ਪੰਜਾਬ ਦੇ ਅਧਿਆਪਕਾਂ ਨੂੰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਕਰ ਦਿੱਤਾ ਐਲਾਨ

Teachers of Punjab

ਚੰਡੀਗੜ੍ਹ। ਪੰਜਾਬ ਸਰਕਾਰ ਹਰ ਵਰਗ ਲਈ ਕੋਈ ਨਾ ਕੋਈ ਭਲਾਈ ਸਕੀਮ ਚਲਾ ਰਹੀ ਹੈ। ਇਸ ਦੌਰਾਨ ਮੁਲਾਜ਼ਮਾਂ ਤੇ ਕਰਮਚਾਰੀਆਂ ਨੂੰ ਵੀ ਉਤਸ਼ਾਹਿਤ ਕਰਨ ਲਈ ਕਈ ਸਾਰੀਆਂ ਯੋਜਨਾਵਾਂ ਸ਼ੁਰੂ ਕਰ ਰਹੀ ਹੈ। ਇਸ ਦੇ ਤਹਿਤ ਹੀ ਪੰਜਾਬ ਦੇ ਅਧਿਆਪਕਾਂ ਨੂੰ ਵੀ ਸਰਕਾਰ ਨੇ ਵਧੀਆ ਖ਼ਬਰ ਸੁਣਾਈ ਹੈ।

ਜਾਣਕਾਰੀ ਅਨੁਸਾਰ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਦਾ ਹੁਕਮ ਦਿੱਤਾ ਹੈ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਨਾਲ ਸੂਬੇ ਦੇ ਸਾਰੇ ਅਧਿਆਪਕਾਂ ਵਿੱਚ ਇਸ ਸਨਮਾਨ ਨੂੰ ਹਾਸਲ ਕਰਨ ਦਾ ਜਜ਼ਬਾ ਪੈਦਾ ਹੋਵੇਗਾ ਜਿਸ ਨਾਲ ਸਾਡੇ ਸਕੂਲ ਹੋਰ ਜ਼ਿਆਦਾ ਬਿਹਤਰ ਬਣਨਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਸੋਸ਼ਲ ਮੀਡੀਆ ਅਕਾਊਂਟ ’ਤੇ ਸ਼ੇਅਰ ਕੀਤੀ ਗਈ ਹੈ।

ਇਹ ਵੀ ਪੜ੍ਹੋ : ਹੁਣ ਪਟਵਾਰੀਆਂ ਦੀ ਜਾਇਦਾਦ ਦੀ ਸਰਕਾਰ ਕਰੇਗੀ ‘ਗਿਣਤੀ-ਮਿਣਤੀ’, ਵਿਜੀਲੈਂਸ ਨੂੰ ‘ਕਲਮ’ ਚੁੱਕਣ ਦੇ ਆਦੇਸ਼

LEAVE A REPLY

Please enter your comment!
Please enter your name here