ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਲੁਆਉਣਗੇ , ਅਮਰਿੰਦਰ ਸਿੰਘ
ਚੰਡੀਗੜ, (ਸੱਚ ਕਹੂੰ ਬਿਊਰੋ)। ਭਾਰਤ ਵਿੱਚ ਕੋਵਿਡ ਵੈਕਸੀਨ ਦੀ ਵਰਤੋਂ ਸ਼ੁਰੂ ਹੋਣ ਦੇ ਅੰਤਮ ਪੜਾਅ ਉਤੇ ਪਹੁੰਚਣ ਨਾਲ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ.ਐਮ.ਆਰ.) ਦੀ ਇਕ ਵਾਰ ਪ੍ਰਵਾਨਗੀ ਮਿਲਣ ‘ਤੇ ਪੰਜਾਬ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਉਹ ਲਵਾਉਣਗੇ। ਮੁੱਖ ਮੰਤਰੀ ਨੇ ਇਹ ਐਲਾਨ ਵਰਚੂਅਲ ਕੈਬਨਿਟ ਮੀਟਿੰਗ ਦੌਰਾਨ ਕੀਤਾ ਜਿਸ ਵਿੱਚ ਪੰਜਾਬ ‘ਚ ਕੋਵਿਡ ਦੀ ਸਥਿਤੀ ਅਤੇ ਵੈਕਸੀਨ ਲਈ ਸੂਬੇ ਦੀਆਂ ਤਿਆਰੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਕਰੋਨਾ ਦੀ ਵੈਕਸੀਨ ਲਈ ਭਾਰਤ ਸਰਕਾਰ ਦੀ ਰਣਨੀਤੀ ਦੀ ਤਰਜ਼ ਉਤੇ ਪੰਜਾਬ ਨੇ ਸਿਹਤ ਕਾਮਿਆਂ, ਫਰੰਟਲਾਈਨ ਵਰਕਰਾਂ, ਵੱਡੀ ਉਮਰ ਦੀ ਵਸੋਂ (50 ਸਾਲ ਤੋਂ ਉਪਰ) ਅਤੇ ਹੋਰ ਬਿਮਾਰੀਆਂ ਨਾਲ ਪੀੜਤ ਲੋਕ (50 ਸਾਲ ਜਾਂ ਘੱਟ ਉਮਰ) ਨੂੰ ਤਰਜੀਹੀ ਵਰਗ ਵਿੱਚ ਸ਼ਾਮਲ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.