ਜਲਦੀ ਹੋਵੇਗਾ ਨੌਜਵਾਨਾਂ ਦਾ ਮੈਡੀਕਲ ਟੈਸਟ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਵਿੱਚ ਭਰਤੀ ਹੋਏ 4358 ਨੌਜਵਾਨਾਂ ਲਈ ਖੁਸ਼ਖਬਰੀ ਹੈ। ਮਾਨ ਸਰਕਾਰ ਨੇ ਉਨ੍ਹਾਂ ਦੀ ਭਰਤੀ ਪ੍ਰੀਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਲਦੀ ਹੀ ਇਨ੍ਹਾਂ ਨੌਜਵਾਨਾਂ ਦਾ ਮੈਡੀਕਲ ਕਰਵਾਇਆ ਜਾਵੇਗਾ। ਪੜਤਾਲ ਉਪਰੰਤ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। (Police Constable Recruitment )
ਇਸ ਸਬੰਧੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ, ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨਿਰਪੱਖ ਢੰਗ ਨਾਲ ਸਿਰੇ ਚਾੜ ਲਿਆ ਹੈ। ਸਾਰੇ ਚੁਣੇ ਗਏ ਬਿਨੈਕਾਰਾਂ ਨੂੰ ਮੈਡੀਕਲ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।
ਨੌਜਵਾਨਾਂ ਕੀਤਾ ਸੀ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ
ਜਿਕਰਯੋਗ ਹੀ ਹੈ ਕਿ ਇਹ ਪੰਜਾਬ ਪੁਲਿਸ ਦੀ ਭਰਤੀ ਕਾਂਗਰਸ ਸਰਕਾਰ ਵੇਲੇ ਹੋਈ ਸੀ। ਹਾਲਾਂਕਿ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲਿਆ। ਇਸ ਤੋਂ ਬਾਅਦ ਪੰਜਾਬ ਵਿੱਚ ਨਵੀਂ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਵੱਡੀਆਂ ਉਮੀਦਾਂ ਸਨ। ਹਾਲਾਂਕਿ ਕੋਈ ਸੁਣਵਾਈ ਨਹੀਂ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਅਤੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਫਿਰ ਵੀ ਸਰਕਾਰ ਜੁਆਇਨਿੰਗ ਲੈਟਰ ਨਹੀਂ ਦੇ ਰਹੀ। ਨੌਜਵਾਨਾਂ ਦੇ ਰੋਹ ਤੋਂ ਬਾਅਦ ਆਖਰ ਪੰਜਾਬ ਸਰਕਾਰ ਨੇ ਇਨ੍ਹਾਂ ਭਰਤੀਆਂ ਦਾ ਐਲਾਨ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ