ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News ਜੀ-20 ਸੰਮਲੇਨ ...

    ਜੀ-20 ਸੰਮਲੇਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਬ ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ ਨੂੰ

    Punjab Government

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (CM Bhagwant Maan) ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ (G-20 Summit) ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵੱਲੋਂ ਗਠਨ ਕੀਤੀ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਜੀ- 20 ਸੰਮੇਲਨ ਦੀ ਮਹਤੱਤਾ ਨੂੰ ਵੇਖਦਿਆਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਮੌਕੇ ਪੰਜਾਬ ਰਾਜ ਨੂੰ ਦੁਨੀਆਂ ਭਰ ਦੇ ਨਕਸ਼ੇ ਵਿਚ ਸੈਰ ਸਪਾਟੇ ਦੇ ਕੇਂਦਰ ਵਜੋਂ ਪੇਸ਼ ਕੀਤਾ ਜਾ ਸਕੇ।

    ਇਹ ਵੀ ਪੜ੍ਹੋ : ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਇੱਕੋ ਹੀ ਦਿਨ ’ਚ 5000 ਕਰੋੜ ਤੋਂ ਵੱਧ ਦਾ ਐਮਐਸਪੀ ਭੁਗਤਾਨ ਕੀਤਾ: ਲਾਲ ਚੰਦ ਕਟਾਰੂਚੱਕ

    ਬੁਲਾਰੇ ਨੇ ਦੱਸਿਆ ਕਿ ਇਸੇ ਮਕਸਦ ਨਾਲ ਸਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਇਕ ਸਬ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਸ਼ਾਮਲ ਹਨ।

    ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਪੰਜਾਬ ਰਾਜ ਲਈ ਬੜੇ ਮਾਣ ਦੀ ਗੱਲ ਹੈ ਕਿ ਇਹ ਜੀ-20 ਸੰਮੇਲਨ ਅੰਮਿ੍ਰਤਸਰ ਵਿਖੇ ਹੋਵੇਗਾ ਜਿਸ ਵਿੱਚ ਵਿਸ਼ਵ ਭਰ ਦੇ ਪ੍ਰਮੁੱਖ ਦੇਸਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸ਼ਾਮਿਲ ਹੋਣਗੇ। ਇਸ ਵਿਚ ਸਿੱਖਿਆ, ਕਿਰਤ ਅਤੇ ਹੋਰ ਅਹਿਮ ਮੁੱਦਿਆਂ ਤੇ ਚਰਚਾ ਕਰਨਗੇ। ਜਿਸ ਦਾ ਰਾਜ ਦੇ ਲੋਕਾਂ ਨੂੰ ਲਾਭ ਪਹੁੰਚੇਗਾ। ਉਹਨਾਂ ਨੇ ਇਹ ਵੀ ਦੱਸਿਆ ਕਿ ਜੀ- 20 ਸਿਖਰ ਸੰਮੇਲਨ ਦੀ ਤਿਆਰੀ ਲਈ ਅੰਮ੍ਰਿਤਸਰ ਦਾ ਸੁੰਦਰੀਕਰਨ ਕਰਨ ਲਈ ਵਿਕਾਸ ਦੇ ਕੰਮ ਕੀਤੇ ਜਾਣਗੇ ਜੋ ਕਿ ਅਵਲ ਦਰਜੇ ਦੇ ਹੋਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here