ਸਾਡੇ ਨਾਲ ਸ਼ਾਮਲ

Follow us

11.4 C
Chandigarh
Wednesday, January 21, 2026
More
    Home Breaking News Government Sc...

    Government Schemes : ਦਿਵਿਆਂਗਜਨਾਂ ਲਈ ਸਰਕਾਰ ਕਰਨ ਜਾ ਰਹੀ ਐ ਵੱਡਾ ਉਪਰਾਲਾ

    Lok Sabha elections
    DC Senu Duggal

    ਜਿਲ੍ਹਾ ਫਾਜਿਲਕਾ ਵਿੱਚ ਨਵਾ ਸਿਵਲ ਹਸਪਤਾਲ ਫਾਜਿਲਕਾ ਵਿਖੇ ਮਨਾਇਆ ਜਾਵੇਗਾ ਕੈਂਪ

    ਫਾਜ਼ਿਲਕਾ (ਰਜਨੀਸ਼ ਰਵੀ)। ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਮਿਤੀ 13 ਫਰਵਰੀ 2024 ਨੂੰ ਜਿਲ੍ਹਾ ਫਾਜਿਲਕਾ ਵਿੱਚ ਨਵਾ ਸਿਵਲ ਹਸਪਤਾਲ ਫਾਜਿਲਕਾ ਵਿਖੇ ਦਿਵਿਆਂਗਜਨਾਂ ਲਈ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ। (Government Schemes)

    ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਰਾਜਕਿਰਨ ਨੇ ਦੱਸਿਆ ਕਿ ਦਿਵਿਆਂਗਜਨਾਂ ਲਈ ਸਿਵਲ ਸਰਜਨ ਫਾਜਿਲਕਾ ਦੀ ਟੀਮ ਵੱਲੋਂ ਮੁਫਤ ਸਿਹਤ ਨਿਰੀਖਣ ਕੀਤਾ ਜਾਵੇਗਾ ਅਤੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣਗੇ। ਇਸ ਤੋਂ ਇਲਾਵਾ ਦਿਵਿਆਂਗਜਨਾਂ ਲਈ ਵਿਸ਼ੇਸ਼ ਤੌਰ ਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ।

    Also Read : ਵੱਡਾ ਖੁਲਾਸਾ | ਜ਼ਾਅਲੀ ਦਸਤਾਵੇਜ ਤਿਆਰ ਕਰਕੇ ਵੇਚਦੇ ਸਨ ਐੱਨਆਰਆਈ ਤੇ ਮ੍ਰਿਤਕਾਂ ਦੀਆਂ ਜਾਇਦਾਦਾਂ

    ਉਨ੍ਹਾਂ ਦੱਸਿਆ ਕਿ 50 ਪ੍ਰਤੀਸ਼ਤ ਤੋਂ ਵੱਧ ਦਿਵਿਆਂਗਤਾ ਵਾਲੇ ਦਿਵਿਆਂਗਜਨਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ, ਇਸ ਲਈ ਜੋ ਦਿਵਿਆਂਗਜਨ ਪੈਨਸ਼ਨ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਫਾਰਮ ਭਰਵਾਉਣ ਲਈ ਆਧਾਰ ਕਾਰਡ, ਵੋਟਰ ਕਾਰਡ, ਬੈਂਕ ਖਾਤਾ, ਪਾਸਪੋਰਟ ਸਾਇਜ਼ ਫੋਟੋ ਨਾਲ ਲੈ ਕੇ ਆਉਣਾ ਲਾਜ਼ਮੀ ਬਣਾਉਣ। ਉਨ੍ਹਾਂ ਕਿਹਾ ਕਿ ਯੂ.ਡੀ.ਆਈ.ਡੀ ਕਾਰਡ ਬਣਵਾਉਣ ਲਈ ਪ੍ਰਾਰਥੀ ਆਪਣਾ ਪੁਰਾਣਾ ਦਿਵਿਆਂਗਤਾ ਸਰਟੀਫਿਕੇਟ ਤੇ ਆਧਾਰ ਕਾਰਡ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।

    LEAVE A REPLY

    Please enter your comment!
    Please enter your name here