ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫ਼ਾ, ਮਿਲੀ ਇਹ ਸਹੂਲਤ

Government of Punjab

ਧੂਰੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ (Government of Punjab) ਪੰਜਾਬੀਆਂ ਨੂੰ ਨਿੱਤ ਨਵੀਆਂ ਸਹੂਲਤਾਂ ਦੇ ਰਹੀ ਹੈ। ਇਸ ਦੇ ਤਹਿਤ ਪਹਿਲਾਂ ਵੀ ਕਈ ਸਾਰੀਆਂ ਨਵੀਆਂ ਸਹੁਲਤਾਂ ਪੰਜਾਬੀਆਂ ਨੂੰ ਮਿਲ ਚੁੱਕੀਆਂ ਹਨ। ਨੌਕਰੀਆਂ ਤੋਂ ਲੈ ਕੇ ਸਿਹਤ ਸਹੂਲਤਾਂ ਤੱਕ ਸਭ ਕੁਝ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਦੇਣ ਦਾ ਦਾਅਵਾ ਕੀਤਾ ਹੈ।

ਇਸ ਦੇ ਤਹਿਤ ਅਜ਼ਾਦੀ ਦਿਹਾੜੇ ਮੌਕੇ ਸੂਬੇ ਦੇ ਲੋਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੇ 76 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਪੁਰਦ ਕਰ ਦਿੱਤੇ ਹਨ। ਪੰਜਾਬ ’ਚ ਇਨ੍ਹਾਂ ਦਾ ਅੰਕੜਾ 583 ’ਤੇ ਪਹੁੰਚ ਗਿਆ ਹੈ ਅਤੇ 76 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਨਾਲ ਇਹ ਗਿਣਤੀ 659 ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਜੋ ਹੁਣ ਤੱਕ ਇਲਾਜ ਮਹਿੰਗਾ ਹੋਣ ਕਰਕੇ ਸਿਹਤ ਸਹੂਲਤਾਂ ਤੋਂ ਵਾਂਝੇ ਸਨ। (Government of Punjab)

ਮੁੱਖ ਮੰਤਰੀ ਨੇ ਕਿਹਾ ਕਿ ਕਲੀਨਿਕ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਛੋਟੇੁ-ਛੋਟੇ ਵਾਰਡਾਂ ’ਚ ਖੋਲ੍ਹੇ ਗੲੈ ਹਨ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਲੋਕਾਂ ਨੂੰ ਕਿਸਮਤ ’ਤੇ ਹੀ ਛੱਡ ਦਿੱਤਾ ਸੀ ਪਰ ਅਸੀਂ ਲੋਕਾਂ ਦੀ ਉਮਰ ਵਧਾਉਣ ਦੀ ਗੱਲ ਕਰ ਰਹੇ ਹਾਂ ਅਤੇ ਉਨ੍ਹਾਂ ਦੀਆਂ ਬਿਮਾਰੀਆਂ ਦਾ ਸਮੇਂ ਸਿਰ ਇਲਾਜ ਮੁਹੱਲਾ ਕਲੀਨਿਕਾਂ ’ਚ ਹੋ ਰਿਹਾ ਹੈ।

ਇਹ ਵੀ ਪੜ੍ਹੋ: ਹਿਮਾਚਲ ’ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ ਵੱਡਾ ਹਾਦਸਾ

ਇਸ ਦੇ ਨਾਲ ਹੀ ਅਸੀਂ ਸੜਕ ਸੁਰੱਖਿਆ ਫੋਰਸ ਬਣਾਈ ਹੈ, ਜੋ ਕਿ ਹਾਦਸਿਆਂ ਦੌਰਾਨ ਜਾਨ ਵਾਲੀਆਂ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਫ਼ਨਾ ਹੈ ਕਿ ਧੂਰੀ ਨੂੰ ਪੰਜਾਬ ਦਾ ਰੋਲ ਮਾਡਲ ਬਣਾਇਆ ਜਾਵੇ।

LEAVE A REPLY

Please enter your comment!
Please enter your name here