ਪੰਜਾਬ ਕਾਂਗਰਸ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਸ਼ਾਮ 5 ਵਜੇ ਹੋਵੇਗੀ 

ਪੰਜਾਬ ਕਾਂਗਰਸ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਸ਼ਾਮ 5 ਵਜੇ ਹੋਵੇਗੀ 

(ਸੱਚ ਕਹੂੰ ਨਿਊਜ਼), ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਬਿਲਕੁਲ ਨੇੜੇ ਹਨ, ਜਿਸ ਨੂੰ ਵੇਖਦਿਆਂ ਕਾਂਗਰਸ ਪਾਰਟੀ ਨੇ ਤਿਆਰੀਆਂ ਖਿੱਚ ਲਈਆਂ ਹਨ। ਅਜੇ ਤਿੰਨ ਦਿਨ ਪਹਿਲਾਂ ਹੀ ਕਾਂਗਰਸ ਹਾਈਕਮਾਂਡ ਵੱਲੋਂ ਗਠਿਤ ਕੀਤੀ ਗਈ ਚੋਣ ਕਮੇਟੀ ਦੀ ਉਸ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਪਹਿਲੀ ਮੀਟਿੰਗ ਸੱਦ ਲਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਧੂ ਨੇ ਦੱਸਿਆ ਕਿ ਇਹ ਮੀਟਿੰਗ ਸ਼ਾਮ 5 ਵਜੇ ਪੰਜਾਬ ਭਵਨ ਵਿਖੇ ਰੱਖੀ ਗਈ ਹੈ। ਇਹ ਜਾਣਕਾਰੀ ਪਾਰਟੀ ਦੇ ਪ੍ਰਧਾਨ ਅਤੇ ਕਾਂਗਰਸ ਹਾਈਕਮਾਂਡ ਵੱਲੋਂ ਬਣਾਈ ਗਈ ਚੋਣ ਕਮੇਟੀ ਦੇ ਚੇਅਰਮੈਨ ਨਵਜੋਤ ਸਿੰਘ ਸਿੱਧੂ ਨੇ ਖੁਦ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ। ਉਨ੍ਹਾਂ ਹਾਈਕਮਾਂਡ ਤੋਂ ਚੋਣ ਕਮੇਟੀ ਦੇ ਮੈਂਬਰਾਂ ਦੀ ਸੂਚੀ ਨੱਥੀ ਕਰਦਿਆਂ ਸਾਰਿਆਂ ਨੂੰ ਮੀਟਿੰਗ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਵਿੱਚ ਮੀਟਿੰਗ ਦਾ ਸਥਾਨ, ਪੰਜਾਬ ਭਵਨ ਅਤੇ ਸ਼ਾਮ 5 ਵਜੇ ਦਾ ਸਮਾਂ ਦੱਸਿਆ ਹੈ।

ਇਸ ਵਿੱਚ ਕਮੇਟੀ ਦੇ ਸਾਰੇ ਮੈਂਬਰ ਹਾਜ਼ਰ ਹੋਣ। ਮੀਟਿੰਗ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਕਾਂਗਰਟ ਪਾਰਟੀ ਪੰਜਾਬ ਵਿਧਾਨ ਚੋਣਾਂ ਲਈ ਰਣਨੀਤੀ ਤਿਆਰ ਕਰੇਗੀ ਤੇ ਸੀਟ ਦੀ ਵੰਡ ਸਬੰਧੀ ਚਰਚਾ ਕਰੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ