਤਿਆਂ ’ਚ ਮੁਆਵਜੇ ਦੀ ਪਹਿਲੀ ਕਿਸ਼ਤ ਪਾਈ

First Installment Of Compensation

ਸਮਾਣਾ ’ਚ ਪ੍ਰਭਾਵਤ ਕਿਸਾਨਾਂ ਨੂੰ ਮੁਆਵਜਾ ਰਾਸ਼ੀ ਦੇ ਦਸਤਾਵੇਜ ਸੌਂਪੇ

(ਸੁਨੀਲ ਚਾਵਲਾ) ਸਮਾਣਾ। ਕੁਦਰਤੀ ਕਰੋਪੀ ਕਰਕੇ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਘੜੀ ’ਚ ਸਰਕਾਰ ਵੱਲੋਂ ਬਾਂਹ ਫੜੀ ਹੈ ਅਤੇ ਜ਼ਿਲ੍ਹੇ ਅੰਦਰ ਹੁਣ ਤੱਕ 127 ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜੇ ਦੀ ਪਹਲੀ ਕਿਸ਼ਤ ਦੇ ਰੂਪ ਵਿੱਚ 38.35 ਲੱਖ ਰੁਪਏ ਦੀ ਰਾਸ਼ੀ ਸਿੱਧੀ ਪਾਈ ਚਾ ਚੁੱਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸਮਾਣਾ ਹਲਕੇ ਦੇ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਲਈ ਕਰਵਾਏ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੀ ਪ੍ਰਵਾਨਗੀ ਬੀਤੇ ਦਿਨ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਰੂ ਕਰਵਾ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ 1553 ਕਿਸਾਨਾਂ ਦਾ 2610.31 ਏਕੜ ਰਕਬਾ ਪ੍ਰਭਾਵਤ ਹੋਇਆ ਸੀ, ਜਿਨ੍ਹਾਂ ’ਚੋਂ 127 ਕਿਸਾਨਾਂ ਦੇ ਖਾਤਿਆਂ ’ਚ ਮੁਆਵਜੇ ਦੀ ਪਹਿਲੀ ਕਿਸ਼ਤ ਦੇ ਰੂਪ ’ਚ 38.35 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਸਿੱਧੀ ਪਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਖਰਾਬੇ ਦੀ ਕਰਵਾਈ ਗਈ ਸਪੈਸ਼ਲ ਗਿਰਦਾਵਰੀ ਤਹਿਤ ਸਮਾਣਾ ਹਲਕੇ ’ਚ 99 ਕਨਾਲ 9 ਮਰਲੇ ਦੇ ਖਰਾਬੇ ਲਈ 7 ਪ੍ਰਭਾਵਤ ਕਿਸਾਨਾਂ ਨੂੰ 1.40 ਲੱਖ ਰੁਪਏ ਮੁਆਵਜ਼ੇ ਦੀ ਰਾਸ਼ੀ ਸਿੱਧੀ ਉਨ੍ਹਾਂ ਦੇ ਖਾਤਿਆਂ ’ਚ ਪਾਏ ਜਾਣ ਦੇ ਦਸਤਾਵੇਜ ਸੌਂਪੇ ਗਏ ਹਨ।

ਗਿਰਦਾਵਰੀ ਵਿਚ ਪਿਛਲੀ ਸਰਕਾਰ ਦੇ ਮੁਕਾਬਲੇ ਫੈਸਲਾਕੁੰਨ ਪਰਿਵਰਤਨ ਹੋਇਆ

ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ ਰਾਸੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਪੈ ਜਾਵੇਗੀ। ਕੈਬਨਿਟ ਮੰਤਰੀ ਨੇ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਵੱਲੋਂ ਕਰਵਾਏ ਸਮਾਰੋਹ ਮੌਕੇ ਇਨ੍ਹਾਂ ਕਿਸਾਨਾਂ ਨੂੰ ਇਹ ਦਸਤਾਵੇਜ ਸੌਂਪਦਿਆਂ ਭਰੋਸਾ ਦਿੱਤਾ ਪੰਜਾਬ ਸਰਕਾਰ ਕਿਸਾਨਾਂ ਦੇ ਹਮੇਸ਼ਾ ਨਾਲ ਖੜ੍ਹੀ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਪ੍ਰਭਾਵਿਤ ਹੋਏ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਮਾਨ ਸਰਕਾਰ ਦਿ੍ਰੜ ਵਚਨਬੱਧ ਹੈ।

ਜੌੜਾਮਾਜਰਾ ਨੇ ਕਿਹਾ ਕਿ ਇਸ ਵਾਰ ਦੀ ਗਿਰਦਾਵਰੀ ਵਿਚ ਪਿਛਲੀ ਸਰਕਾਰ ਦੇ ਮੁਕਾਬਲੇ ਫੈਸਲਾਕੁੰਨ ਪਰਿਵਰਤਨ ਹੋਇਆ ਹੈ ਕਿਉਂਕਿ ਪਹਿਲਾਂ ਸਿਰਫ਼ ਫੋਕੇ ਦਾਅਵੇ ਹੀ ਹੁੰਦੇ ਸਨ ਅਤੇ ਜ਼ਮੀਨੀ ਪੱਧਰ ਉਤੇ ਲੋਕਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਸੀ।ਜਦਕਿ ਇਸ ਵਾਰ ਗਿਰਦਾਵਰੀ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਘਰਾਂ ਦੇ ਥੋੜ੍ਹੇ-ਬਹੁਤ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ।ਇਸ ਮੌਕੇ ਹਰਜਿੰਦਰ ਸਿੰਘ ਜੌੜਾਮਾਜਰਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਗਾਜੀਪੁਰ ਸਮੇਤ ਹੋਰ ਪਤਵੰਤੇ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ