ਮੰਡੀਆਂ ’ਚ ਕਣਕ ਖਰੀਦ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਲਈ ਸਰਕਾਰ ਜ਼ਿੰਮੇਵਾਰ
ਚੰਡੀਗੜ੍ਹ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਭੁਪੇਂਦਰ ਸਿੰਘ ਹੁੱਡਾ ਨੇ ਰਾਜ ਦੀਆਂ ਮੰਡੀਆਂ ਵਿੱਚ ਹਫੜਾ ਦਫੜੀ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਅੱਜ ਇਥੇ ਕਿਹਾ ਕਿ 1 ਅਪ੍ਰੈਲ ਤੋਂ ਕਣਕ ਦੀ ਖਰੀਦ ਦੇ ਐਲਾਨ ਦੇ ਬਾਵਜੂਦ ਸਰਕਾਰ ਨੇ ਮੰਡੀਆਂ ਵਿਚ ਕਣਕ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਨਹੀਂ ਕੀਤੇ। ਜਿਹੜੇ ਕਿਸਾਨ ਆਪਣੀਆਂ ਫਸਲਾਂ ਲੈ ਕੇ ਮੰਡੀ ਪਹੁੰਚ ਰਹੇ ਹਨ। ਉਨ੍ਹਾਂ ਨੂੰ ਵੈਬ ਪੋਰਟਲ ’ਤੇ ਰਜਿਸਟਰੀ ਕਰਵਾਉਣ ਅਤੇ ਸਰਵਰ ਡਾਊਨ ਕਰਨ ਦਾ ਬਹਾਨਾ ਬਣਾ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਨੂੰ ਸੰਦੇਸ਼ ਮਿਲੇਗਾ ਉਸ ਨੂੰ ਆਪਣੀ ਫਸਲ ਮੰਡੀ ਵਿਚ ਵੇਚਣ ਲਈ ਆਉਣਾ ਪਏਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.