ਸਾਡੇ ਨਾਲ ਸ਼ਾਮਲ

Follow us

11.4 C
Chandigarh
Monday, February 2, 2026
More
    Home Breaking News ਇੰਤਕਾਲਾਂ ਲਈ ਸ...

    ਇੰਤਕਾਲਾਂ ਲਈ ਸਰਕਾਰ ਲਾਉਣ ਜਾਣ ਰਹੀ ਐ ਦੂਜਾ ਕੈਂਪ, ਜਾਣੋ ਕਦੋਂ

    Lok Sabha elections
    DC Senu Duggal

    ਫਾਜ਼ਿਲਕਾ (ਰਜਨੀਸ਼ ਰਵੀ)। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ 6 ਜਨਵਰੀ ਨੂੰ ਆਯੋਜਿਤ ਕੀਤੇ ਗਏ ਕੈੰਪ ਦੇ ਸਫਲ ਹੋਣ ਮਗਰੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ 15 ਜਨਵਰੀ 2024 ਨੂੰ ਜ਼ਿਲੇ੍ਹ ਦੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਦੂਸਰੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

    ਉਨ੍ਹਾਂ ਦੱਸਿਆ ਕਿ ਇੰਤਕਾਲਾਂ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਉਣ ਦੀਆਂ ਸਰਕਾਰ ਵੱਲੋਂ ਹਦਾਇਤਾਂ ਜਾਰੀ ਹੋਈਆਂ ਹਨ ਜਿਸ ਦੇ ਮੱਦੇਨਜਰ ਜ਼ਿਲੇ੍ਹ ਦੀਆਂ ਤਹਿਸੀਲਾਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੇ ਨਾਲ—ਨਾਲ ਸਬ ਤਹਿਸੀਲਾਂ ਅਰਨੀਵਾਲਾ ਸ਼ੇਖ ਸੁਭਾਨ, ਖੂਈਆਂ ਸਰਵਰ ਅਤੇ ਸੀਤੋ ਗੁਨੋ ਵਿਖੇ 15 ਜਨਵਰੀ 2024 ਨੂੰ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੈਂਪ ਸਬੰਧਤ ਤਹਿਸੀਲਾਂ/ਸਬ ਤਹਿਸੀਲਾਂ ਵਿਖੇ ਆਪੋ—ਆਪਣੇ ਦਫਤਰ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੀਆਂ ਕਿਹਾ ਕਿ ਲੰਬਿਤ ਪਏ ਇੰਤਕਾਲਾ ਦਾ ਨਿਪਟਾਰਾ ਕਰਵਾਉਣ ਲਈ ਇਨ੍ਹਾਂ ਕੈੰਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ |

    Also Read : ਸੰਸਦ ਦੇ ਬਜ਼ਟ ਸੈਸ਼ਨ ‘ਤੇ ਆ ਗਿਆ ਨਵਾਂ ਅਪਡੇਟ

    LEAVE A REPLY

    Please enter your comment!
    Please enter your name here