Punjab Government: ਖੁਸ਼ਖਬਰੀ! ਪੰਜਾਬ ਦੀਆਂ ਅਨਾਜ ਮੰਡੀਆਂ ਲਈ ਸਰਕਾਰ ਨੇ ਦਿੱਤਾ ਤੋਹਫ਼ਾ

Punjab Government
Punjab Government: ਖੁਸ਼ਖਬਰੀ! ਪੰਜਾਬ ਦੀਆਂ ਅਨਾਜ ਮੰਡੀਆਂ ਲਈ ਸਰਕਾਰ ਨੇ ਦਿੱਤਾ ਤੋਹਫ਼ਾ : ਸੰਕੇਤਕ ਫੋਟੋ।

Punjab Government: ਮੰਡੀਆਂ ਵਿੱਚ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇੱਕ ਰੁਪਏ ਦਾ ਮਿਲੇਗਾ ਵਾਧਾ

Punjab Government: ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇੱਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰ ਦਿੱਤਾ ਹੈ।

Read Also : Punjab Panchayat Election: ਕਰੋੜਾਂ ’ਚ ਪੁੱਜੀ ਸਰਪੰਚੀ ਦੀ ਬੋਲੀ, ਚੋਣ ਅਧਿਕਾਰੀ ਸਖ਼ਤ

ਉਨ੍ਹਾਂ ਕਿਹਾ ਕਿ ਇਹ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਲਈ ਵੱਡੀ ਰਾਹਤ ਹੈ, ਜੋ ਸੁਚਾਰੂ ਢੰਗ ਨਾਲ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਵਿੱਚੋਂ 18 ਕਰੋੜ ਰੁਪਏ ਦੀ ਵਾਧੂ ਅਦਾਇਗੀ ਕੀਤੀ ਜਾਵੇਗੀ। Punjab Government