ਮਕਾਨ ਦੀ ਛੱਤ ਡਿੱਗਣ ਨਾਲ ਲੜਕੀ ਦੀ ਮੌਤ, ਤਿੰਨ ਜਖ਼ਮੀ

Roof of the House

ਫਰੀਦਕੋਟ। ਜ਼ਿਲ੍ਹੇ ਦੇ ਪਿੰਡ ਬੀੜ ਸਿੱਖਾਂਵਾਲਾ ’ਚ ਦੇਰ ਰਾਤ ਇੱਕ ਘਰ ਦੀ ਛੱਤ (Roof of the House) ਡਿੱਗ ਗਈ। ਹੇਠਾਂ ਸੌਂ ਰਹੇ ਪਰਿਵਾਰ ਦੇ ਚਾਰ ਮੈਂਬਰ ਮਲਬੇ ਹੇਠਾਂ ਦੱਬੇ ਗਏ। ਚੀਕ-ਚਿਹਾੜਾ ਸੁਣ ਕੇ ਮੌਕੇ ’ਤੇ ਪਹੁੰਚੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਜਲਦੀ ਜਲਦੀ ਮਲਬੇ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ। ਜਿੱਥੇ 20 ਸਾਲਾ ਲੜਕੀ ਦੀ ਮੌਤ ਹੋ ਗਈ ਜਦੋਂਕਿ ਪਰਿਵਾਰ ਦੇ ਹੋਰ ਤਿੰਨ ਮੈਂਬਰ ਇਲਾਜ ਅਧੀਨ ਹਨ। ਇਹ ਘਟਨਾ ਸਿੱਖਾਂਵਾਲਾ ਨਿਵਾਸੀ 60 ਸਾਲਾ ਇਕਬਾਲ ਸਿੰਘ, ਉਨ੍ਹਾਂ ਦੀ ਪਤਨੀ ਸੁਨੀਤਾ ਕੌਰ, ਪੁੱਤਰ ਰਵੀ 22 ਸਾਲ ਤੇ ਬੇਟੀ ਗੁੱਡੂ 20 ਸਾਲ ਘਰ ਦੇ ਅੰਦਰ ਸੁੱਤੇ ਪਏ ਸਨ। ਛੱਡ ਡਿੱਗਣ ਦੀ ਆਵਾਜ਼ ’ਤੇ ਨੇੜੇ ਤੇੜੇ ਦੇ ਪਿੰਡ ਵਾਸੀ ਪਹੰੁਚੇ ਅਤੇ ਪੀੜਤਾਂ ਨੂੰ ਮਲਬੇ ਵਿੱਚੋਂ ਕੱਢਿਆ ਗਿਆ।

ਜਖ਼ਮੀਆਂ ਦੀ ਹਾਲਤ ਸਥਿਰ | Roof of the House

ਜਿਸ ਤੋਂ ਬਾਅਦ ਸਾਰਿਆਂ ਨੂੰ ਲੋਕਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ’ਚ ਭਰਤੀ ਕਰਵਾਇਆ। ਜਿੱਥੇ ਡਾਕਟਰਾਂ ਨੇ ਲੜਕੀ ਗੁੱਡੂ ਨੂੰ ਮਿ੍ਰਤਕ ਐਲਾਨ ਦਿੱਤਾ। ਪਿੰਡ ਨਿਵਾਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਹੋਰ ਤਿੰਨਾਂ ਜਣਿਆਂ ਦੀ ਹਾਲਤ ਹੁਣ ਵੀ ਗੰਭੀਰ ਬਣੀ ਹੋਈ ਹੈ। ਹਾਲਾਂਕਿ ਡਾਕਟਰਾਂ ਅਨੁਸਾਰ ਜਲਦੀ ਹੀ ਉਨ੍ਹਾਂ ਦੀ ਹਾਲਤ ’ਚ ਸੁਧਾਰ ਹੋਣਾ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ : ਸੁਨਾਮ ‘ਚ ਰੋਟਰੀ ਨੇ 100 ਫੁੱਟ ਉੱਚਾ ਤਿਰੰਗਾ ਲਹਿਰਾਇਆ

ਇਕਬਾਲ ਸਿੰਘ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ। ਉਸ ਦਾ ਘਰ ਕਾਫ਼ੀ ਪੁਰਾਣਾ ਦੱਸਿਆ ਜਾ ਰਿਹਾ ਹੈ, ਜਿਸ ਦੀ ਮੁਰੰਮਤ ਵੀ ਨਹੀਂ ਸੀ ਹੋ ਸਕੀ। ਅਜਿਹੇ ’ਚ ਪਿੰਡ ਦੇ ਲੋਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੇ ਇਲਾਜ਼ ਵਿੱਚ ਮੱਦਦ ਕੀਤੀ ਜਾਵੇ ਤੇ ਪਰਿਵਾਰ ਨੂੰ ਮੁਆਵਜ਼ਾ ਵੀ ਦਿੱਤਾ ਜਾਵੇ।