ਲੜਕੀ ਦਾ ਚਾਕੂ ਮਾਰ ਕੇ ਕਤਲ, ਸਦਮਾ ਨਾ ਸਹਾਰਦਿਆਂ ਛੋਟੀ ਭੈਣ ਵੀ ਚੱਲ ਵਸੀ

Murder

ਸੂਬਾ ਮਹਿਲਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਕਾਨੂੰਨ ਵਿਵਸਥਾ ਤੇ ਚੁੱਕੇ ਸਵਾਲ | Murder

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੀ ਸੰਜੇ ਕਾਲੌਨੀ ‘ ਚ ਇੱਕ ਨੌਜਵਾਨ ਲੜਕੀ ਦਾ ਕਤਲ (Murder) ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਲੜਕੀ ਦੀ ਪਛਾਣ ਸਲਮਾ (15-16) ਸਾਲ ਵਜੋਂ ਹੋਈ ਹੈ। ਇਹ ਘਟਨਾ ਦੇਰ ਰਾਤ ਵਾਪਰੀ ਹੈ ਅਤੇ ਇਸ ਤੋਂ ਬਾਅਦ ਅੱਜ ਸਵੇਰੇ ਮਿਰਤਕ ਸਲਮਾ ਦੀ ਛੋਟੀ ਭੈਣ ਦੀ ਵੀ ਸਦਮੇ ਕਾਰਨ ਮੌਤ ਹੋ ਗਈ। ਭਾਰਤੀ ਜਨਤਾ ਪਾਰਟੀ ਦੀ ਸੂਬਾ ਮਹਿਲਾ ਪ੍ਰਧਾਨ ਬੀਬਾ ਜੈਇੰਦਰ ਕੌਰ ਵੱਲੋਂ ਕਤਲੋਗਾਰਤ ਮਾਮਲੇ ਤੇ ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕੀਤਾ ਹੈ।

ਹਸਪਤਾਲ ਦੀ ਮੋਰਚਰੀ ਚ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਇਆ | Murder

ਜਾਣਕਾਰੀ ਅਨੁਸਾਰ ਲੜਕੀ ਤੇ ਬੀਤੀ ਰਾਤ ਅਰੁਣ ਕੁਮਾਰ ਦੇ ਲੜਕੇ ਵੱਲੋਂ ਚਾਕੂ ਨਾਲ ਹਮਲਾ ਕਰਕੇ ਜਖਮੀ ਕਰ ਦਿੱਤਾ ਗਿਆ ਜਿਸ ਨੂੰ ਕਿ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਸਦੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਲੜਕਾ ਲੜਕੀ ਦੀ ਆਪਸ ਵਿੱਚ ਦੋਸਤੀ ਸੀ ਅਤੇ ਕਿਸੇ ਗੱਲ ਨੂੰ ਲੈ ਕੇ ਅਣਵਣ ਹੋ ਗਈ ਜਿਸ ਤੋਂ ਬਾਅਦ ਉਕਤ ਲੜਕੇ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ‌ ਚਾਕੂ ਮਾਰਨ ਦੀ ਘਟਨਾ ਨੂੰ ਮ੍ਰਿਤਕ ਦੀ ਛੋਟੀ ਭੈਣ ਹੁਸਨਪ੍ਰੀਤ ਜੋ ਕਿ ਸੱਤ ਅੱਠ ਸਾਲਾਂ ਦੀ ਹੈ ਵੱਲੋਂ ਦੇਖ ਲਿਆ ਗਿਆ ਜਿਸ ਕਾਰਨ ਉਹ ਵੀ ਸਦਮੇ ਵਿੱਚ ਆ ਗਈ ਅਤੇ ਅੱਜ ਸਵੇਰੇ ਸਦਮੇ ਕਾਰਨ ਉਸ ਦੀ ਵੀ ਮੌਤ ਹੋ ਗਈ।

Also Read : Students : ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਸਹਾਇਕ ਵਿੱਦਿਅਕ ਟੂਰ

ਇਸ ਘਟਨਾ ਦਾ ਪਤਾ ਲੱਗਣ ਤੇ ਬੀਜੇਪੀ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ‘ਚ ਪਹੁੰਚੇ ਤੇ ਪਰਿਵਾਰਕ ਮੈਂਬਰਾਂ ਨਾਲ ਦੁਖ ਸਾਂਝਾ ਕੀਤਾ। ਉਨਾ ਇਸ ਘਟਨਾ ਤੇ ਸਵਾਲ ਚੁੱਕਦਿਆਂ ਆਖਿਆ ਕੀ ਪੰਜਾਬ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਚੁੱਕੀ ਹੈ ਅਤੇ ਰੋਜ਼ਾਨਾ ਹੀ ਕਤਲੋਗਾਰਤ ਵਾਪਰ ਰਿਹਾ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਤੇ ਪੂਰੀ ਤਰ੍ਹਾਂ ਫੇਲ ਹੋਈ ਹੈ । ਇਧਰ ਐਸਪੀ ਸਿਟੀ ਸਰਫਰਾਜ ਆਲਮ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਅਰੁਣ ਕੁਮਾਰ ਖਿਲਾਫ 302 ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ