ਚੰਡੀਗੜ੍ਹ। ਹਰਿਆਣਾ ਸਰਕਾਰ ਨੇ ਇੱਕ ਅਨੋਖੀ ਪਹਿਲ ਚਲਾਈ ਹੈ, ਜਿਸ ਦੇ ਤਹਿਤ ਕੁਆਰੇ ਵਿਅਕਤੀਆਂ ਤੇ ਵਿਧੁਰ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਯੋਜਨਾ ਦੇ ਤਹਿਤ ਹਰ ਘਰ ’ਚ ਮੌਜ਼ੂਦ ਕਿਸੇ ਵੀ ਕੁਆਰੇ ਮੈਂਬਰ ਜਾਂ ਜਿਸ ਦੀ ਪਤਨੀ ਦਾ ਦੇਹਾਂਤ ਹੋ ਗਿਆ ਹੈ, ਉਨ੍ਹਾਂ ਨੂੰ ਪ੍ਰਤੀ ਮਹੀਨਾ 3 ਹਜ਼ਾਰ ਰੁਪਏ ਦੀ ਰਾਸ਼ੀ ਪੈਨਸ਼ਨ ਦੇ ਰੂਪ ਵਿੱਚ ਦਿੱਤੀ ਜਾ ਰਹੀ ਹੈ। ਉੱਥੇ ਹੀ ਸੂਬੇ ਦੀ ਨਾਇਬ ਸੈਣੀ ਸਰਕਾਰ ਕੁਆਰਿਆਂ ਨੂੰ ਪੈਸ਼ਨ ਰਾਸ਼ੀ ਦੇ ਤੌਰ ’ਤੇ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਰਹੀ ਹੈ। (Government)
ਇਸ ਯੋਜਨਾ ਦੇ ਤਹਿਤ ਜਿਨ੍ਹਾਂ ਲੋਕਾਂ ਦੀ ਉਮਰ 45 ਸਾਲ ਤੋਂ ਉੱਪਰ ਹੋ ਚੁੱਕੀ ਹੈ ਅਤੇ ਅਜੇ ਤੱਕ ਵਿਆਹ ਨਹੀਂ ਹੋਇਆ ਹੈ ਤਾਂ ਉਹ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਹਰਿਆਣਾਂ ’ਚ ਅਜਿਹੇ ਵਿਅਕਤੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਜਿਨ੍ਹਾਂ ਦੀ ਉਮਰ 45 ਸਾਲ ਤੋਂ ਜ਼ਿਆਦਾ ਹੋ ਚੁੰਕੀ ਹੈ ਅਤੇ ਅਜੇ ਤੱਕ ਉਨ੍ਹਾਂ ਦਾ ਵਿਆਹ ਨਹੀਂ ਹੋਇਆ ਹੈ। ਹੁਣ ਇਨ੍ਹਾਂ ਲੋਕਾਂ ਨੂੰ ਸੈਨੀ ਸਰਕਾਰ ਵੱਲੋਂ ਜ਼ਿੰਦਗੀ ਚਲਾਉਣ ਲਈ ਤਿੰਨ ਹਜ਼ਾਰ ਰੁਪਏ ਦੀ ਰਾਸ਼ੀ ਪ੍ਰਤੀ ਮਹੀਨਾ ਪੈਨਸ਼ਨ ਦੇ ਤੌਰ ’ਤੇ ਦਿੱਤੀ ਜਾ ਰਹੀ ਹੈ। (Government)
ਸਾਬਕਾ ਸੀਐੱਮ ਮਨੋਹਰ ਲਾਲ ਖੱਟਰ ਨੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਸੀ | Government
ਜ਼ਿਕਰਯੋਗ ਹੈ ਕਿ ਕੁਆਰਿਆਂ ਨੂੰ ਪੈਨਸ਼ਨ ਦੇਣ ਦੀ ਇਸ ਯੋਜਨਾ ਦਾ ਐਲਾਨ ਹਰਿਆਣਾ ਸੂਬੇ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੁਆਰਾ ਕੀਤਾ ਗਿਆ ਸੀ ਜਿਸ ਨੂੰ ਵਰਤਮਾਨ ’ਚ ਹਰਿਆਣਾ ਸੂਬੇ ਦੇ ਮੁੱਖ ਮੰਤਰੀ ਨਾਇਬ ਸੈਣੀ ਸਰਕਾਰ ਪੂਰੀ ਤੱਤਪਰਤਾ ਨਾਲ ਅੱਗੇ ਵਧਾ ਰਹੇ ਹਨ। ਜੇਕਰ ਅਸੀਂ ਵਰਤਮਾਨ ਦੀ ਗੱਲ ਕਰੀਏ ਤਾਂ ਝੱਜਰ ਸ਼ਹਿਰ ’ਚ ਇਕੱਲੇ 800 ਤੋਂ ਜ਼ਿਆਦਾ ਅਜਿਹੇ ਕੁਆਰੇ ਲੋਕ ਹਨ ਜੋ ਇਸ ਯੋਜਨਾ ਦਾ ਲਾਭ ਲੈ ਰਹੇ ਹਨ।
ਸਰਕਾਰ ਦਾ ਨਿਰਦੇਸ਼
ਹਰਿਆਣਾ ਸਰਕਾਰ ਵੱਲੋਂ ਅਜਿਹੇ ਮਰਦ ਜੋ 40 ਸਾਲਾਂ ਦੀ ਉਮਰ ’ਚ ਵਿਧੁਰ ਹੋ ਗਏ ਹਨ ਉਨ੍ਹਾਂ ਨੂੰ ਤਿੰਨ ਹਜ਼ਾਰ ਰੁਪਏ ਮਹੀਨਾਵਰ ਪੈਨਸ਼ਨ ਦੇ ਤੌਰ ’ਤੇ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਇਸ ਯੋਜਨਾ ਦਾ ਲਾਭ ਉਹ ਲੋਕ ਲੈ ਸਕਦੇ ਹਨ ਜਿਸ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਤੋਂ ਘੱਟ ਹੈ ਇਸ ਤੋਂ ਇਲਾਵਾ ਕੁਆਰੇ ਲੋਕਾਂ ਲਈ ਸਾਲਾਨਾ ਆਮਦਨ ਦੀ ਹੱਦ 1.80 ਲੱਖ ਰੱਖੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਯੋਜਨਾ ਦਾ ਲਾਭ ਲੈ ਰਹੇ ਕੁਆਰੇ ਅਤੇ ਵਿਧੁਰ ਲੋਕਾਂ ਦੇ ਜੀਵਨ ’ਚ ਜੇਕਰ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਹੁੰਦਾ ਹੈ (ਜਿਵੇਂ ਵਿਆਹ ਹੋ ਜਾਣਾ) ਤਾਂ ਉਨ੍ਹਾਂ ਨੂੰ ਤੁਰੰਤ ਸਮਾਜ ਕਲਿਆਣ ਵਿਭਾਗ ਦੇ ਦਫ਼ਤਰ ’ਚ ਪਹੁੰਚ ਕੇ ਇਸ ਦੀ ਸੂਚਨਾ ਦੇਣੀ ਹੋਵੇਗੀ।
ਪੈਨਸ਼ਨ ਦੀ ਰਾਸ਼ੀ ਦੀ ਵੰਡ
ਜਾਣਕਾਰੀ ਅਨੁਸਾਰ ਹੁਣ ਤੱਕ ਕੁੱਲ 12,270 ਵਿਧੁਰਾਂ ਅਤੇ 2586 ਕੁਆਰੇ ਵਿਅਕਤੀਆਂ ਨੂੰ ਇਸ ਯੋਜਨਾ ਲਈ ਚੁਣਿਆ ਗਿਆ ਹੈ ਭਾਵ ਐਨੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਗਿਆ ਹੈ, ਇਹ ਪਹਿਲ ਨਾ ਸਿਰਫ਼ ਉਨ੍ਹਾਂ ਦੀ ਆਰਥਿਕ ਮੱਦਦ ਕਰੇਗੀ ਸਗੋਂ ਉਨ੍ਹਾਂ ਨੂੰ ਸਮਾਜ ’ਚ ਇੱਕ ਸਨਮਾਨਜਨਕ ਸਥਾਨ ਵੀ ਦੇਵੇਗੀ।
Also Read : ਸ਼ੂਗਰ ਸਬੰਧੀ ਹੋਵੇ ਠੋਸ ਮੈਡੀਕਲ ਖੋਜ