ਪੰਜਾਬ ’ਚ ਪਹਿਲਾ ਰੰਗਲਾ ਪੰਜਾਬ ਟੂਰਿਜ਼ਮ ਸੰਮੇਲਨ 11 ਸਤੰਬਰ ਤੋਂ

Anmol Gagan Mann
ਅੰਮ੍ਰਿਤਸਰ : ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਮੈਡਮ ਅਨਮੋਲ ਗਗਨ ਮਾਨ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ। ਤਸਵੀਰ : ਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ ਹੋਵੇਗਾ ਸੰਮੇਲਨ : Anmol Gagan Mann

  • ਅੰਮ੍ਰਿਤਸਰ ਵਿੱਚ ਜਨਵਰੀ ਮਹੀਨੇ ਹੋਵੇਗਾ ਰਾਸ਼ਟਰੀ ਪੱਧਰ ਦਾ ਟੂਰਿਜਮ ਮੇਲਾ

(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੀ ਸੈਰ ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਦੇਣ ਲਈ 11 ਤੋਂ 13 ਸਤੰਬਰ ਤੱਕ ਐਮਟੀ ਯੂਨੀਵਰਸਿਟੀ ਸਾਹਿਬਜਾਦਾ ਅਜੀਤ ਸਿੰਘ ਨਗਰ ’ਚ ਰੰਗਲਾ ਪੰਜਾਬ ਟੂਰਿਜਮ ਸੰਮੇਲਨ ਕਰਵਾਇਆ ਜਾਵੇਗਾ। ਇਹ ਐਲਾਨ ਅੰਮ੍ਰਿਤਸਰ ਦੇ ਸੈਰ-ਸਪਾਟਾ ਸਨਅਤ ਨਾਲ ਸਬੰਧਤ ਕਾਰੋਬਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਮੈਡਮ ਅਨਮੋਲ ਗਗਨ ਮਾਨ (Anmol Gagan Mann) ਨੇ ਕੀਤਾ।

ਇਹ ਵੀ ਪੜ੍ਹੋ: IMD Rain Alert: ਮੌਸਮ ਵਿਭਾਗ ਦਾ ਅਲਰਟ, ਇਨ੍ਹਾਂ ਸੂਬਿਆਂ ‘ਚ ਭਿਆਨਕ ਤੂਫਾਨ ਤੇ ਭਾਰੀ ਮੀਂਹ ਦੀ ਸੰਭਾਵਨਾ

ਉਨ੍ਹਾਂ ਦੱਸਿਆ ਕਿ ਅੱਜ ਮੈਂ ਉਕਤ ਸੰਮੇਲਨ ਲਈ ਮਾਝੇ ਦੇ ਕਾਰੋਬਾਰੀਆਂ ਨੂੰ ਸੱਦਾ ਦੇਣ ਲਈ ਅੰਮ੍ਰਿਤਸਰ ਵਿਖੇ ਆਈ ਹਾਂ। ਉਨ੍ਹਾਂ ਕਿਹਾ ਕਿ ਅੰਮਿ੍ਰਤਸਰ ’ਚ ਲੱਖਾਂ ਯਾਤਰੀ ਰੋਜਾਨਾ ਆਉਂਦੇ ਹਨ ਜੋ ਕਿ ਚੰਗੀ ਗੱਲ ਹੈ ਪਰ ਪੰਜਾਬ ’ਚ ਸਾਡੇ ਕੋਲ ਸੈਰ ਸਪਾਟਾ ਸਨਅਤ ਦੀਆਂ ਹੋਰ ਵੀ ਅਥਾਹ ਸੰਭਾਵਨਾਵਾਂ ਹਨ ਜਿੰਨਾਂ ਬਾਰੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਜਾਣਕਾਰੀ ਨਾਮਾਤਰ ਹੈ। ਉਨ੍ਹਾਂ ਕਿਹਾ ਕਿ ਮੇਰੇ ਵਿਭਾਗ ਦੀ ਕੋਸ਼ਿਸ਼ ਹੈ ਕਿ ਇਨ੍ਹਾਂ ਸਾਰੀਆਂ ਕੁਦਰਤੀ, ਇਤਿਹਾਸਕ ਅਤੇ ਸੱਭਿਆਚਾਰਕ ਸਥਾਨਾਂ ਨੂੰ ਜਨਤਾ ਦੇ ਸਾਹਮਣੇ ਲਿਆ ਕੇ ਪੰਜਾਬ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਤ ਕੀਤਾ ਜਾਵੇ। (Anmol Gagan Mann)

ਜਨਵਰੀ ’ਚ ਅੰਮ੍ਰਿਤਸਰ ਵਿਖੇ ਰਾਸ਼ਟਰੀ ਪੱਧਰ ਦਾ ਰੰਗਲਾ ਪੰਜਾਬ ਮੇਲਾ ਹੋਵੇਗਾ

ਉਨ੍ਹਾਂ ਦੱਸਿਆ ਕਿ ਇਸ ਲਈ ਵਿਭਾਗ ਉਕਤ ਸਾਰੀਆਂ ਥਾਂਵਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਵਿਕਸਤ ਕਰਨ ਲਈ ਕੰਮ ਕਰ ਰਿਹਾ ਹੈ ਜਿਸ ਵਿੱਚ ਤੁਹਾਡੇ ਸਹਿਯੋਗ ਦੀ ਲੋੜ ਹੈ। ਮੰਤਰੀ ਨੇ ਕਿਹਾ ਕਿ ਜਨਵਰੀ ਮਹੀਨੇ ਅੰਮ੍ਰਿਤਸਰ ਵਿਖੇ ਰਾਸ਼ਟਰੀ ਪੱਧਰ ਦਾ ਰੰਗਲਾ ਪੰਜਾਬ ਮੇਲਾ ਕਰਵਾਇਆ ਜਾਵੇਗਾ ਜੋ ਕਿ ਕਰੀਬ 15 ਦਿਨ ਚੱਲੇਗਾ ਅਤੇ ਇਸ ਵਿੱਚ ਪ੍ਰਵਾਸੀ ਭਾਰਤੀਆਂ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਵਿੱਚੋਂ ਸੈਰ ਸਪਾਟਾ ਸਨਅਤ ਨਾਲ ਜੁੜੇ ਉਦਮੀਆਂ ਨੂੰ ਵਿਸੇਸ਼ ਤੌਰ ਤੇ ਸੱਦਿਆ ਜਾਵੇਗਾ। (Anmol Gagan Mann)