ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, January 20, 2026
More
    Home Breaking News ਅਕਾਲੀ ਦਲ ਦੀ ਮ...

    ਅਕਾਲੀ ਦਲ ਦੀ ਮਹਿਲਾ ਵਿੰਗ ਦਿਹਾਤੀ ਦੀ ਸਾਬਕਾ ਪ੍ਰਧਾਨ ਆਪ ’ਚ ਸ਼ਾਮਲ

    Amritsar News
    ਅਕਾਲੀ ਦਲ ਦੀ ਮਹਿਲਾ ਵਿੰਗ ਦਿਹਾਤੀ ਦੀ ਸਾਬਕਾ ਪ੍ਰਧਾਨ ਆਪ ’ਚ ਸ਼ਾਮਲ

    (ਰਾਜਨ ਮਾਨ) ਅੰਮ੍ਰਿਤਸਰ। ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਝਟਕਾ ਲੱਗਾ ਜਦੋਂ ਅਕਾਲੀ ਦਲ ਦੀ ਮਹਿਲਾ ਵਿੰਗ ਅੰਮ੍ਰਿਤਸਰ ਦਿਹਾਤੀ ਦੀ ਸਾਬਕਾ ਪ੍ਰਧਾਨ ਬੀਬੀ ਬਲਵਿੰਦਰ ਕੌਰ ਸੰਧੂ ਅਕਾਲੀ ਦਲ ਦੀ ਤੱਕੜੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ। Amritsar News

    ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਪਿੰਡ ਧੌਲ ਵਿਖੇ ਆਪ ਵਿਚ ਸ਼ਾਮਲ ਹੋਣ ਮੌਕੇ ਉਹਨਾਂ ਕਿਹਾ ਕਿ ਉਹ ਆਪ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿਚ ਸ਼ਾਮਿਲ ਹੋਏ ਹਨ।

    Amritsar News

    ਇਹ ਵੀ ਪੜ੍ਹੋ: ਭਾਜਪਾ ਦਾ ਬਿਸਤਰਾ ਗੋਲ ਸਿਰਫ ਚਾਰ ਜੂਨ ਨੂੰ ਰੁਕਸਤ ਕਰਨਾ ਬਾਕੀ: ਧਾਲੀਵਾਲ

     ਇਸ ਮੌਕੇ ਆਪ ਵਿਚ ਸ਼ਾਮਲ ਹੋਣ ’ਤੇ ਉਹਨਾਂ ਦਾ ਸਵਾਗਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਆਮ ਆਦਮੀ ਪਾਰਟੀ ਵਿੱਚ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ ਹੋ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਤੇ ਭਾਜਪਾ ਦਾ ਭੋਗ ਪੈ ਚੁੱਕਾ ਹੈ ਅਤੇ ਇਹ ਦੋਵੇਂ ਪਾਰਟੀਆਂ ਆਪਣੀ ਹੋਂਦ ਦੀ ਲੜਾਈ ਲੜ ਰਹੀਆਂ ਹਨ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਹਨਾਂ ਲੋਕ ਵਿਰੋਧੀ ਪਾਰਟੀਆਂ ਨੂੰ ਸਬਕ ਸਿਖਾਉਣ। ਇਸ ਮੌਕੇ ਅਟਾਰੀ ਹਲਕੇ ਦੇ ਵਿਧਾਇਕ ਏਡੀਸੀ ਜਸਵਿੰਦਰ ਸਿੰਘ , ਦਿਲਬਾਗ ਸਿੰਘ ਵਡਾਲੀ, ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਤਰਸੇਮ ਸਿੰਘ ਸਿਆਲਕਾ ਵੀ ਮੌਜ਼ੂਦ ਸਨ। Amritsar News

    LEAVE A REPLY

    Please enter your comment!
    Please enter your name here