ਬਿਜਲੀ ਸਬਸਿਡੀ ਸਬੰਧੀ ਸਰਕਾਰ ਨੇ ਦਿੱਤੀ ਖੁਸ਼ਖਬਰੀ

Electricity

ਜਾਰੀ ਰਹੇਗੀ ਸਬਸਿਡੀ | Electricity Subsidy

ਨਵੀਂ ਦਿੱਲੀ (ਏਜੰਸੀ)। ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਦਿੱਲੀ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਲਈ ਆਪਣੇ ਸਾਰੇ ਵਸੀਲੇ ਵਰਤ ਰਹੀ ਹੈ। ਇਸ ਤਹਿਤ ਦਿੱਲੀ ਵਿੱਚ ਬਿਜਲੀ ’ਤੇ ਮਿਲਣ ਵਾਲੀ ਸਬਸਿਡੀ ਬੰਦ ਕਰਨ ਦੀ ਚਰਚਾ ਚੱਲ ਰਹੀ ਹੈ। ਇਸ ਚਰਚਾ ਦਾ ਜਵਾਬ ਦਿੰਦਿਆਂ ਸਰਕਾਰ ਨੇ ਆਪਣਾ ਬਿਆਨ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਵੱਲੋਂ ਰਾਸ਼ਟਰੀ ਰਾਜਧਾਨੀ ’ਚ ਬਿਜਲੀ ਸਬਸਿਡੀ ਨੀਤੀ ’ਚ ਬਦਲਾਅ ਦੀ ਤਜ਼ਵੀਜ ਵਾਲਾ ਨੋਟ ਜਾਰੀ ਕਰਨ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਕਿਹਾ ਕਿ ਸਬਸਿਡੀ ’ਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ ਤੇ ਇਹ ਸਾਰੇ ਲੋਕਾਂ ਲਈ ਜਾਰੀ ਰਹੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।