4 ਕਿਲੋਮੀਟਰ ਦਾ ਸਫਰ ਤੈਅ ਕਰਨ ’ਚ ਲੱਗਿਆ ਡੇਢ ਘੰਟਾ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬ ਦੇ ਅੰਮ੍ਰਿਤਸਰ ‘ਚ ਕਤਲ ਕੀਤੇ ਗਏ ਹਿੰਦੂ ਆਗੂ ਸੁਧੀਰ ਸੂਰੀ (Sudhir Suri) ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਕਰੀਬ 12 ਵਜੇ ਘਰੋਂ ਰਵਾਨਾ ਹੋਈ ਜੋ ਡੇਢ ਵਜੇ ਸ਼ਮਸ਼ਾਨਘਾਟ ਪੁੱਜੀ। 4 ਕਿਲੋਮੀਟਰ ਦਾ ਸਫਰ ਤੈਅ ਕਰਨ ਲਈ ਡੇਢ ਘੰਟਾ ਲੱਗਿਆ। ਸੁਧੀਰ ਸੂਰੀ ਨੂੰ ਅੰਤਿਮ ਵਿਦਾਈ ਦੇਣ ਲਈ ਲੋਕਾਂ ਦੀ ਭਾਰੀ ਭੀੜ ਇਕੱਠੀ ਹੋਈ। ਸ਼ਮਸ਼ਾਨਘਾਟ ਵਿੱਚ ਸੂਰੀ ਅਮਰ ਰਹੇ ਦੇ ਨਾਅਰੇ ਵੀ ਗੂੰਜਦੇ ਰਹੇ। ਇਸ ਦੇ ਨਾਲ ਹੀ ਪੁਲਿਸ ਨੇ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।
ਇਸ ਤੋਂ ਪਹਿਲਾਂ ਪੁਲਿਸ ਨੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਵਾਲੇ ਹਿੰਦੂ ਨੇਤਾਵਾਂ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਸੀ। ਇਸ ‘ਤੇ ਸੂਰੀ ਦਾ ਪਰਿਵਾਰ ਗੁੱਸੇ ‘ਚ ਸੀ। ਪਰਿਵਾਰ ਨੇ ਐਲਾਨ ਕੀਤਾ ਸੀ ਕਿ ਜਦੋਂ ਤੱਕ ਇਨ੍ਹਾਂ ਹਿੰਦੂ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ। ਇਸ ਤੋਂ ਬਾਅਦ ਪੁਲਿਸ ਨੇ ਹਿੰਦੂ ਆਗੂਆਂ ਨੂੰ ਰਿਹਾਅ ਕਰ ਦਿੱਤਾ। ਮਾਹੌਲ ਨੂੰ ਦੇਖਦਿਆਂ ਸਿੱਖ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ। (Sudhir Suri)
ਪਰਿਵਾਰ ਦੀਆਂ ਮੰਗਾਂ ਮੰਨੀਆਂ
ਪਰਿਵਾਰ ਨੇ ਸੁਧੀਰ ਸੂਰੀ (Sudhir Suri) ਨੂੰ ਸ਼ਹੀਦ ਦਾ ਦਰਜਾ, ਪਰਿਵਾਰ ਵਿੱਚੋਂ ਇੱਕ ਨੂੰ ਸਰਕਾਰੀ ਨੌਕਰੀ, ਹਿੰਦੂ ਆਗੂਆਂ ਨੂੰ ਸੁਰੱਖਿਆ ਅਤੇ ਅੰਮ੍ਰਿਤਪਾਲ ਸਿੰਘ ਦਾ ਨਾਂ ਐਫਆਈਆਰ ਵਿੱਚ ਦਰਜ ਕਰਨ ਦੀ ਮੰਗ ਕੀਤੀ ਸੀ। ਜਿਸ ਨੂੰ ਡੀਸੀ ਹਰਪ੍ਰੀਤ ਸਿੰਘ ਸੂਦਨ ਅਤੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਸ਼ਾਮ ਕਰੀਬ ਸਾਢੇ ਛੇ ਵਜੇ ਪ੍ਰਵਾਨ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ