ਸਰਕਾਰ ਨੇ 21 ਜੁਲਾਈ ਨੂੰ ਸੱਦੀ ਸਰਵ ਪਾਰਟੀ ਮੀਟਿੰਗ

Waqf Board Act

22 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ ਬਜਟ ਸੈਸ਼ਨ | Government

ਨਵੀਂ ਦਿੱਲੀ (ਏਜੰਸੀ)। Government : ਸੰਸਦ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰ ਨੇ ਬਜਟ ਸੈਸ਼ਨ ਤੋਂ ਪਹਿਲਾਂ 21 ਜੁਲਾਈ ਦਿਨ ਐਤਵਾਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਸੱਦੀ ਹੈ। ਬਜਟ ਸੈਸ਼ਨ 22 ਜੁਲਾਈ ਤੋਂ ਸ਼ੁਰੂ ਹੋ ਕੇ 12 ਅਗਸਤ ਤੱਕ ਚੱਲੇਗਾ। ਸੰਸਦੀ ਮਾਮਲਿਆਂ ਦੇ ਮੰਤਰਾਲੇ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਐਤਵਾਰ ਨੂੰ ਸਵੇਰੇ 11 ਵਜੇ ਸੰਸਦ ਭਵਨ ਵਿੱਚ ਸਰਵ-ਪਾਰਟੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਸਰਕਾਰ ਸੰਸਦ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕਰਕੇ ਵਿਰੋਧੀ ਧਿਰ ਨੂੰ ਭਰੋਸੇ ਵਿੱਚ ਲੈਣ ਦੀ ਕੋਸ਼ਿਸ਼ ਕਰੇਗੀ।

Also Read : ਓਮਾਨ ਨੇੜੇ ਸਮੁੰਦਰ ’ਚ ਤੇਲ ਟੈਂਕਰ ਪਲਟਿਆ, 13 ਭਾਰਤੀ ਤੇ 3 ਸ਼੍ਰੀਲੰਕਾਈ ਲਾਪਤਾ, ਬਚਾਅ ਕਾਰਜ਼ ਜਾਰੀ

ਲੋਕ ਸਭਾ ਵਿੱਚ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਇਸ ਵਾਰ ਸਰਕਾਰ ਨੂੰ ਵਿਰੋਧੀ ਧਿਰ ਨੂੰ ਭਰੋਸੇ ਵਿੱਚ ਲੈਣ ਲਈ ਸਖ਼ਤ ਮਿਹਨਤ ਕਰਨੀ ਪਵੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਬਜਟ ਪੇਸ਼ ਕਰਨਗੇ। ਅਠਾਰਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਇਹ ਸੰਸਦ ਦਾ ਦੂਜਾ ਸੈਸ਼ਨ ਹੋਵੇਗਾ। ਇਸ ਤੋਂ ਪਹਿਲਾਂ ਸੰਸਦ ਦਾ ਵਿਸ਼ੇਸ਼ ਸੈਸ਼ਨ 24 ਜੂਨ ਤੋਂ 3 ਜੁਲਾਈ ਤੱਕ ਚੱਲਿਆ ਸੀ। ਇਸ ਵਿੱਚ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਰਾਸ਼ਟਰਪਤੀ ਨੇ ਦੋਵਾਂ ਸਦਨਾਂ ਦੇ ਸਾਂਝੇ ਇਜਲਾਸ ਨੂੰ ਸੰਬੋਧਨ ਕੀਤਾ ਸੀ। ਵਿਸ਼ੇਸ਼ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਤਿੱਖੇ ਰਵੱਈਏ ਨੂੰ ਦੇਖਦਿਆਂ ਬਜਟ ਸੈਸ਼ਨ ਵੀ ਹੰਗਾਮੇ ਵਾਲੇ ਹੋਣ ਦੀ ਸੰਭਾਵਨਾ ਹੈ। (Government)