ਕਰਜ਼ਾ ਮੁਆਫ਼ ਕਰਨ ਤੋਂ ਮੁਕਰੀ ਸਰਕਾਰ: ਮਜੀਠੀਆ

The government exempted from debt waiver: Majithia

ਬੁੱਧ ਸਿੰਘ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕਰਦਿਆਂ ਬੋਲਿਆ ਸੀ ਵਿਧਾਨ ਸਭਾ ‘ਚ ਝੂਠ : ਮਜੀਠੀਆ

ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਜੁਆਬ ਮੰਗਦਿਆਂ ਪੁੱਛਿਆ ਹੈ ਕਿ ਉਨ੍ਹਾਂ ਨੇ ਆਪਣੀ ਕਰਜ਼ਾ ਮੁਆਫੀ ਸਕੀਮ ਦੇ ਮੁੱਖ ਚਿਹਰੇ ਬੁੱਧ ਸਿੰਘ ਅਤੇ ਪੰਜਾਬ ਦੇ ਲੱਖਾਂ ਕਿਸਾਨਾਂ ਨਾਲ ‘ਕਰਜ਼ਾ ਕੁਰਕੀ ਖ਼ਤਮ’ ਦਾ ਵਾਅਦਾ ਕਰਨ ਮਗਰੋਂ ਪਿਛਲੇ ਦੋ ਸਾਲ ਤੋਂ ਇਸ ਵਾਅਦੇ ਨੂੰ ਅਮਲ ਵਿੱਚ ਕਿਉਂ ਨਹੀਂ ਲਿਆਂਦਾ ਹੈ?
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੈਪਟਨ ਅਮਰਿੰਦਰ ਨੇ ਬਤੌਰ ਪ੍ਰਦੇਸ਼ ਕਾਂਗਰਸ ਮੁਖੀ ਡੇਰਾ ਬਾਬਾ ਨਾਨਕ ਹਲਕੇ ਦੇ ਬੁੱਧ ਸਿੰਘ ਨੂੰ ਕਾਂਗਰਸ ਪਾਰਟੀ ਦੀ ਕਰਜ਼ਾ ਮੁਆਫੀ ਸਕੀਮ ‘ਕਰਜ਼ਾ ਕੁਰਕੀ ਖ਼ਤਮ, ਫਸਲ ਦੀ ਪੂਰੀ ਰਕਮ’ ਵਾਸਤੇ ਮੁੱਖ ਚਿਹਰੇ ਵਜੋਂ ਇਸਤੇਮਾਲ ਕੀਤਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਸ਼ਟਰੀ ਅਤੇ ਸਹਿਕਾਰੀ ਬੈਂਕਾਂ ਤੋਂ ਇਲਾਵਾ ਆੜ੍ਹਤੀਆਂ ਵਾਲੇ ਕਰਜ਼ੇ ਮੁਆਫ ਕਰਨ ਲਈ 90 ਹਜ਼ਾਰ ਕਰੋੜ ਦੀ ਮੁਕੰਮਲ ਕਰਜ਼ਾ ਮੁਆਫੀ ਲਾਗੂ ਕਰਨ ਦਾ ਵੀਡੀਓ ਅਪਲੋਡ ਕੀਤਾ ਗਿਆ ਸੀ, ਜਿਸ ਨੂੰ ਵੇਖ ਕੇ ਬੁੱਧ ਸਿੰਘ ਸਮੇਤ ਸੂਬੇ ਦੇ ਕਿੰਨੇ ਹੀ ਕਿਸਾਨਾਂ ਨੇ ਕਾਂਗਰਸ ਪਾਰਟੀ ਨੂੰ ਵੋਟ ਪਾਈ ਸੀ। ਉਨ੍ਹਾਂ ਕਿਹਾ ਕਿ ਇਸ ਵਾਅਦੇ ਮਗਰੋਂ ਦੋ ਸਾਲ ਬੀਤ ਗਏ। ਸਾਰੇ ਕਿਸਾਨ ਖੁਦ ਨੂੰ ਠੱਗੇ ਮਹਿਸੂਸ ਕਰਦੇ ਹਨ, ਜਦੋਂ ਬੁੱਧ ਸਿੰਘ ਵਾਂਗ ਜਲਦੀ ਕਰਜ਼ਾ ਮੁਆਫੀ ਹੋਣ ਦੀ ਉਮੀਦ ਵਿੱਚ ਉਨ੍ਹਾਂ ਨੇ ਬੈਂਕਾਂ ਨੂੰ ਕਿਸ਼ਤਾਂ  ਦੇਣੀਆਂ ਬੰਦ ਕਰ ਦਿੱਤੀਆਂ ਤਾਂ ਉਨ੍ਹਾਂ ਦੇ ਕਰਜ਼ੇ ਹੋਰ ਵੱਡੇ ਹੋ ਗਏ, ਜਿਸ ਮਗਰੋਂ 500 ਤੋਂ ਵੱਧ ਕਿਸਾਨ ਆਪਣੀਆਂ ਜ਼ਿੰਦਗੀਆਂ ਦਾ ਖਾਤਮਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇੰਨੀ ਮਾੜੀ ਹਾਲਤ ਦੇਖ ਕੇ ਸਰਕਾਰ ਨਹੀੰ ਪਸੀਜੀ, ਇਹ ਤਾਂ ਖੁਦਕੁਸ਼ੀ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀਆਂ ਦੇਣ ਤੋਂ ਵੀ ਇਨਕਾਰ ਕਰ ਚੁੱਕੀ ਹੈ। Government

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।