ਪ੍ਰਸ਼ਾਸਨ ਦੇ ਭਰੋਸੇ ਮਗਰੋਂ ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ

Funeral, MohinderpalBittu, Administration

ਦੋ ਦਿਨਾਂ ਤੋਂ ਚੱਲੇ ਆ ਰਹੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਲਿਆ ਫੈਸਲਾ

ਵੱਡੀ ਗਿਣਤੀ ‘ਚ ਮੌਜ਼ੂਦ ਸੀ ਸਾਧ-ਸੰਗਤ

ਡੀਸੀ ਤੇ ਐੱਸਐੱਸਪੀ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਡੇਰਾ ਪ੍ਰੇਮੀਆਂ ਦਾ ਕੀਤਾ ਧੰਨਵਾਦ

ਕੋਟਕਪੂਰਾ, ਸੱਚ ਕਹੂੰ ਨਿਊਜ਼

ਨਾਭਾ ਜੇਲ ‘ਚ ਡੇਰਾ ਸ਼ਰਧਾਲੂ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ‘ਚ ਆਖ਼ਰਕਾਰ ਪ੍ਰਸ਼ਾਸਨ ਤੇ ਡੇਰਾ ਪ੍ਰੇਮੀਆਂ ‘ਚ ਸਹਿਮਤੀ ਬਣ ਗਈ ਹੈ ਪ੍ਰਸ਼ਾਸਨ ਨੇ ਇਸ ਮਾਮਲੇ ‘ਚ ਨਿਆਂਇਕ ਜਾਂਚ ਦੇ ਨਾਲ-ਨਾਲ ਫਾਸਟ ਟਰੈਕ ਕੋਰਟ ‘ਚ ਕੇਸ ਚਲਾਉਣ ਦੀ ਗੱਲ ਆਖੀ ਹੈ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਨਾਲ ਜੁੜੇ ਵਿਅਕਤੀਆਂ ਨੂੰ ਸੁਰੱਖਿਆ ਦੇਣ ਦਾ ਭਰੋਸਾ ਦਿੱਤਾ ਹੈ ਬੀਤੇ ਦਿਨ ਡੇਰਾ ਸ਼ਰਧਾਲੂਆਂ ਨੇ ਮੰਗਾਂ ਨਾ ਮੰਨੇ ਜਾਣ ਤੱਕ ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ ਕਰਨ ਤੋਂ ਨਾਂਹ ਕਰ ਦਿੱਤੀ ਸੀ ।

ਸੋਮਵਾਰ ਸ਼ਾਮ ਤੱਕ ਪ੍ਰਸ਼ਾਸਨ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਰਿਹਾ ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ ਦੀ 45 ਮੈਂਬਰ ਕਮੇਟੀ ਤੇ ਪਰਿਵਾਰ ਨਾਲ ਮੰਗਾਂ ‘ਤੇ ਵਿਚਾਰ ਕੀਤਾ ਮੀਟਿੰਗ ‘ਚ ਡਿਪਟੀ ਕਮਿਸ਼ਨਰ ਕੁਮਾਰ ਸੌਰਵ, ਐੱਸਐੱਸੀ ਰਾਜਬਚਨ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਮੌਜ਼ੂਦ ਸਨ ।

ਇਸ ਮੌਕੇ ਡੇਰਾ ਸੱਚਾ ਸੌਦਾ ਤੋਂ 45 ਮੈਂਬਰ ਕਮੇਟੀ ਦੇ ਰਾਮ ਸਿੰਘ ਚੇਅਰਮੈਨ, ਜਗਜੀਤ ਸਿੰਘ ਸਿੰਘ ਇੰਸਾਂ, ਹਰਚਰਨ ਸਿੰਘ, ਜਤਿੰਦਰ ਮਹਾਸ਼ਾ, ਗੁਰਜੀਤ ਸਿੰਘ ਇੰਸਾਂ, ਛਿੰਦਪਾਲ ਸਿੰਘ ਇੰਸਾਂ ਆਦਿ ਹਾਜ਼ਰ ਸਨ
ਪ੍ਰਸ਼ਾਸਨ ਵੱਲੋਂ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਸਾਧ-ਸੰਗਤ ਨੇ ਡੇਰਾ ਸ਼ਰਧਾਲੂ ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ ਕਰਨ ਦਾ ਐਲਾਨ ਕੀਤਾ ਮਹਿੰਦਰਪਾਲ ਬਿੱਟੂ ਦੇ ਪਰਿਵਾਰ ਤੇ 45 ਮੈਂਬਰ ਕਮੇਟੀ ਨਾਲ ਮੀਟਿੰਗ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਵ ਤੇ ਐੱਸਐੱਸਪੀ ਫਰੀਦਕੋਟ ਰਾਜਬਚਨ ਸਿੰਘ ਨੇ ਨਾਮ ਚਰਚਾ ਘਰ ਕੋਟਕਪੂਰਾ ਵਿਖੇ ਪਹੁੰਚ ਕੇ ਸਾਧ-ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ ਇਸ ਸਬੰਧੀ 45 ਮੈਂਬਰ ਕਮੇਟੀ ਤੇ ਮਹਿੰਦਰਪਾਲ ਬਿੱਟੂ ਦੇ ਪੁੱਤਰ ਨੇ ਮੰਗ ਪੱਤਰ, ਇੱਕ ਚਿੱਠੀ ਅਤੇ ਮਹਿੰਦਰਪਾਲ ਬਿੱਟੂ ਵੱਲੋਂ ਜ਼ੇਲ੍ਹ ‘ਚ ਲਿਖੇ ਗਏ ਕੁਝ ਦਸਤਾਵੇਜ਼ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਸੌਂਪੇ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੈਮੋਰੰਡਮ ਅੱਜ ਰਾਤ ਮੁੱਖ ਮੰਤਰੀ ਕੋਲ ਪਹੁੰਚਾ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਨ ਲਈ ਉੱਚ ਪੱਧਰੀ ਦੀ ਕਮੇਟੀ ਬਣਾਈ ਗਈ ਹੈ ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਮਹਿੰਦਰਪਾਲ ਬਿੱਟੂ ਦੇ ਪਰਿਵਾਰ, ਜੇਲਾਂ ਵਿੱਚ ਬੰਦ ਅਤੇ ਜਮਾਨਤ ‘ਤੇ ਆਏ ਹੋਏ ਡੇਰਾ ਪ੍ਰੇਮੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਡੀਆਈਜੀ ਨੂੰ ਸੁਚਿਤ ਕਰ ਦਿੱਤਾ ਗਿਆ ਹੈ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਸੰਬੋਧਨ ਕਰਦਿਆਂ ਸ਼ਾਂਤੀ ਵਿਵਸਥਾ ਬਣਾਈ ਰੱਖਣ ਤੇ ਕਾਨੂੰਨ ਦਾ ਸਤਿਕਾਰ ਕਰਨ ਲਈ ਸਾਧ-ਸੰਗਤ ਦਾ ਧੰਨਵਾਦ ਕੀਤਾ।

ਜਿਕਰਯੋਗ ਹੈ ਕਿ ਬੀਤੇ ਦੋ ਦਿਨਾਂ ਤੋਂ ਵੱਡੀ ਗਿਣਤੀ ‘ਚ ਕੋਟਕਪੂਰਾ ਦੇ ਨਾਮ ਚਰਚਾ ਘਰ ਵਿਖੇ ਸਾਧ-ਸੰਗਤ ਮੰਗਾਂ ਨੂੰ ਲੈ ਕੇ ਬੈਠੀ ਹੋਈ ਸੀ ਬੀਤੇ ਦਿਨ ਸਾਧ-ਸੰਗਤ ਨੇ ਮਹਿੰਦਰਪਾਲ ਬਿੱਟੂ ‘ਤੇ ਦਰਜ਼ ਹੋਏ ਬੇਅਦਬੀ ਦੇ ਮੁਕੱਦਮਿਆਂ ਨੂੰ ਝੂਠੇ ਕਰਾਰ ਦਿੰਦਿਆਂ ਉਨ੍ਹਾਂ ਨੂੰ ਰੱਦ ਕਰਨ ਦੀ ਮੰਗ ਰੱਖੀ ਸੀ ਤੇ ਸਸਕਾਰ ਕਰਨ ਤੋਂ ਨਾਂਹ ਕਰ ਦਿੱਤੀ ਸੀ।

ਸੱਚ ਦੇ ਰਾਹ ‘ਤੇ ਔਕੜਾਂ ਹੀ ਔਕੜਾਂ : ਪਰਮਜੀਤ ਨੰਗਲ

ਇਸ ਮੌਕੇ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਇੰਸਾਂ ਨੰਗਲ ਨੇ ਕਿਹਾ ਕਿ ਮਾਨਵਤਾ ਭਲਾਈ ਕਾਰਜ ਕਰਦਿਆਂ ਵੀ ਮਹਿੰਦਰਪਾਲ ਬਿੱਟੂ ‘ਤੇ ਤਸ਼ੱਦਦ ਢਾਹਿਆ ਗਿਆ ਇਹ ਇਨਸਾਨੀਅਤ ਦਾ ਸਭਾ ਤੋਂ ਵੱਡਾ ਘਾਣ ਹੈ ਸੱਚ ਦੇ ਰਾਹ ‘ਤੇ ਚੱਲਦਿਆਂ ਔਕੜਾਂ ਆਉਂਦੀਆਂ ਹਨ। ਜਿੰਨੀ ਮਰਜੀ ਅੱਤਿਆਚਾਰ ਦੀ ਹੱਦ ਤੇ ਬੇਇਨਸਾਫ਼ੀ ਹੋਵੇ ਫਿਰ ਵੀ ਸੱਚ ਦੇ ਪਹਿਰੇਦਾਰ ਕਦੇ ਡੋਲਦੇ ਨਹੀਂ ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।