ਨਵ-ਨਿਯੁਕਤ ਡਿਪਟੀ ਕਮਿਸ਼ਨਰ ਦੀ ਪਲੇਠੀ ਮੀਟਿੰਗ ’ਚ ਪੱਤਰਕਾਰ ਭਾਈਚਾਰੇ ਨੇ ਕੀਤਾ ਸਨਮਾਨ
(ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। Sri Fatehgarh Sahib News: ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆਂ ਜਾਂਦਾ ਹੈ ਅਤੇ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਹੈ, ਇਸ ਲਈ ਪੱਤਰਕਾਰ ਭਾਈਚਾਰਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕਰਨ ਲਈ ਸਹਿਯੋਗ ਦੇਵੇ ਤਾਂ ਜੋ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਮੋਹਰੀ ਜ਼ਿਲ੍ਹਾ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਆਪਣੀ ਪਹਿਲੀ ਮਿਲਣੀ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਵਜਾ ਗੇੜੇ ਨਹੀਂ ਮਾਰਨੇ ਪੈਣਗੇ ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਨੇੜੇ ਕੀਤਾ ਜਾਵੇਗਾ,ਇਸ ਮੰਤਵ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀ.ਐਮ. ਵਿੰਡੋ ਵੀ ਸਥਾਪਤ ਕੀਤੀ ਗਈ ਹੈ।
ਇਹ ਵੀ ਪੜ੍ਹੋ: Kisan Congress President: ਸਤਨਾਮ ਸਿੰਘ ਹਰਬੰਸਪੁਰਾ ਬਲਾਕ ਸਰਹਿੰਦ ਤੇ ਗੁਰਜੰਟ ਸਿੰਘ ਸਲੇਮਪੁਰ ਨੂੰ ਬਲਾਕ ਖੇੜਾ ਕਿਸਾ…
ਸ੍ਰ੍ਰੀ ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਸਬੰਧੀ ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਲਈ ਹੋਰ ਬਿਹਤਰ ਪ੍ਰਬੰਧ ਕੀਤੇ ਜਾਣਗੇ ਜਿਸ ਦੇ ਲਈ ਉਨ੍ਹਾਂ ਮੀਡੀਏ ਤੋਂ ਵੀ ਸੁਝਾਅ ਮੰਗੇ। ਉਨ੍ਹਾਂ ਪੱਤਰਕਾਰਾਂ ਵੱਲੋਂ ਦੱਸੀਆਂ ਸ਼ਹਿਰਾ ਨਾਲ ਸਬੰਧਤ ਸਮੱਸਿਆਵਾਂ ਨੂੰ ਵੀ ਹੱਲ ਕਰਨ ਦਾ ਭਰੋਸਾ ਦਿੱਤਾ। Sri Fatehgarh Sahib News
ਇਸ ਤੋਂ ਪਹਿਲਾ ਪੱਤਰਕਾਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰਣਬੀਰ ਕੁਮਾਰ ਜੱਜੀ, ਸੀਨੀਅਰ ਸ਼੍ਰੋਮਣੀ ਪੱਤਰਕਾਰ ਭੂਸ਼ਨ ਸੂਦ, ਜ਼ਿਲ੍ਹਾ ਜਨਰਲ ਸਕੱਤਰ ਬਿਕਰਮਜੀਤ ਸਹੋਤਾ, ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਅਤੇ ਰਜਿੰਦਰ ਸਿੰਘ ਭੱਟ ਨੇ ਡਿਪਟੀ ਕਮਿਸਨਰ ਨੂੰ ਬੁੱਕਾ ਦੇ ਕੇ ਸਵਾਗਤ ਕੀਤਾ ਅਤੇ ਭਾਈਚਾਰੇ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿਤਾ, ਜਦੋੋਂਕਿ ਪ੍ਰਧਾਨ ਜੱਜੀ ਨੇ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਜ਼ਿਲ੍ਹਾ ਲੋਕ ਸੰਪਰਕ ਅਫਸਰ ਰਾਜ ਕੁਮਾਰ, ਸੀਨੀਅਰ ਪੱਤਰਕਾਰ ਡਾ. ਜੀ. ਐਸ. ਰੂਪਾਲ, ਬਲਾਕ ਖੇੜਾ ਦੇ ਪ੍ਰਧਾਨ ਲਖਵੀਰ ਲੱਕੀ, ਗੁਰਪ੍ਰੀਤ ਸਿੰਘ ਮਹਿਕ, ਨਵਨੀਤ ਛਿਬਰ, ਦੀਪਕ ਸੂਦ, ਕਰਨ ਸ਼ਰਮਾ, ਗੁਰਸ਼ਰਨ ਰੁਪਾਲ, ਹਰਜਿੰਦਰ ਧਿਮਾਨ, ਗੁਰਦੀਪ ਸਿੰਘ ਆਦਿ ਮੌਜੂਦ ਸਨ।